ਪੜਚੋਲ ਕਰੋ
Advertisement
ਅਕਾਲੀ ਦਲ 'ਚ ਫਿਰ ਧਮਾਕਾ, ਹੁਣ ਜੀਕੇ ਨੇ ਖੋਲ੍ਹ ਪੋਲ
ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਖਾਨਾਜੰਗੀ ਸ਼ੁਰੂ ਹੋ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪਾਰਟੀ ਵਿੱਚੋਂ ਛੁੱਟੀ ਕਰਨ ਮਗਰੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਈ ਖੁਲਾਸੇ ਕੀਤੇ ਹਨ। ਜੀਕੇ ਨੇ ਇਸ਼ਾਰਾ ਕੀਤਾ ਕਿ ਡੇਰਾ ਮੁਆਫੀ ਵਿੱਚ ਵੱਡੇ ਅਕਾਲੀ ਆਗੂਆਂ ਦਾ ਹੱਥ ਸੀ। ਉਨ੍ਹਾਂ ਨੇ ਚੋਣਾਂ ਵਿੱਚ ਗੁਰਦੁਆਰਾ ਕਮੇਟੀ ਦੇ ਫੰਡ ਵਰਤਣ ਦੇ ਵੀ ਇਲਜ਼ਾਮ ਲਾਏ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਖਾਨਾਜੰਗੀ ਸ਼ੁਰੂ ਹੋ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪਾਰਟੀ ਵਿੱਚੋਂ ਛੁੱਟੀ ਕਰਨ ਮਗਰੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਈ ਖੁਲਾਸੇ ਕੀਤੇ ਹਨ। ਜੀਕੇ ਨੇ ਇਸ਼ਾਰਾ ਕੀਤਾ ਕਿ ਡੇਰਾ ਮੁਆਫੀ ਵਿੱਚ ਵੱਡੇ ਅਕਾਲੀ ਆਗੂਆਂ ਦਾ ਹੱਥ ਸੀ। ਉਨ੍ਹਾਂ ਨੇ ਚੋਣਾਂ ਵਿੱਚ ਗੁਰਦੁਆਰਾ ਕਮੇਟੀ ਦੇ ਫੰਡ ਵਰਤਣ ਦੇ ਵੀ ਇਲਜ਼ਾਮ ਲਾਏ।
ਜੀਕੇ ਨੇ ਕਿਹਾ ਹੈ ਕਿ ਉਹ ਪਾਰਟੀ ਹਾਈਕਮਾਨ ਦੀ ‘ਬਲੈਕਮੇਲਿੰਗ’ ਦਾ ਜਵਾਬ ਦੇਣ ਦੀ ਥਾਂ ਸੰਗਤ ਦੀ ਕਚਹਿਰੀ ’ਚ ਜਵਾਬ ਦੇਣਾ ਜ਼ਿਆਦਾ ਬਿਹਤਰ ਸਮਝਦੇ ਹਨ। ਉਨ੍ਹਾਂ ਕਿਹਾ ਕਿ ਅਸਤੀਫਾ ਲਿਆ ਨਹੀਂ ਗਿਆ ਸੀ, ਸਗੋਂ ਉਨ੍ਹਾਂ ਦੋਸ਼ ਲੱਗਣ ਮਗਰੋਂ ਖ਼ੁਦ ਅਸਤੀਫ਼ਾ ਸੌਂਪਿਆ ਸੀ। ਆਪਣੇ ਵਿਰੋਧੀ ਮਨਜਿੰਦਰ ਸਿੰਘ ਸਿਰਸਾ ’ਤੇ ਪਲਟਵਾਰ ਕਰਦਿਆਂ ਜੀਕੇ ਨੇ ਦਾਅਵਾ ਕੀਤਾ ਕਿ ਕਮੇਟੀ ਦੇ ਫੰਡ ਚੋਣ ਪ੍ਰਚਾਰ ਲਈ ਵਰਤੇ ਗਏ ਸਨ। ਇਸ ਦਾ ਜ਼ਿਕਰ ਉਨ੍ਹਾਂ ਕੋਰ ਕਮੇਟੀ ਮੈਬਰਾਂ ਸਾਹਮਣੇ ਵੀ ਕੀਤਾ ਸੀ।
