ਚੰਡੀਗੜ੍ਹ: ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਹਲਕਾ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਰਿਟਰਨਿੰਗ ਅਫ਼ਸਰ ਡਾ. ਰਿਚਾ ਨੇ ਜੀਰਾ ਨੂੰ ਇਹ ਨੋਟਿਸ ਜਾਰੀ ਕੀਤਾ।

ਦੱਸ ਦੇਈਏ ਕੁਲਬੀਰ ਸਿੰਘ ਜ਼ੀਰਾ ਵੀਰਵਾਰ ਨੂੰ ਹਲਕਾ ਲੰਬੀ ਦੇ ਪਿੰਡ ਗੁਰੂਸਰ ਜੋਧਾ ਵਿੱਚ ਰਾਜਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਸਨ। ਉਨ੍ਹਾਂ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਇਕੱਠ ਕੀਤਾ ਤੇ ਲੋਕਾਂ ਨੂੰ ਰਾਜ ਵੜਿੰਗ ਲਈ ਵੋਟਾਂ ਕਰਨ ਦੀ ਅਪੀਲ ਕੀਤੀ।

ਇਸੇ ਕਰਕੇ ਰਿਟਰਨਿੰਗ ਅਫ਼ਸਰ ਡਾ. ਰਿਚਾ ਨੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਇਹ ਨੋਟਿਸ ਜਾਰੀ ਕਰ ਦਿੱਤਾ ਹੈ।