ਹੁਣ ਬਾਰਦਾਨੇ ਦੇ ਕਮੀ ਤੋਂ ਅੱਕੇ ਕਿਸਾਨਾਂ ਨੇ ਕਰ ਦਿੱਤੇ ਰੋਡ ਜਾਮ
ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਦੇ ਦਾਵੇ ਕੀਤੇ ਜਾਂਦੇ ਹਨ ਪਰ ਫਿਰੋਜ਼ਪੁਰ ਵਿੱਚ ਕਿਸਾਨਾਂ ਵੱਲੋਂ ਫ਼ਿਰੋਜ਼ਪੁਰ-ਮੁਕਤਸਰ ਰੋਡ ਤੇ ਝੋਕ ਹਰੀ ਹਰ ਪਿੰਡ ਕੋਲ ਜਾਮ ਲਗਾ ਦਿੱਤਾ ਗਿਆ।
ਫਿਰੋਜ਼ਪੁਰ/ਪਟਿਆਲਾ: ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਦੇ ਦਾਵੇ ਕੀਤੇ ਜਾਂਦੇ ਹਨ ਪਰ ਫਿਰੋਜ਼ਪੁਰ ਵਿੱਚ ਕਿਸਾਨਾਂ ਵੱਲੋਂ ਫ਼ਿਰੋਜ਼ਪੁਰ-ਮੁਕਤਸਰ ਰੋਡ ਤੇ ਝੋਕ ਹਰੀ ਹਰ ਪਿੰਡ ਕੋਲ ਜਾਮ ਲਗਾ ਦਿੱਤਾ ਗਿਆ। ਇਸ ਦੌਰਾਨ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ, ਉੱਥੇ ਹੀ ਕਿਸਾਨਾਂ ਨੇ ਤਿੰਨ ਘੰਟੇ ਚੱਕਾ ਜਾਮ ਕੀਤਾ ਤੇ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਧਰਨਾ ਚੁੱਕਵਾਇਆ ਗਿਆ।
ਧਰਨਾ ਲਾ ਕੇ ਬੈਠੇ ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ 10 ਅਪ੍ਰੈਲ ਤੋਂ ਖਰੀਦ ਸ਼ੁਰੂ ਕਰ ਦਾ ਐਲਾਨ ਤਾਂ ਕਰ ਦਿੱਤਾ ਹੈ, ਪਰ ਝੋਕ ਮੰਡੀ ਵਿੱਚ ਅਜੇ ਤੱਕ ਪੂਰਾ ਬਾਰਦਾਨ ਨਹੀਂ ਮਿਲ ਰਿਹਾ। ਮੰਡੀਆਂ ਵਿਚ ਬਾਰਦਾਨੇ ਦੀ ਘਾਟ ਹੈ, ਜਿਸ ਕਾਰਨ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਦਿੱਕਤ ਆ ਰਹੀ ਹੈ। ਪ੍ਰਦਰਸ਼ਨਕਾਰੀ ਕਿਸਾਨ ਦਾ ਕਹਿਣਾ ਹੈ ਕਿ ਬਾਰਦਾਨੇ ਦੀ ਪ੍ਰੇਸ਼ਾਨੀ ਨੂੰ ਲੈ ਕੇ ਅੱਜ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ। ਕਿਸਾਨਾਂ ਦੀ ਮੰਗ ਹੈ ਕਿ ਮੰਡੀ ਵਿੱਚ ਜ਼ਰੂਰਤ ਮੁਤਾਬਕ ਬਾਰਦਾਨਾ ਦੇਣਾ ਚਾਹੀਦਾ ਤੇ ਬਾਰਦਾਨੇ ਦੀ ਘਾਟ ਨੂੰ ਪੂਰਾ ਕਰਨਾ ਚਾਹੀਦਾ ਹੈ।
ਪਟਿਆਲਾ-ਰਾਜਪੁਰਾ ਰੋਡ ਵੀ ਜਾਮ
ਰਾਜਪੁਰਾ ਦੀ ਨਵੀਂ ਅਨਾਜ ਮੰਡੀ ਵਿੱਚ ਵੀ ਕਿਸਾਨਾਂ ਵੱਲੋਂ ਬਾਰਦਾਨਾ ਨਾ ਮਿਲਣ ਤੇ ਦੁਬਾਰਾ ਇੱਕ ਵਾਰ ਫਿਰ ਰਾਜਪੁਰਾ ਪਟਿਆਲਾ ਰੋਡ ਜਾਮ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਪਹਿਲਾ ਵੀ ਕਿਸਾਨਾ ਨੂੰ ਭਰੋਸਾ ਦੇ ਕੇ ਧਰਨਾ ਚੁਕਵਾ ਦਿੱਤਾ ਗਿਆ ਸੀ ਕਿ ਬਾਰਦਾਨੇ ਦੀ ਪ੍ਰੇਸ਼ਾਨੀ ਦੁਬਾਰਾ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਰਕਾਰੀ ਫੂਡ ਸਪਲਾਈ ਅਫ਼ਸਰ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਹਮੇਸ਼ਾ ਹੀ ਲਾਅਰੇ ਲਾ ਕੇ ਧੋਖਾ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਹੋ ਰਹੇ ਹਨ ਤੇ ਕਿਸਾਨਾ ਨੂੰ ਪਿਛਲੇ ਕਈ ਦਿਨਾਂ ਤੋਂ ਮੰਡੀਆਂ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਸਾਨਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਬਾਰਦਾਨਾ ਮੰਡੀਆਂ ਦੇ ਵਿੱਚ ਨਹੀਂ ਆਉਂਦਾ ਉਦੋਂ ਤੱਕ ਉਨ੍ਹਾਂ ਦਾ ਰੋਸ ਮੁਜ਼ਾਹਰਾ ਜਾਰੀ ਰਹੇਗਾ।ਕਿਸਾਨਾ ਨੇ ਪਹਿਲਾਂ ਰਾਜਪੁਰਾ ਟਾਊਨ ਅਨਾਜ ਮੰਡੀ ਦੇ ਬਾਹਰ ਧਰਨਾ ਲਾਇਆ। ਫਿਰ ਰਾਜਪੁਰਾ-ਪਟਿਆਲਾ ਹਾਈਵੇਅ ਤੇ ਰੋਡ ਜਾਮ ਕਰ ਦਿਤਾ। ਇਸ ਦੌਰਾਨ SDM ਖੁਸ਼ਦਿਲ ਅਤੇ DSP ਗੁਰਵਿੰਦਰ ਸਿੰਘ ਨੇ ਮੌਕੇ ਤੇ ਪਹੁੰਚ ਕੇ ਲਿੱਖਤ ਵਿੱਚ ਵਿਸ਼ਵਾਸ ਦਿੱਤਾ ਕਿ ਦੁਬਾਰਾ ਬਾਰਦਾਨੇ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