Kotkapura goli kand Case : ਪੰਜਾਬ ਸਰਕਾਰ ਦੀ ਇੱਸ ਢਿੱਲ ਕਾਰਨ ਅਦਾਲਤ ਨੇ ਜਾਰੀ ਕਰ ਦਿੱਤਾ ਨੋਟਿਸ
Faridkot Court Noticed Punjab Govt - 14 ਅਕਤੂਬਰ 2015 ਨੂੰ ਸਿਟੀ ਥਾਣੇ ਦੀ ਪੁਲਿਸ ਵੱਲੋਂ ਦਰਜ ਕੀਤੇ ਗਏ ਮੁਕੱਦਮਾ ਨੰਬਰ 192 ਵਿਚ ਵੀ ਚਾਲਾਨ ਰਿਪੋਰਟ ਦਾਇਰ ਕਰਨ ਦੀ ਮੰਗ ਸਬੰਧੀ ਅਦਾਲਤ ਵਿਚ ਮੁਲਜ਼ਮ ਗੁਰਦੀਪ ਸਿੰਘ ਪੰਧੇਰ ਨੇ ਅਰਜ਼ੀ
Kotkapura goli kand - ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਇਹ ਨੋਟਿਸ 14 ਅਕਤੂਬਰ 2015 ਨੂੰ ਸਿਟੀ ਥਾਣੇ ਦੀ ਪੁਲਿਸ ਵੱਲੋਂ ਦਰਜ ਕੀਤੇ ਗਏ ਮੁਕੱਦਮਾ ਨੰਬਰ 192 ਵਿੱਚ ਕੀਤਾ ਗਿਆ ਹੈ। ਐਫ.ਆਈ.ਆਰ ਨੰਬਰ 192 ਵਿੱਚ ਪੰਜਾਬ ਪੁਲਿਸ ਵੱਲੋਂ ਹਾਲੇ ਤੱਕ ਅਦਾਲਤ ਵਿੱਚ ਚਾਲਾਨ ਰਿਪੋਰਟ ਪੇਸ਼ ਨਹੀਂ ਕੀਤੀ ਗਈ ਜਿਸ ਦੇ ਸਬੰਧੀ ਵਿੱਚ ਫ਼ਰੀਦਕੋਟ ਦੀ ਅਦਾਲਤ ਨੇ ਨੋਟਿਸ ਜਾਰੀ ਕੀਤਾ ਹੈ।
14 ਅਕਤੂਬਰ 2015 ਨੂੰ ਸਿਟੀ ਥਾਣੇ ਦੀ ਪੁਲਿਸ ਵੱਲੋਂ ਦਰਜ ਕੀਤੇ ਗਏ ਮੁਕੱਦਮਾ ਨੰਬਰ 192 ਵਿਚ ਵੀ ਚਾਲਾਨ ਰਿਪੋਰਟ ਦਾਇਰ ਕਰਨ ਦੀ ਮੰਗ ਸਬੰਧੀ ਅਦਾਲਤ ਵਿਚ ਮੁਲਜ਼ਮ ਗੁਰਦੀਪ ਸਿੰਘ ਪੰਧੇਰ ਨੇ ਅਰਜ਼ੀ ਦਾਇਰ ਕੀਤੀ ਹੈ। ਅਦਾਲਤ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਮਾਮਲੇ ਦੀ ਸੁਣਵਾਈ ਲਈ 25 ਅਗਸਤ ਦੀ ਤਰੀਕ ਤੈਅ ਕੀਤੀ ਹੈ।
ਗੁਰਦੀਪ ਸਿੰਘ ਪੰਧੇਰ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦੋਵਾਂ ਮਾਮਲਿਆਂ ਦੀ ਜਾਂਚ ਕਰਨ ਦੇ ਐੱਸਆਈਟੀ ਨੂੰ ਹੁਕਮ ਕੀਤੇ ਸਨ ਪਰ ਐੱਸਆਈਟੀ ਨੇ ਇਕ ਹੀ ਮਾਮਲੇ ਵਿਚ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਮੁਕੰਮਲ ਕਰ ਕੇ ਸਪਲੀਮੈਂਟਰੀ ਚਲਾਨ ਅਦਾਲਤ ਵਿਚ ਪੇਸ਼ ਕਰ ਦਿੱਤਾ ਅਤੇ ਮੁਕੱਦਮਾ ਨੰਬਰ 192 ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ।
ਜਦਕਿ ਮੁਜ਼ਾਹਰਾਕਾਰੀਆਂ ਦੇ ਹਮਲੇ ਵਿਚ ਕਈ ਪੁਲਿਸ ਕਰਮਚਾਰੀ ਵੀ ਜ਼ਖ਼ਮੀ ਹੋਏ ਸਨ। ਐੱਸਆਈਟੀ ਵੱਲੋਂ ਕੋਟਕਪੁਰਾ ਗੋਲੀ ਕਾਂਡ ਸਬੰਧੀ ਪੇਸ਼ ਕੀਤੀ ਚਾਲਾਨ ਰਿਪੋਰਟ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਸ ਸਮੇਂ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ 6 ਪੁਲਿਸ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਸੀ। ਇਸ ਚਾਲਾਨ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਮੁੱਖ ਸਾਜਿਸ਼ਕਰਤਾ ਕਰਾਰ ਦਿੱਤਾ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial