ਸੁਖਬੀਰ ਬਾਦਲ ਨੂੰ ਨੋਟਿਸ, 6 ਫਰਵਰੀ ਨੂੰ ਤਲਬ
ਏਬੀਪੀ ਸਾਂਝਾ | 23 Jan 2019 12:19 PM (IST)
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਜਵਾਬ ਤਲਬ ਕੀਤਾ ਹੈ। ਕਮੇਟੀ ਨੇ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ ਕਰਦਿਆਂ 15 ਦਿਨਾਂ ਅੰਦਰ ਜਵਾਬ ਦੇਣ ਲਈ ਕਿਹਾ ਹੈ। ਯਾਦ ਰਹੇ ਸੁਖਬੀਰ ਬਾਦਲ 'ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ 23 ਜੂਨ, 2017 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਖਿਲਾਫ ਗਲਤ ਤੇ ਮਰਿਆਦਾ ਤੋਂ ਬਾਹਰਲੇ ਸ਼ਬਦਾਂ ਦੀ ਵਰਤੋਂ ਕੀਤੀ ਗਈ ਸੀ। ਇਸ ਲਈ ਇਹ ਮਾਮਲਾ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਪਹੁੰਚਿਆ ਸੀ। ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਸੁਖਬੀਰ ਬਾਦਲ ਨੂੰ ਛੇ ਫਰਵਰੀ ਨੂੰ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।