ਜੀਕੇ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪ੍ਰਚਾਰ ਮੌਕੇ ਵੀ ਡੇਰਾ ਸਿਰਸਾ ਨੂੰ ਮੁਆਫ਼ੀ, ਅਕਾਲੀ ਉਮੀਦਵਾਰਾਂ ਦਾ ਡੇਰੇ ਉੱਤੇ ਵੋਟ ਮੰਗਣ ਜਾਣਾ, ਬਰਗਾੜੀ ’ਚ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਆਦਿ ਲਈ ਪਾਰਟੀ ਨੀਤੀਆਂ ’ਤੇ ਉਜਰ ਜਤਾਇਆ ਸੀ। ਹੁਣ ਲੋਕ ਸਭਾ ਚੋਣਾਂ ਵਿੱਚ ਨਮੋਸ਼ੀਜਨਕ ਨਤੀਜਿਆਂ ਮਗਰੋਂ ਅਨੁਸ਼ਾਸਨ ਦਾ ਡੰਡਾ ਉਨ੍ਹਾਂ ਉੱਤੇ ਚਲਾਇਆ ਜਾ ਰਿਹਾ ਹੈ।
ਯਾਦ ਰਹੇ ਪਹਿਲਾਂ ਹੀ ਅਸਤੀਫ਼ਾ ਦੇ ਚੁੱਕੇ ਮਨਜੀਤ ਸਿੰਘ ਜੀਕੇ ਨੂੰ ਪਾਰਟੀ ਹਾਈਕਮਾਨ ਨੇ ਪਾਰਟੀ ਵਿਰੋਧੀ ਸਰਗਰਮੀਆਂ ਦਾ ਹਵਾਲਾ ਦੇ ਕੇ ਅਕਾਲੀ ਦਲ ਵਿੱਚੋਂ ਬਾਹਰ ਦਾ ਰਾਹ ਵਿਖਾ ਦਿੱਤਾ ਹੈ। ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਜੀਕੇ ਨੂੰ ਅਕਾਲੀ ਦਲ ਵਿੱਚੋਂ ਬਾਹਰ ਕੱਢਣ ਬਾਰੇ ਪੱਤਰ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਲੰਘੇ ਦਿਨ ਜਾਰੀ ਕਰ ਦਿੱਤਾ ਸੀ।
ਸਿਰਸਾ ਨੇ ਕਿਹਾ ਕਿ ਦਿੱਲੀ ਕਮੇਟੀ ਦੇ 35 ਮੈਂਬਰਾਂ ਨੇ ਲਿਖ ਕੇ ਦਿੱਤਾ ਸੀ ਕਿ ਕਮੇਟੀ ਦੀ ਗੋਲਕ ਦੀ ਬਰਬਾਦੀ ਦੇ ਲੱਗ ਰਹੇ ਦੋਸ਼ਾਂ ਕਾਰਨ ਮੈਂਬਰਾਂ ਨੂੰ ਦਿੱਲੀ ਦੀ ਸੰਗਤ ਅੱਗੇ ਜਵਾਬ ਦੇਣਾ ਮੁਸ਼ਕਲ ਹੋ ਗਿਆ ਹੈ। ਇਸ ਲਈ ਸਾਬਕਾ ਪ੍ਰਧਾਨ ਨੂੰ ਦਲ ਵਿੱਚੋਂ ਬਾਹਰ ਕੀਤਾ ਜਾਵੇ। ਮਨਜੀਤ ਸਿੰਘ ਜੀਕੇ ਨੇ ਪਿਛਲੇ ਸਾਲ 7 ਦਸੰਬਰ ਨੂੰ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪਟਿਆਲਾ
ਲੁਧਿਆਣਾ
Advertisement