ਚੰਡੀਗੜ੍ਹ: ਪੰਜਾਬ ਦੀ ਮੁੱਖ ਪਾਰਲੀਮਾਨੀ ਸਕੱਤਰ ਡਾਕਟਰ ਨਵਜੋਤ ਕੌਰ ਸਿੱਧੂ ਨੇ ਆਖਿਆ ਹੈ ਕਿ ਉਹ ਪਾਰਲੀਮਾਨੀ ਸਕੱਤਰ ਦੇ ਅਹੁਦੇ ਉੱਤੇ ਬਣੇ ਰਹਿਣਗੇ। ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਨਵਜੋਤ ਕੌਰ ਸਿੱਧੂ ਨੇ ਸਪਸ਼ਟ ਕੀਤਾ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ ਨੇ ਰਾਜ ਸਭਾ ਅਤੇ ਬੀਜੇਪੀ ਤੋਂ ਅਸਤੀਫਾ ਦਿੱਤਾ ਹੈ।

 

ਨਵਜੋਤ ਕੌਰ ਸਿੱਧੂ ਨੇ ਫਿਰ ਤੋਂ ਸਪਸ਼ਟ ਕੀਤਾ ਕਿ ਉਨ੍ਹਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਕੰਮਾਂ ਨੇ ਪ੍ਰਭਾਵਿਤ ਕੀਤਾ ਹੈ। ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਨੂੰ ਰਾਜ ਸਭਾ ਤੋਂ ਅਸਤੀਫ਼ਾ ਦੇ ਕੇ ਵੱਡਾ ਸਿਆਸੀ ਧਮਾਕਾ ਕਰ ਦਿੱਤਾ ਸੀ। ਸਿੱਧੂ ਦਾ ਰਾਜ ਸਭਾ ਵਜੋਂ ਅਸਤੀਫ਼ਾ ਮਨਜ਼ੂਰ ਵੀ ਮਨਜ਼ੂਰ ਕਰ ਲਿਆ ਗਿਆ ਹੈ।

 

 

 

ਦਰਅਸਲ ਲੋਕ ਸਭਾ ਚੋਣਾਂ ਵਿੱਚ ਸਿੱਧੂ ਨੂੰ ਟਿਕਟ ਨਾ ਦੇਣ ਕਰ ਕੇ ਉਹ ਪਾਰਟੀ ਨਾਲ ਨਾਰਾਜ਼ ਚੱਲੇ ਆ ਰਹੇ ਸਨ। ਪਿਛਲੇ ਸਮੇਂ ਵਿੱਚ ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿੱਚ ਜਾਣ ਦੀ ਚਰਚਾ ਚੱਲੀ ਸੀ। ਇਸ ਮਗਰੋਂ ਹੀ ਬੀਜੇ ਪੀ ਨੇ ਉਨ੍ਹਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾਇਆ ਗਿਆ ਸੀ ਪਰ ਉਨ੍ਹਾਂ ਦੀ ਪਤਨੀ ਤੇ ਮੁੱਖ ਸੰਸਦੀ ਸਕੱਤਰ ਅਜੇ ਵੀ ਲਗਾਤਾਰ ਕਹਿ ਰਹੇ ਸਨ ਕਿ ਜੇਕਰ ਅਕਾਲੀ ਦਲ ਨਾਲ ਸਮਝੌਤਾ ਰਿਹਾ ਤਾਂ ਉਹ ਚੋਣ ਨਹੀਂ ਲੜਨਗੇ। ਨਵਜੋਤ ਸਿੱਧੂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਅਕਾਲੀ ਦਲ ਦੇ ਕਹਿਣ ‘ਤੇ ਲੋਕ ਸਭਾ ਟਿਕਟ ਨਹੀਂ ਦਿੱਤੀ ਗਈ।