ਹਾਈਕੋਰਟ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ 'ਤੇ ਲਾਈ ਰੋਕ ! ਹੁਣ ਭਗਵੰਤ ਮਾਨ ਨੂੰ ਵੀ ਵਾਪਿਸ ਲੈ ਲੈਣੀ ਚਾਹੀਦੀ ਪਾਲਿਸੀ
ਸਰਕਾਰ ਦਾ ਜੋ ਰਿਕਾਰਡ ਰਿਹਾ ਹੈ ਕਿ ਇਹ ਕੋਰਟ ਵਿਚ ਲੋਕ ਵਿਰੋਧੀ ਨੀਤੀਆਂ ਨਾਲ ਸੰਬੰਧਿਤ ਸਾਰੇ ਕੇਸ ਹਾਰਦੀ ਰਹੀ ਹੈ ਤੇ ਹੁਣ ਵੀ ਸਰਕਾਰ ਦੀ ਕਿਸਾਨਾਂ ਦੀ ਜ਼ਮੀਨ ਲੁੱਟਣ ਦੀ ਯੋਜਨਾ ਕੋਰਟ ਵਿੱਚ ਟਿਕੇਗੀ ਨਹੀ ਤੇ ਇਸ ਕੇਸ ਵਿਚ ਵੀ ਸਰਕਾਰ ਨੂੰ ਹਾਰ ਹੀ ਮਿਲਣੀ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ 'ਤੇ ਕੱਲ੍ਹ ਤੱਕ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਇਸ ਪ੍ਰਕਿਰਿਆ ਨੂੰ ਵਾਤਾਵਰਣ ਮੁਲਾਂਕਣ ਅਧਿਐਨ (Environmental Assesment Study) ਹੋਣ ਤੱਕ ਅੱਗੇ ਨਹੀਂ ਵਧਾਇਆ ਜਾ ਸਕਦਾ। ਇਸ ਨੂੰ ਲੈ ਕੇ ਹੁਣ ਸਿਆਸੀ ਪ੍ਰਤੀਕਿਰਿਆਵਾਂ ਵੀ ਆਉਣੀਆਂ ਸ਼ੁਰੂ ਹੋ ਗਈਆਂ ਹਨ।
ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਪਾਲਿਸੀ ਤੇ ਸਟੇਅ ਕੀਤਾ ਹੈ। ਭਾਂਵੇਂ ਇਹ ਸਿਰਫ ਇਕ ਦਿਨ ਲਈ ਹੈ, ਪਰ ਇਸ ਸਰਕਾਰ ਦਾ ਜੋ ਰਿਕਾਰਡ ਰਿਹਾ ਹੈ ਕਿ ਇਹ ਕੋਰਟ ਵਿਚ ਲੋਕ ਵਿਰੋਧੀ ਨੀਤੀਆਂ ਨਾਲ ਸੰਬੰਧਿਤ ਸਾਰੇ ਕੇਸ ਹਾਰਦੀ ਰਹੀ ਹੈ ਤੇ ਹੁਣ ਵੀ ਸਰਕਾਰ ਦੀ ਕਿਸਾਨਾਂ ਦੀ ਜ਼ਮੀਨ ਲੁੱਟਣ ਦੀ ਯੋਜਨਾ ਕੋਰਟ ਵਿੱਚ…
— Sunil Jakhar (@sunilkjakhar) August 6, 2025
ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਪਾਲਿਸੀ ਤੇ ਸਟੇਅ ਕੀਤਾ ਹੈ। ਭਾਂਵੇਂ ਇਹ ਸਿਰਫ ਇਕ ਦਿਨ ਲਈ ਹੈ, ਪਰ ਇਸ ਸਰਕਾਰ ਦਾ ਜੋ ਰਿਕਾਰਡ ਰਿਹਾ ਹੈ ਕਿ ਇਹ ਕੋਰਟ ਵਿਚ ਲੋਕ ਵਿਰੋਧੀ ਨੀਤੀਆਂ ਨਾਲ ਸੰਬੰਧਿਤ ਸਾਰੇ ਕੇਸ ਹਾਰਦੀ ਰਹੀ ਹੈ ਤੇ ਹੁਣ ਵੀ ਸਰਕਾਰ ਦੀ ਕਿਸਾਨਾਂ ਦੀ ਜ਼ਮੀਨ ਲੁੱਟਣ ਦੀ ਯੋਜਨਾ ਕੋਰਟ ਵਿੱਚ ਟਿਕੇਗੀ ਨਹੀ ਤੇ ਇਸ ਕੇਸ ਵਿਚ ਵੀ ਸਰਕਾਰ ਨੂੰ ਹਾਰ ਹੀ ਮਿਲਣੀ ਹੈ। ਇਸ ਲਈ ਬਿਹਤਰ ਹੈ ਕਿ ਮੁੱਖ ਮੰਤਰੀ ਹਾਲੇ ਵੀ ਦਿੱਲੀ ਵਾਲਿਆਂ ਦੇ ਹਿੱਤ ਛੱਡ ਕੇ ਪੰਜਾਬ ਦੀ ਨਬਜ਼ ਨੂੰ ਪਛਾਣ ਕੇ ਇਸ ਪਾਲਿਸੀ ਨੂੰ ਵਾਪਿਸ ਲੈ ਲੈਣ।
