Covid-19 vaccination in Punjab: ਕੋਰੋਨਾ ਦੇ ਕਹਿਰ 'ਚ ਪੰਜਾਬੀਆਂ ਲਈ ਰਾਹਤ ਦੀ ਖ਼ਬਰ!
ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਲੋਕਾਂ ਦੇ ਦਰਾਂ ’ਤੇ ਟੀਕਾਕਰਨ ਸਹੂਲਤ ਦੇਣ ਲਈ ਸਾਰੇ ਸਰਕਾਰੀ ਸਿਹਤ ਕੇਂਦਰਾਂ ਤੇ ਡਿਸਪੈਂਸਰੀਆਂ/ਹਸਪਤਾਲਾਂ ਵਿੱਚ ਅਜਿਹੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।
ਚੰਡੀਗੜ੍ਹ: ਕੋਰੋਨਾ ਦੇ ਕਹਿਰ (Corona in Punjab) 'ਚ ਪੰਜਾਬੀਆਂ ਲਈ ਰਾਹਤ ਦੀ ਖ਼ਬਰ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ (Health Minister Balbir Singh Sidhu) ਨੇ ਐਲਾਨ ਕੀਤਾ ਹੈ ਕਿ ਟੀਕਾਕਰਨ ਮੁਹਿੰਮ ਹੋਰ ਤੇਜ਼ ਕਰਨ ਲਈ ਹੁਣ ਕੋਵਿਡ-19 ਰੋਕੂ ਟੀਕਾਕਰਨ (Covid-19 vaccination in Punjab) ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ, ਸਬ ਸੈਂਟਰਾਂ, ਹੋਮਿਓਪੈਥੀ ਅਤੇ ਆਯੁਰਵੈਦਿਕ ਡਿਸਪੈਂਸਰੀਆਂ ਵਿੱਚ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕੋਵਿਡ-19 ਰੋਕੂ ਟੀਕਾਕਰਨ ਦੀ ਸੁਵਿਧਾ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਲਈ ਬਿਨਾਂ ਕਿਸੇ ਸ਼ਰਤ ਦੇ 1 ਅਪਰੈਲ ਤੋਂ ਸਾਰੇ ਸਰਕਾਰੀ ਸਿਹਤ ਕੇਂਦਰਾਂ ’ਤੇ ਉਪਲੱਬਧ ਹੋਵੇਗੀ।
ਸਿੱਧੂ ਨੇ ਕਿਹਾ ਕਿ ਲੋਕਾਂ ਦੇ ਦਰਾਂ ’ਤੇ ਟੀਕਾਕਰਨ ਸਹੂਲਤ ਦੇਣ ਲਈ ਸਾਰੇ ਸਰਕਾਰੀ ਸਿਹਤ ਕੇਂਦਰਾਂ ਤੇ ਡਿਸਪੈਂਸਰੀਆਂ/ਹਸਪਤਾਲਾਂ ਵਿੱਚ ਅਜਿਹੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਦੇਸ਼ ਵਿੱਚ ਦੋ ਕੋਵਿਡ-19 ਰੋਕੂ ਟੀਕਿਆਂ ਅਰਥਾਤ ਕੋਵੀਸ਼ੀਲਡ ਤੇ ਕੋਵੈਕਸੀਨ ਨੂੰ ਮਨਜ਼ੂਰੀ ਦਿੱਤੀ ਹੈ ਤੇ ਦੋਵੇਂ ਟੀਕੇ ਸੁਰੱਖਿਅਤ ਹਨ।
ਦੱਸ ਦਈਏ ਕਿ ਪੰਜਾਬ ’ਚ ਕਰੋਨਾਵਾਇਰਸ ਦੇ ਕੇਸ ਲਗਾਤਾਰ ਵਧ ਰਹੇ ਹਨ। ਐਤਵਾਰ ਨੂੰ 69 ਜਣਿਆਂ ਦੀ ਮੌਤ ਹੋ ਗਈ। ਸਿਹਤ ਵਿਭਾਗ ਅਨੁਸਾਰ ਲੰਘੇ ਇੱਕ ਦਿਨ ’ਚ ਕਰੋਨਾ ਦੇ 2963 ਨਵੇਂ ਕੇਸ ਸਾਹਮਣੇ ਆਏ ਹਨ। ਜਦਕਿ 2155 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਗਈ ਹੈ। ਸੂਬੇ ’ਚ ਹੁਣ ਤੱਕ 58,48,083 ਜਣਿਆਂ ਦੇ ਟੈਸਟ ਕੀਤੇ ਗਏ ਹਨ, 231734 ਪਾਜ਼ੇਟਿਵ ਪਾਏ ਗਏ ਹਨ, ਜਦਕਿ ਕੁੱਲ 2,01,127 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਗਈ ਹੈ। ਇਸ ਵੇਲੇ ਸੂਬੇ ਵਿੱਚ 23,917 ਐਕਟਿਵ ਕੇਸ ਹਨ। ਇਨ੍ਹਾਂ ਵਿੱਚੋਂ 36 ਵੈਂਟੀਲੇਟਰ ਉਤੇ ਹਨ ਤੇ 316 ਨੂੰ ਆਕਸੀਜਨ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Health Tips: ਹੋਲੀ 'ਤੇ ਪੀ ਲਈ ਜ਼ਿਆਦਾ ਭੰਗ ਤਾਂ ਤੁਰੰਤ ਕਰੋ ਇਹ ਕੰਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin