ਚੰਡੀਗੜ੍ਹ: ਮਾਝੇ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ (ਬ) ਲਈ ਮਾਲਵੇ ਵਿੱਚ ਵੀ ਮੁਸੀਬਤ ਖੜ੍ਹੀ ਹੋ ਗਈ ਹੈ। ਸੀਨੀਅਰ ਲੀਡਰ ਸੁਖਦੇਵ ਸਿੰਘ ਢੀਂਡਸਾ ਦੀ ਬਗਾਵਤ ਅਕਾਲੀ ਦਲ ਲਈ ਵੱਡਾ ਘਾਟੇ ਦਾ ਸੌਦਾ ਬਣ ਸਕਦੀ ਹੈ। ਢੀਂਡਸਾ ਦਾ ਅਸਰ ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਵੇਖਣ ਨੂੰ ਮਿਲੇਗਾ। ਬੇਸ਼ੱਕ ਦੋਵਾਂ ਜ਼ਿਲ੍ਹਿਆਂ ਦੀ ਜ਼ਿਆਦਾਤਰ ਲੀਡਰਸ਼ਿਪ ਸੁਖਬੀਰ ਬਾਦਲ ਦੇ ਪਾਲੇ ਵਿੱਚ ਹੈ ਪਰ ਅਕਾਲੀ ਦਲ ਦੀਆਂ ਨੀਤੀਆਂ ਤੋਂ ਖਫਾ ਵਰਕਰ ਢੀਂਡਸਾ ਦੀ ਅਗਵਾਈ ਹੇਠ ਇਕੱਠੇ ਹੋਣ ਲੱਗੇ ਹਨ।
ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਢੀਂਡਸਾ ਵੱਲੋਂ ਬਾਦਲਾਂ ਖ਼ਿਲਾਫ਼ ਮੋਰਚਾਬੰਦੀ ਮਗਰੋਂ ਉਨ੍ਹਾਂ ਦੇ ਜੱਦੀ ਲੋਕ ਸਭਾ ਹਲਕਾ ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਅਕਾਲੀ ਦਲ ਨੂੰ ਵੱਡਾ ਖੋਰਾ ਲੱਗ ਸਕਦਾ ਹੈ। ਇਨ੍ਹਾਂ ਦੋਹਾਂ ਜ਼ਿਲ੍ਹਿਆਂ ਵਿੱਚ ਕਾਂਗਰਸ ਤੇ ਆਮ ਆਦਮੀ ਪਾਰਟੀ ਤੋਂ ਪਹਿਲਾਂ ਹੀ ਪੱਛੜ ਰਹੇ ਅਕਾਲੀ ਦਲ ਲਈ ਢੀਂਡਸਾ ਦੀ ਬਗ਼ਾਵਤ ਮਾਰੂ ਸਾਬਤ ਹੋ ਸਕਦੀ ਹੈ। ਇਸ ਦਾ ਸੰਕੇਤ ਦੋ ਦਿਨ ਪਹਿਲਾਂ ਢੀਂਡਸਾ ਵੱਲੋਂ ਆਪਣੀ ਰਿਹਾਇਸ਼ ਵਿੱਚ ਵਰਕਰਾਂ ਦੇ ਕੀਤੇ ਇਕੱਠ ਦੌਰਾਨ ਵੀ ਮਿਲਿਆ ਸੀ। ਭਾਵੇਂ ਦੋਵੇਂ ਜ਼ਿਲ੍ਹਿਆਂ ਦੇ ਵੱਡੇ ਅਹੁਦੇਦਾਰਾਂ ਨੇ ਇਸ ਤੋਂ ਕਿਨਾਰਾ ਕੀਤਾ ਸੀ ਪਰ ਕਈਆਂ ਨੇ ਆਪਣੇ ਸਮਰਥਕਾਂ ਨੂੰ ਇਸ ਮੀਟਿੰਗ ਵਿੱਚ ਭੇਜ ਕੇ ਹਾਜ਼ਰੀ ਲਵਾਈ।
