ਪੜਚੋਲ ਕਰੋ

ਹੁਣ ਕੈਪਟਨ ਅਮਰਿੰਦਰ ਸਿੰਘ ਦੀ ਵਾਰੀ? ਖੇਤੀ ਮਸ਼ੀਨਰੀ ਘੁਟਾਲੇ 'ਚ ਹੋ ਸਕਦੀ ਕਾਰਵਾਈ, ਜਾਣੋ ਕੀ ਬੋਲੇ ਖੇਤੀ ਮੰਤਰੀ ਕੁਲਦੀਪ ਧਾਲੀਵਾਲ

Punjab News : ਇਸ ਸਮੇਂ ਕੇਂਦਰ ਨੇ ਪਰਾਲੀ ਦੀਆਂ ਮਸ਼ੀਨਾਂ ਖਰੀਦਣ ਲਈ 1100 ਕਰੋੜ ਦੇ ਕਰੀਬ ਫੰਡ ਭੇਜਿਆ ਸੀ, ਇਸ ਫੰਡ ਵਿੱਚੋਂ ਮਸ਼ੀਨਾਂ ਵੀ ਖਰੀਦੀਆਂ ਗਈਆਂ ਸੀ, ਪਰ ਹੁਣ ਜੋ ਗੱਲ ਸਾਹਮਣੇ ਆ ਰਹੀ ਹੈ ਕਿ ਇਨ੍ਹਾਂ ਖਰੀਦੀਆਂ ਗਈਆਂ ਮਸ਼ੀਨਾਂ...

ਰਜਨੀਸ਼ ਕੌਰ ਦੀ ਰਿਪੋਰਟ

Punjab News: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਵੇਲੇ ਖੇਤੀ ਮਸ਼ੀਨਰੀ ਦੀ ਖਰੀਦ ਵਿੱਚ 150 ਕਰੋੜ ਦਾ ਘੁਟਾਲਾ ਹੋਇਆ ਹੈ। ਇਨ੍ਹਾਂ ਮਸ਼ੀਨਾਂ ਦੀ ਖਰੀਦ ਲਈ ਕੇਂਦਰ ਤੋਂ 1178 ਕਰੋੜ ਰੁਪਏ ਦੀ ਸਬਸਿਡੀ ਆਈ ਸੀ। ਸੂਬੇ 'ਚ 3 ਸਾਲਾਂ 'ਚ ਖਰੀਦੀਆਂ ਗਈਆਂ 11,275 ਮਸ਼ੀਨਾਂ ਦਾ ਕੁਝ ਪਤਾ ਨਹੀਂ ਲੱਗ ਰਿਹਾ। 

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਵਿਭਾਗੀ ਜਾਂਚ ਵਿੱਚ ਘਪਲੇ ਦੇ ਸਬੂਤ ਮਿਲਣ ਮਗਰੋਂ ਵਿਜੀਲੈਂਸ ਜਾਂਚ ਦੀ ਸਿਫ਼ਾਰਸ਼ ਕੀਤੀ ਹੈ। ਇਸ ਤੋਂ ਬਾਅਦ ਉਸ ਸਮੇਂ ਖੇਤੀਬਾੜੀ ਮੰਤਰਾਲਾ ਸੰਭਾਲ ਰਹੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਵੀ ਜਾਂਚ ਦੇ ਘੇਰੇ ਵਿੱਚ ਆ ਗਏ ਹਨ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਜਿਸ ਸਮੇਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਸਨ, ਤਾਂ ਉਸ ਸਮੇਂ ਖੇਤੀਬਾੜੀ ਵਿਭਾਗ ਵੀ ਉਨ੍ਹਾਂ ਕੋਲ ਸੀ। ਉਸ ਸਮੇਂ ਕੇਂਦਰ ਨੇ ਪਰਾਲੀ ਦੀਆਂ ਮਸ਼ੀਨਾਂ ਖਰੀਦਣ ਲਈ 1100 ਕਰੋੜ ਦੇ ਕਰੀਬ ਫੰਡ ਭੇਜਿਆ ਸੀ। ਇਸ ਫੰਡ ਵਿੱਚੋਂ ਮਸ਼ੀਨਾਂ ਵੀ ਖਰੀਦੀਆਂ ਗਈਆਂ ਸੀ, ਪਰ ਹੁਣ ਜੋ ਗੱਲ ਸਾਹਮਣੇ ਆ ਰਹੀ ਹੈ ਕਿ ਇਨ੍ਹਾਂ ਖਰੀਦੀਆਂ ਗਈਆਂ ਮਸ਼ੀਨਾਂ 'ਚੋਂ ਕਈ ਮਸ਼ੀਨਾਂ ਗਾਇਬ ਹਨ। 

ਇਸ ਤੋਂ ਇਲਾਵਾ ਕਈ ਮਸ਼ੀਨਾਂ ਨਹੀਂ ਖਰੀਦੀਆਂ ਗਈਆਂ, ਸਿਰਫ ਕਾਗਜ਼ 'ਤੇ ਦਿਖਾਇਆ ਗਿਆ ਕਿ ਮਸ਼ੀਨਾਂ ਖਰੀਦੀਆਂ ਗਈਆਂ ਹਨ, ਜਦੋਂ ਇਸ ਮਾਮਲੇ 'ਤੇ ਕਾਰਵਾਈ ਕੀਤੀ ਗਈ ਤਾਂ ਸੀ ਪੰਜਾਬ ਵਿੱਚ ਕਰੀਬ 13 ਫੀਸਦੀ ਮਸ਼ੀਨਾਂ ਗਾਇਬ ਹਨ। ਇਨ੍ਹਾਂ ਮਸ਼ੀਨਾਂ ਵਿੱਚੋਂ ਮੁੱਖ ਤੌਰ ’ਤੇ ਫਰੀਦਕੋਟ ਮੁਕਤਸਰ ਸਾਹਿਬ, ਬਠਿੰਡਾ ਮਾਨਸਾ, ਫਿਰੋਜ਼ਪੁਰ ਜ਼ਿਲ੍ਹੇ ਦੀਆਂ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਮਸ਼ੀਨਾਂ ਗਾਇਬ ਹਨ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਪੂਰੀ ਜਾਂਚ ਰਿਪੋਰਟ ਮੁੱਖ ਮੰਤਰੀ ਪੰਜਾਬ ਨੂੰ ਭੇਜ ਦਿੱਤੀ ਗਈ ਹੈ। ਹੁਣ ਇਸ ਮਾਮਲੇ 'ਤੇ ਕਾਰਵਾਈ ਹੋਣ ਜਾ ਰਹੀ ਹੈ ਤਾਂ ਉਸ ਸਮੇਂ ਦੇ ਖੇਤੀਬਾੜੀ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਤੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਤੋਂ ਵੀ ਇਸ ਮਾਮਲੇ 'ਚ ਪੁੱਛਗਿੱਛ ਕੀਤੀ ਜਾਵੇ ਤਾਂ ਕਾਰਵਾਈ ਹੋ ਸਕਦੀ ਹੈ। ਇਸ ਮਾਮਲੇ ਵਿੱਚ, 2018-19 ਤੇ 2021-22 ਦੇ ਸਮੇਂ ਵਿੱਚ ਲਗਪਗ 125 ਤੋਂ 150 ਕਰੋੜ ਰੁਪਏ ਦਾ ਘੁਟਲਾ ਹੋਇਆ ਹੈ।

ਧਾਲੀਵਾਲ ਨੇ ਕਿਹਾ ਕਿ ਕੇਂਦਰ ਵੱਲੋਂ ਭੇਜੇ ਫੰਡਾਂ ਵਿੱਚ ਘਪਲਾ ਹੋਇਆ ਹੈ। ਕੇਂਦਰ ਵੱਲੋਂ ਆਏ ਪੈਸੇਨਾਲ ਖੇਤੀ ਮਸ਼ੀਨ ਖਰੀਦਣੀ ਸੀ ਪਰ ਨਹੀਂ ਖਰੀਦੀ ਗਈ। ਕਰੀਬ ਡੇਢ ਸੌ ਕਰੋੜ ਦਾ ਘਪਲਾ ਹੋਇਆ ਹੈ। ਅਸੀਂ ਜਾਂਚ ਲਈ ਮੁੱਖ ਮੰਤਰੀ ਨੂੰ ਫਾਈਲ ਭੇਜ ਦਿੱਤੀ ਹੈ। ਇਸ ਸਾਰੇ ਮਾਮਲੇ ਦੀ ਅਸੀਂ ਮੁੱਖ ਮੰਤਰੀ ਨੂੰ ਬੇਨਤੀ ਕਰਾਂਗੇ ਕਿ ਉਹ ਇਸ ਮਾਮਲੇ ਦੀ ਵਿਜੀਲੈਂਸ ਜਾਂਚ ਕਰਵਾਉਣ।

ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਮਹਿਕਮੇ ਵਿੱਚ ਕੋਈ ਘਪਲਾ ਹੁੰਦਾ ਹੈ ਤਾਂ ਉਸ ਦਾ ਮੰਤਰੀ ਸਿੱਧੇ ਤੌਰ 'ਤੇ ਇਸ ਲਈ ਜ਼ਿੰਮੇਵਾਰ ਹੁੰਦਾ ਹੈ। ਭਾਵੇਂ ਉਸ ਨੇ ਪੈਸੇ ਦੀ ਵਰਤੋਂ ਨਾ ਕੀਤੀ ਹੋਵੇ, ਪਰ ਜਦੋਂ ਇਹ ਘਪਲਾ ਹੋ ਰਿਹਾ ਸੀ ਤਾਂ ਉਸ ਸਮੇਂ ਉਨ੍ਹਾਂ ਨੂੰ ਆਪਣੇ ਵਿਭਾਗ ਦਾ ਧਿਆਨ ਰੱਖਣਾ ਚਾਹੀਦਾ ਸੀ। 

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਉਸ ਵੇਲੇ ਮੁੱਖ ਮੰਤਰੀ ਦੇ ਨਾਲ ਹੀ ਖੇਤੀਬਾੜੀ ਮੰਤਰੀ ਵੀ ਸਨ। ਇਸ ਲਈ ਉਹ ਵੀ ਇਸ ਮਾਮਲੇ 'ਚ ਦੋਸ਼ੀ ਹਨ ਕਿ ਉਨ੍ਹਾਂ ਨੇ ਇਸ ਮਾਮਲੇ 'ਤੇ ਧਿਆਨ ਕਿਉਂ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜੋ ਵੀ ਅਧਿਕਾਰੀ, ਵਿਧਾਇਕ ਜਾਂ ਮੰਤਰੀ ਸ਼ਾਮਲ ਹੋਏਗਾ, ਉਸ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
Embed widget