Punjab News: ਖਾਲਿਸਤਾਨੀ ਅਵਤਾਰ ਸਿੰਘ ਖੰਡਾ ਦੀ ਮ੍ਰਿਤਕ ਦੇਹ ਨੂੰ ਬ੍ਰਿਟੇਨ ਤੋਂ ਭਾਰਤ ਲਿਆਉਣ ਸਬੰਧੀ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਸਬੰਧੀ ਅੱਜ ਭਾਰਤ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਹਾਈਕੋਰਟ ਨੇ ਇੱਕ ਹਫ਼ਤੇ ਵਿੱਚ ਨੋਟਿਸ ਦਾ ਜਵਾਬ ਮੰਗਿਆ ਹੈ।


ਖਾਲਿਸਤਾਨੀ ਅਵਤਾਰ ਸਿੰਘ ਖੰਡਾ ਦੀ ਭੈਣ ਜਸਪ੍ਰੀਤ ਕੌਰ ਨੇ ਹਾਈਕੋਰਟ 'ਚ ਪਟੀਸ਼ਨ ਪਾਈ ਹੈ ਕਿ ਖੰਡਾ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਉਸ ਦਾ ਸਸਕਾਰ ਉਸ ਦੇ ਜੱਦੀ ਪਿੰਡ ਮੋਗਾ 'ਚ ਕੀਤਾ ਜਾ ਸਕੇ। ਖੰਡਾ ਦੀ ਮੌਤ 15 ਜੂਨ ਨੂੰ ਬਰਮਿੰਘਮ, ਯੂਕੇ ਵਿੱਚ ਹੋਈ ਸੀ। ਇਸ ਸਾਲ ਮਾਰਚ 'ਚ ਲੰਡਨ 'ਚ ਭਾਰਤੀ ਹਾਈ ਕਮਿਸ਼ਨ 'ਤੇ ਹੋਏ ਹਮਲੇ ਦੇ ਸਿਲਸਿਲੇ 'ਚ ਖੰਡਾ ਨੂੰ ਐਨਆਈਏ ਨੇ ਨਾਮਜ਼ਦ ਕੀਤਾ ਸੀ।


ਖਾਲਿਸਤਾਨੀ ਲਿਬਰੇਸ਼ਨ ਫੋਰਸ ਮੁਖੀ ਤੇ ਅੰਮ੍ਰਿਤਪਾਲ ਸਿੰਘ ਦੇ ਮੁੱਖ ਹੈਂਡਲਰ ਅਵਤਾਰ ਸਿੰਘ ਖੰਡਾ ਦਾ ਲੰਡਨ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਖੰਡਾ ਨੂੰ ਲਾਈਫ ਸਪੋਰਟ ਸਿਸਟਮ 'ਤੇ ਰੱਖਿਆ ਗਿਆ ਸੀ। ਦੱਸ ਦਈਏ ਕਿ ਖੰਡਾ ਪੰਜਾਬ ਦਾ ਵਸਨੀਕ ਸੀ ਤੇ ਉਸ ਦਾ ਜਨਮ ਮੋਗਾ ਜ਼ਿਲ੍ਹੇ ਵਿੱਚ ਹੋਇਆ ਸੀ। ਅਵਤਾਰ ਸਿੰਘ ਖੰਡਾ 'ਤੇ ਲੰਡਨ ਸਥਿਤ ਭਾਰਤੀ ਦੂਤਾਵਾਸ ਦੇ ਬਾਹਰ ਤਿਰੰਗਾ ਉਤਾਰਨ ਦਾ ਵੀ ਦੋਸ਼ ਹੈ।


ਅਵਤਾਰ ਸਿੰਘ ਖੰਡਾ 'ਤੇ ਦੋਸ਼ ਸੀ ਕਿ ਉਸ ਨੇ ਪੰਜਾਬ 'ਚ ਆਪਣੇ ਸਲੀਪਰ ਸੈੱਲ ਦੀ ਮਦਦ ਨਾਲ ਅੰਮ੍ਰਿਤਪਾਲ ਸਿੰਘ ਨੂੰ 37 ਦਿਨਾਂ ਤੱਕ ਲੁਕਾ ਕੇ ਰੱਖਿਆ ਸੀ। ਖੰਡਾ ਦਾ ਪੂਰਾ ਪਰਿਵਾਰ ਖਾਲਿਸਤਾਨੀ ਲਹਿਰ ਨਾਲ ਜੁੜਿਆ ਰਿਹਾ ਹੈ। ਖੰਡਾ ਨੂੰ ਬਰਤਾਨੀਆ ਵਿੱਚ ਭਾਰਤੀ ਦੂਤਾਵਾਸ 'ਤੇ ਹਮਲੇ ਤੇ ਤਿਰੰਗੇ ਦੇ ਅਪਮਾਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਖੰਡਾ ਬਾਰੇ ਕਿਹਾ ਜਾਂਦਾ ਹੈ ਕਿ ਉਸ ਨੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਵਿੱਚ ਖੜ੍ਹਾ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਸੀ। ਸਾਲ 2015 'ਚ ਕੇਂਦਰ ਸਰਕਾਰ ਨੇ ਕੁਝ ਸ਼ੱਕੀ ਖਾਲਿਸਤਾਨੀ ਆਗੂਆਂ ਦੀ ਸੂਚੀ ਬ੍ਰਿਟਿਸ਼ ਸਰਕਾਰ ਨੂੰ ਸੌਂਪੀ ਸੀ, ਜਿਸ 'ਚ ਖੰਡਾ ਦਾ ਨਾਂ ਸੀ



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।