2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੰਗਰੂਰ ਦੇ 9 ਵਿਧਾਨ ਸਭਾ ਹਲਕਿਆਂ ’ਚੋਂ ਸ਼੍ਰੋਮਣੀ ਅਕਾਲੀ ਦਲ ਨੇ ਸਿਰਫ਼ ਇੱਕ ਸੀਟ ਹੀ ਜਿੱਤੀ ਸੀ, ਜਦਕਿ ਆਮ ਆਦਮੀ ਪਾਰਟੀ ਪੰਜ ਤੇ ਕਾਂਗਰਸ 3 ਸੀਟਾਂ ’ਤੇ ਬਾਜ਼ੀ ਮਾਰ ਗਈ ਸੀ। ਸੁਖਦੇਵ ਢੀਂਡਸਾ ਦੇ ਬੇਟੇ ਪਰਮਿੰਦਰ ਢੀਂਡਸਾ ਹੀ ਲਹਿਰਾਗਾਗਾ ਤੋਂ ਇਕਲੌਤੀ ਸੀਟ ਜਿੱਤ ਕੇ ਹਲਕੇ ਵਿੱਚ ਪਾਰਟੀ ਦਾ ਖਾਤਾ ਖੋਲ੍ਹਣ ਲਈ ਕਾਮਯਾਬ ਰਹੇ ਸਨ।
ਬਰਨਾਲਾ ਜ਼ਿਲ੍ਹੇ ਵਿੱਚ ਤਾਂ ਚੋਣਾਂ ਦੌਰਾਨ ਅਕਾਲੀ ਦਲ ਦੀ ਕਾਗਰਗੁਜ਼ਾਰੀ ਹੋਰ ਵੀ ਮਾੜੀ ਰਹੀ। ਬਰਨਾਲਾ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਪਿਛਲੇ 10 ਸਾਲਾਂ ਤੋਂ ਅਕਾਲੀ ਦਲ ਬੁਰੀ ਤਰ੍ਹਾਂ ਹਾਰਦਾ ਆ ਰਿਹਾ ਹੈ। 2017 ਚੋਣਾਂ ਵਿੱਚ ਤਾਂ ਅਕਾਲੀ ਦਲ ਸਾਰੀਆਂ ਸੀਟਾਂ ’ਤੇ ਤੀਜੇ ਨੰਬਰ ’ਤੇ ਹੀ ਰਿਹਾ। 2012 ’ਚ ਵੀ ਅਕਾਲੀ ਦਲ ਤਿੰਨੇ ਸੀਟਾਂ ਹਾਰ ਗਿਆ ਸੀ।
ਮਾਝੇ ਤੋਂ ਬਾਅਦ ਮਾਲਵੇ 'ਚ ਸੁਖਬੀਰ ਬਾਦਲ ਲਈ ਨਵੀਂ ਮੁਸੀਬਤ
ਏਬੀਪੀ ਸਾਂਝਾ
Updated at:
22 Dec 2019 03:26 PM (IST)
ਮਾਝੇ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ (ਬ) ਲਈ ਮਾਲਵੇ ਵਿੱਚ ਵੀ ਮੁਸੀਬਤ ਖੜ੍ਹੀ ਹੋ ਗਈ ਹੈ। ਸੀਨੀਅਰ ਲੀਡਰ ਸੁਖਦੇਵ ਸਿੰਘ ਢੀਂਡਸਾ ਦੀ ਬਗਾਵਤ ਅਕਾਲੀ ਦਲ ਲਈ ਵੱਡਾ ਘਾਟੇ ਦਾ ਸੌਦਾ ਬਣ ਸਕਦੀ ਹੈ। ਢੀਂਡਸਾ ਦਾ ਅਸਰ ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਵੇਖਣ ਨੂੰ ਮਿਲੇਗਾ। ਬੇਸ਼ੱਕ ਦੋਵਾਂ ਜ਼ਿਲ੍ਹਿਆਂ ਦੀ ਜ਼ਿਆਦਾਤਰ ਲੀਡਰਸ਼ਿਪ ਸੁਖਬੀਰ ਬਾਦਲ ਦੇ ਪਾਲੇ ਵਿੱਚ ਹੈ ਪਰ ਅਕਾਲੀ ਦਲ ਦੀਆਂ ਨੀਤੀਆਂ ਤੋਂ ਖਫਾ ਵਰਕਰ ਢੀਂਡਸਾ ਦੀ ਅਗਵਾਈ ਹੇਠ ਇਕੱਠੇ ਹੋਣ ਲੱਗੇ ਹਨ।
- - - - - - - - - Advertisement - - - - - - - - -