ਪੜਚੋਲ ਕਰੋ

Punjab News: ਹੁਣ ਨਾ ਤੋੜਿਓ ਟ੍ਰੈਫ਼ਿਕ ਨਿਯਮ, ਵਾਹਨ ਹੋਣਗੇ ਜ਼ਬਤ, ਲਾਇਸੈਂਸ ਹੋਵੇਗਾ ਰੱਦ

ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੀ ਸਖਤੀ ਨਾਲ ਚੈਕਿੰਗ ਯਕੀਨੀ ਬਣਾਉਣ ਲਈ 800 ਐਲਕੋਮੀਟਰ ਦੀ ਖਰੀਦ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਵਿਭਾਗ ਨੂੰ ਤਿੰਨ ਮਹੀਨਿਆਂ ਅੰਦਰ ਇਹ ਪ੍ਰਕਿਰਿਆ ਮੁਕੰਮਲ ਲਈ ਆਖਿਆ ਹੈ।

Punjab News: ਸੜਕੀ ਆਵਾਜਾਈ ਦੌਰਾਨ ਸੂਬਾ ਵਾਸੀਆਂ ਦੀ ਜਾਨ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਪ੍ਰਮੁੱਖਤਾ ਦਿੰਦਿਆਂ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਅਤੇ ਇਨ੍ਹਾਂ ਨੂੰ ਲਾਗੂ ਕਰਨ ਲਈ ਆਧੁਨਿਕ ਯੰਤਰਾਂ ਦੀ ਵਰਤੋਂ ਉਤੇ ਜ਼ੋਰ ਦਿੱਤਾ ਹੈ।

ਮੁੱਖ ਸਕੱਤਰ  ਵਰਮਾ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੜਕੀ ਸੁਰੱਖਿਆ ਬਾਰੇ ਬਣੀ ਸੁਪਰੀਮ ਕੋਰਟ ਦੀ ਕਮੇਟੀ ਦੀ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਸਪੱਸ਼ਟ ਹਦਾਇਤਾਂ ਹਨ ਕਿ ਸੂਬੇ ਦੇ ਲੋਕਾਂ ਦੀ ਜਾਨ ਦੀ ਸੁਰੱਖਿਆ ਸਭ ਤੋਂ ਪ੍ਰਮੁੱਖ ਤਰਜੀਹ ਹੈ ਅਤੇ ਇਸ ਲਈ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਅੱਜ ਟਰਾਂਸਪੋਰਟ ਤੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਉਤੇ ਨਿਯਮਾਂ ਦੀ ਪਾਲਣਾ ਲਈ ਵਰਤੇ ਜਾਣ ਵਾਲੇ ਆਧੁਨਿਕ ਯੰਤਰਾਂ ਦੀ ਤੁਰੰਤ ਖਰੀਦ ਕਰਨ ਲਈ ਵੀ ਆਖਿਆ।

ਮੁੱਖ ਸਕੱਤਰ ਨੇ ਕਿਹਾ ਕਿ ਸ਼ਰਾਬ ਪੀ ਕੇ ਵਾਹਨ ਚਲਾਉਣ, ਓਵਰ ਸਪੀਡ, ਲਾਲ ਬੱਤੀ ਦੀ ਉਲੰਘਣਾ, ਵਾਹਨ ਚਲਾਉਦੇ ਹੋਏ ਮੋਬਾਈਲ ਦੀ ਵਰਤੋਂ ਬਿਨਾਂ ਹੈਲਮਟ ਤੇ ਸੀਟ ਬੈਲਟ ਤੋਂ ਵਾਹਨ ਚਲਾਉਣਾ ਆਦਿ ਉਲੰਘਣਾਵਾਂ ਜਿਨਾਂ ਦਾ ਸਿੱਧਾ ਮਨੁੱਖੀ ਜਾਨ ਨਾਲ ਸਬੰਧ ਹੈ, ਉਤੇ ਪੂਰਨ ਕੰਟਰੋਲ ਸਖਤੀ ਨਾਲ ਚੈਕਿੰਗ ਕੀਤੀ ਜਾਵੇ ਅਤੇ ਇਨ੍ਹਾਂ ਦੀ ਉਲੰਘਣਾ ਦੇ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖਤ ਸਜ਼ਾਵਾਂ ਦਿੱਤੀਆਂ ਜਾਣ। ਵਾਹਨ ਜ਼ਬਤ ਕਰਨ ਅਤੇ ਡਰਾਈਵਿੰਗ ਲਾਇਸੈਂਸ ਰੱਦ ਕਰਨ ਤੋਂ ਵੀ ਗੁਰੇਜ਼ ਨਾ ਕੀਤਾ ਜਾਵੇ। 