ਹਾਲਾਂਕਿ, ਸਰਕਾਰੀ ਵਕੀਲ ਨੇ ਦਲੀਲ ਦਿੱਤੀ ਕਿ ਇਸ ਸਮੇਂ ਜ਼ਮੀਨ ਐਕਵਾਇਰ ਨਹੀਂ ਕੀਤੀ ਜਾ ਰਹੀ ਹੈ। ਸੁਣਵਾਈ ਦੌਰਾਨ, ਅਦਾਲਤ ਨੇ ਨੀਤੀ ਨਾਲ ਸਬੰਧਤ ਕਈ ਮਹੱਤਵਪੂਰਨ ਨੁਕਤਿਆਂ 'ਤੇ ਸਵਾਲ ਉਠਾਏ ਹਨ ਅਤੇ ਮਾਮਲੇ ਦੀ ਅਗਲੀ ਸੁਣਵਾਈ 'ਤੇ ਵਿਸਥਾਰਤ ਜਵਾਬ ਮੰਗਿਆ ਹੈ।
ਦੱਸ ਦਈਏ ਕਿ ਇਹ ਪਟੀਸ਼ਨ ਲੁਧਿਆਣਾ ਨਿਵਾਸੀ ਐਡਵੋਕੇਟ ਗੁਰਦੀਪ ਸਿੰਘ ਵੱਲੋਂ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਸੀ। ਉਹ ਖੁਦ ਇੱਕ ਕਿਸਾਨ ਹਨ ਅਤੇ ਉਨ੍ਹਾਂ ਦੀ ਆਪਣੀ ਜ਼ਮੀਨ ਇਸ ਨੀਤੀ ਅਧੀਨ ਆ ਰਹੀ ਸੀ। ਅਜਿਹੀ ਸਥਿਤੀ ਵਿੱਚ, ਉਨ੍ਹਾਂ ਨੇ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਵੱਲੋਂ ਲੈਂਡ ਪੂਲਿੰਗ ਨੀਤੀ ਨੂੰ ਚੁਣੌਤੀ ਦਿੱਤੀ।
ਉਨ੍ਹਾਂ ਦੀ ਦਲੀਲ ਸੀ ਕਿ ਕੇਂਦਰ ਸਰਕਾਰ ਵੱਲੋਂ ਜ਼ਮੀਨ ਪ੍ਰਾਪਤੀ ਸਬੰਧੀ ਸਪੱਸ਼ਟ ਨਿਯਮ ਬਣਾਏ ਗਏ ਹਨ ਅਤੇ ਰਾਜ ਸਰਕਾਰ ਆਪਣੀ ਮਰਜ਼ੀ ਨਾਲ ਇਨ੍ਹਾਂ ਕੇਂਦਰੀ ਨਿਯਮਾਂ ਨੂੰ ਨਹੀਂ ਬਦਲ ਸਕਦੀ। ਹਾਈ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਸੀ।
ਦੱਸ ਦਈਏ ਕਿ ਕਿਸਾਨਾਂ ਵਲੋਂ ਲੈਂਡ ਪੂਲਿੰਗ ਪਾਲਿਸੀ ਨੂੰ ਲੈਕੇ ਕਾਫੀ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਥਾਂ-ਥਾਂ 'ਤੇ ਵਿਰੋਧ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਭਲਕੇ ਲੁਧਿਆਣਾ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਵੱਡੇ ਇਕੱਠ ਹੋਣ ਦਾ ਐਲਾਨ ਕੀਤਾ ਗਿਆ ਹੈ, ਜਿਸ ਦੌਰਾਨ ਲੈਂਡ ਪੂਲਿੰਗ ਨੀਤੀ ਨੂੰ ਲੈਕੇ ਪ੍ਰਦਰਸ਼ਨ ਕੀਤਾ ਜਾਵੇਗਾ।






















