Punjab News: ਚੌੜਾ ਨੂੰ ਮਿਲੀ ਜ਼ਮਾਨਤ ਤਾਂ ਹਾਈਕੋਰਟ ਪਹੁੰਚੇ ਸੁਖਬੀਰ ਬਾਦਲ, ਕੋਰਟ ਨੇ ਪੰਜਾਬ ਸਰਕਾਰ ਨੂੰ ਕੱਢਿਆ ਨੋਟਿਸ, ਜਾਣੋ ਕੀ ਕੀਤੀ ਮੰਗ ?
ਸੁਖਬੀਰ ਬਾਦਲ ਵੱਲੋਂ ਪਾਈ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਉੱਤੇ ਹਮਲਾ ਕੀਤਾ ਗਿਆ ਪਰ ਹੁਣ ਦੋਸ਼ੀ ਜੇਲ੍ਹ ਤੋਂ ਬਾਹਰ ਆ ਗਿਆ ਹੈ। ਬਾਦਲ ਨੇ ਮੰਗ ਕੀਤੀ ਕਿ ਇਸ ਕੇਸ ਦੀ ਜਾਂਚ CBI ਦੇ ਹਵਾਲੇ ਕੀਤੀ ਜਾਵੇ। ਦੱਸ ਦਈਏ ਕਿ ਵਕੀਲ ਅਰਸ਼ਦੀਪ ਸਿੰਘ ਕਲੇਰ ਤੇ ਅਰਸ਼ਦੀਪ ਸਿੰਘ ਚੀਮਾ ਵੱਲੋਂ ਪਟੀਸ਼ਨ ਦਰਜ ਕੀਤੀ ਗਈ ਸੀ।

Punjab News: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਸ੍ਰੀ ਹਰਿਮੰਦਰ ਸਾਹਿਬ ਵਿਚ ਆਪਣੇ ਉੱਤੇ ਹੋਏ ਹਮਲੇ ਨੂੰ ਲੈ ਕੇ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 30 ਅਪ੍ਰੈਲ ਨੂੰ ਕੀਤੀ ਜਾਵੇਗੀ।
ਸੁਖਬੀਰ ਬਾਦਲ ਵੱਲੋਂ ਪਾਈ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਉੱਤੇ ਹਮਲਾ ਕੀਤਾ ਗਿਆ ਪਰ ਹੁਣ ਦੋਸ਼ੀ ਜੇਲ੍ਹ ਤੋਂ ਬਾਹਰ ਆ ਗਿਆ ਹੈ। ਬਾਦਲ ਨੇ ਮੰਗ ਕੀਤੀ ਕਿ ਇਸ ਕੇਸ ਦੀ ਜਾਂਚ CBI ਦੇ ਹਵਾਲੇ ਕੀਤੀ ਜਾਵੇ। ਦੱਸ ਦਈਏ ਕਿ ਵਕੀਲ ਅਰਸ਼ਦੀਪ ਸਿੰਘ ਕਲੇਰ ਤੇ ਅਰਸ਼ਦੀਪ ਸਿੰਘ ਚੀਮਾ ਵੱਲੋਂ ਪਟੀਸ਼ਨ ਦਰਜ ਕੀਤੀ ਗਈ ਸੀ।
ਵਕੀਲ ਅਰਸ਼ਦੀਰ ਸਿੰਘ ਕਲੇਰ ਨੇ ਕਿਹਾ ਕਿ ਉਨ੍ਹਾਂ ਨੇ ਪਟੀਸ਼ਨ ਵਿੱਚ ਦੋ ਮਾਮਲੇ ਚੁੱਕੇ ਹਨ। ਪਹਿਲਾ, ਇਸ ਮਾਮਲੇ ਵਿੱਚ ਅਜੇ ਤੱਕ ਸੁਖਬੀਰ ਸਿੰਘ ਬਾਦਲ ਦੇ ਬਿਆਨ ਦਰਜ ਨਹੀਂ ਕਰਵਾਏ ਗਏ ਹਨ ਹਾਲਾਂਕਿ ਸਰਕਾਰ ਨੇ ਕਿਹਾ ਹੈ ਕਿ ਉਨ੍ਹਾਂ ਨੇ ਕਈ ਵਾਰ ਸਪੰਰਕ ਕੀਤਾ ਹੈ ਪਰ ਅਜਿਹਾ ਕੁਝ ਵੀ ਨਹੀਂ ਹੋਇਆ ਹੈ। ਦੂਜਾ, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਦਿੱਤੇ ਗਏ ਬਿਆਨ ਹਨ।
ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ 2 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਦੌਰਾਨ ਗੋਲ਼ੀ ਚਲਾਈ ਗਈ ਸੀ, ਹਾਲਾਂਕਿ ਇਸ ਮੌਕੇ ਪੁਲਿਸ ਦੀ ਮੁਸਤੈਦੀ ਦੌਰਾਨ ਬਚਾਅ ਰਿਹਾ ਸੀ। ਇਹ ਹਮਲਾ ਨਰਾਇਣ ਸਿੰਘ ਚੌੜਾ ਨੇ ਕੀਤਾ ਸੀ, ਜੋ ਕਿ ਖਾਲਿਸਤਾਨ ਪੱਖੀ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਸਜ਼ਾ ਤੋਂ ਬਾਅਦ ਸੇਵਾ ਕਰ ਰਹੇ ਸਨ। ਅਚਾਨਕ ਚੌੜਾ ਨੇ ਉਨ੍ਹਾਂ 'ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉੱਥੇ ਹਫੜਾ-ਦਫੜੀ ਮਚ ਗਈ।
ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਚੌੜਾ ਨੂੰ ਫੜ ਲਿਆ ਤੇ ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਜਾਂਚ ਤੋਂ ਪਤਾ ਲੱਗਾ ਕਿ ਚੌੜਾ ਲੰਬੇ ਸਮੇਂ ਤੋਂ ਬਾਦਲ ਪਰਿਵਾਰ ਦੇ ਵਿਰੁੱਧ ਸੀ ਤੇ ਉਨ੍ਹਾਂ 'ਤੇ ਸਿੱਖ ਪੰਥ ਨਾਲ ਵਿਸ਼ਵਾਸਘਾਤ ਕਰਨ ਦਾ ਦੋਸ਼ ਲਗਾਉਂਦਾ ਆ ਰਿਹਾ ਸੀ। ਖੁਫੀਆ ਏਜੰਸੀਆਂ ਨੇ ਪਹਿਲਾਂ ਵੀ ਚੇਤਾਵਨੀ ਦਿੱਤੀ ਸੀ ਕਿ ਉਹ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾ ਸਕਦਾ ਹੈ। ਉਹ ਲਗਭਗ 10 ਦਿਨ ਪਹਿਲਾਂ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਇਆ ਹੈ।
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ





