ਮੁੱਖ ਸਕੱਤਰ ਨੇ ਕਿਹਾ ਕਿ ਸੜਕੀ ਨਿਯਮਾਂ ਦੀ ਪਾਲਣਾ ਲਈ ਜ਼ੁਰਮਾਨੇ ਅਤੇ ਸਜ਼ਾਵਾਂ ਦੇ ਨਾਲ ਭਾਈਚਾਰਕ ਸੇਵਾਵਾਂ ਨੂੰ ਵੀ ਹੁਲਾਰਾ ਦਿੱਤਾ ਜਾ ਰਿਹਾ ਹੈ ਜਿਸ ਤਹਿਤ ਉਲੰਘਣਾ ਕਰਨ ਵਾਲਿਆਂ ਕੋਲੋਂ ਖੂਨਦਾਨ, ਪੌਦੇ ਲਗਾਉਣੇ, ਸਕੂਲੀ ਬੱਚਿਆਂ ਨੂੰ ਪੜ੍ਹਾਉਣ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ।

ਵਰਮਾ ਨੇ ਅੱਗੇ ਕਿਹਾ ਕਿ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੀ ਸਖਤੀ ਨਾਲ ਚੈਕਿੰਗ ਯਕੀਨੀ ਬਣਾਉਣ ਲਈ 800 ਐਲਕੋਮੀਟਰ ਦੀ ਖਰੀਦ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਵਿਭਾਗ ਨੂੰ ਤਿੰਨ ਮਹੀਨਿਆਂ ਅੰਦਰ ਇਹ ਪ੍ਰਕਿਰਿਆ ਮੁਕੰਮਲ ਲਈ ਆਖਿਆ ਹੈ। ਇਸੇ ਤਰ੍ਹਾਂ ਮਨੁੱਖ ਸਰੋਤਾਂ ਦੀ ਸੁਚੱਜੀ ਵਰਤੋਂ ਲਈ ਈ-ਚਲਾਨਿੰਗ ਮਸ਼ੀਨਾਂ ਨੂੰ ਉਤਸ਼ਾਹਤ ਕਰਦਿਆਂ ਇਨਾਂ ਦੀ ਇਕ ਮਹੀਨੇ ਅੰਦਰ ਖਰੀਦ ਲਈ ਆਖਿਆ ਗਿਆ ਹੈ।

ਮੀਟਿੰਗ ਵਿੱਚ ਸੜਕ ਸੁਰੱਖਿਆ ਬਾਰੇ ਲੀਡ ਏਜੰਸੀ ਦੇ ਡਾਇਰੈਕਟਰ ਜਨਰਲ ਆਰ.ਵੈਂਕਟ ਰਤਨਮ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਵਿੱਤ ਏ.ਕੇ.ਸਿਨਹਾ,  ਸਕੱਤਰ ਗ੍ਰਹਿ ਗੁਰਕੀਰਤ ਕ੍ਰਿਪਾਲ ਸਿੰਘ, ਸਕੱਤਰ ਲੋਕ ਨਿਰਮਾਣ ਪ੍ਰਿਆਂਕ ਭਾਰਤੀ, ਸਕੱਤਰ ਸਕੂਲ ਸਿੱਖਿਆ ਕੇ.ਕੇ.ਯਾਦਵ, ਸਕੱਤਰ ਟਰਾਂਸਪੋਰਟ ਦਿਲਰਾਜ ਸਿੰਘ, ਏ.ਡੀ.ਜੀ.ਪੀ. (ਟ੍ਰੈਫਿਕ) ਏ.ਐਸ.ਰਾਏ, ਸਟੇਟ ਟਰਾਂਸਪੋਰਟ ਕਮਿਸ਼ਨਰ ਮੋਨੀਸ਼ ਕੁਮਾਰ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ.ਅਵਿਨਾਸ਼ ਕੁਮਾਰ, ਟ੍ਰੈਫਿਕ ਸਲਾਹਕਾਰ ਡਾ. ਨਵਦੀਪ ਅਸੀਜਾ ਤੋਂ ਇਲਾਵਾ ਐਨ.ਐਚ.ਏ.ਆਈ ਦੇ ਨੁਮਾਇੰਦੇ ਅਤੇ ਕਮੇਟੀ ਮੈਂਬਰ ਹਾਜ਼ਰ ਸਨ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget