ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੇਵਾ ਕੇਂਦਰਾਂ ਵਿੱਚ 56 ਹੋਰ ਨਵੀਆਂ ਸੇਵਾਵਾਂ ਸ਼ਾਮਲ ਕਰਨ ਦੀ ਵਚਰੂਅਲ ਤੌਰ 'ਤੇ ਸ਼ੁਰੂਆਤ ਕੀਤੀ। ਅੱਜ ਨਵੀਆਂ ਸੇਵਾਵਾਂ ਦੀ ਸ਼ੁਰੂਆਤ ਹੋਣ ਨਾਲ ਸੇਵਾ ਕੇਂਦਰਾਂ ਵਿੱਚ ਮਿਲਣ ਵਾਲੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਗਿਣਤੀ 383 ਹੋ ਗਈ ਹੈ ਤੇ ਰੋਜ਼ਾਨਾ 60,000 ਲੋਕ ਸੇਵਾਵਾਂ ਹਾਸਲ ਕਰਨ ਲਈ ਇਨ੍ਹਾਂ ਕੇਂਦਰਾਂ ਵਿੱਚ ਆਉਂਦੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, "ਉਨ੍ਹਾਂ ਦੀ ਸਰਕਾਰ ਸ਼ਾਸਨ ਵਿੱਚ ਹੋਰ ਵੱਧ ਪਾਰਦਰਸ਼ਤਾ ਤੇ ਕਾਰਜ-ਕੁਸ਼ਲਤਾ ਲਿਆਉਣ ਲਈ ਵਚਨਬੱਧ ਹੈ ਜਿਸ ਦੇ ਤਹਿਤ ਅਗਲੇ ਤਿੰਨ ਮਹੀਨਿਆਂ ਵਿੱਚ ਸੇਵਾ ਕੇਂਦਰਾਂ ਵਿਖੇ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਕੁੱਲ ਗਿਣਤੀ 500 ਤੱਕ ਪਹੁੰਚ ਜਾਵੇਗੀ।"
ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਇਨ੍ਹਾਂ ਕੇਂਦਰਾਂ ਵਿੱਚ ਨਿਰਧਾਰਤ ਸਮੇਂ ਵਿੱਚ ਪ੍ਰਦਾਨ ਕਰਨ ਵਾਲੀਆਂ ਸੇਵਾਵਾਂ ਵਿੱਚ ਹੋਰ ਸੇਵਾਵਾਂ ਵੀ ਸ਼ਾਮਲ ਕਰਨ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਤੇ ਅਗਲੇ ਮਹੀਨੇ ਇਕ ਕਾਲ ਸੈਂਟਰ ਵੀ ਸ਼ੁਰੂ ਕੀਤਾ ਜਾਵੇਗਾ ਤਾਂ ਕਿ ਨਾਗਰਿਕ ਸੌਖੇ ਢੰਗ ਨਾਲ ਆਪਣੇ ਸ਼ਿਕਾਇਤਾਂ ਦਰਜ ਕਰਵਾ ਸਕਣ।
ਸੂਬੇ ਵਿੱਚ ਅੱਜ ਸੇਵਾ ਕੇਂਦਰਾਂ ਵਿੱਚ 56 ਨਵੀਆਂ ਸੇਵਾਵਾਂ ਸ਼ਾਮਲ ਕੀਤੀਆਂ ਗਈਆਂ ਜਿਨ੍ਹਾਂ ਵਿੱਚੋਂ 37 ਸੇਵਾਵਾਂ ਪੁਲੀਸ ਵੱਲੋਂ ਪਹਿਲਾਂ ਹੀ ਸਾਂਝ ਕੇਂਦਰਾਂ ਰਾਹੀਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਜਦਕਿ 18 ਸੇਵਾਵਾਂ ਟਰਾਂਸਪੋਰਟ ਵਿਭਾਗ ਵੱਲੋਂ ਆਪਣੇ ਦਫ਼ਤਰਾਂ ਰਾਹੀਂ ਅਤੇ ਮਾਲ ਵਿਭਾਗ ਵੱਲੋਂ ਇਕ ਸੇਵਾ (ਫ਼ਰਦ ਦੀ ਨਕਲ) ਫ਼ਰਦ ਕੇਂਦਰਾਂ ਰਾਹੀਂ ਮੁਹੱਈਆ ਕੀਤੀ ਜਾ ਰਹੀ ਹੈ।
ਹੁਣ ਸੇਵਾ ਕੇਂਦਰਾਂ 'ਚ 56 ਹੋਰ ਨਵੀਆਂ ਸੇਵਾਵਾਂ ਸ਼ਾਮਲ, ਕੁੱਲ ਗਿਣਤੀ 383 ਹੋਈ
ਏਬੀਪੀ ਸਾਂਝਾ
Updated at:
09 Feb 2021 05:36 PM (IST)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੇਵਾ ਕੇਂਦਰਾਂ ਵਿੱਚ 56 ਹੋਰ ਨਵੀਆਂ ਸੇਵਾਵਾਂ ਸ਼ਾਮਲ ਕਰਨ ਦੀ ਵਚਰੂਅਲ ਤੌਰ 'ਤੇ ਸ਼ੁਰੂਆਤ ਕੀਤੀ।ਅੱਜ ਨਵੀਆਂ ਸੇਵਾਵਾਂ ਦੀ ਸ਼ੁਰੂਆਤ ਹੋਣ ਨਾਲ ਸੇਵਾ ਕੇਂਦਰਾਂ ਵਿੱਚ ਮਿਲਣ ਵਾਲੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਗਿਣਤੀ 383 ਹੋ ਗਈ ਹੈ ਤੇ ਰੋਜ਼ਾਨਾ 60,000 ਲੋਕ ਸੇਵਾਵਾਂ ਹਾਸਲ ਕਰਨ ਲਈ ਇਨ੍ਹਾਂ ਕੇਂਦਰਾਂ ਵਿੱਚ ਆਉਂਦੇ ਹਨ।
Sewa_Kendra
NEXT
PREV
- - - - - - - - - Advertisement - - - - - - - - -