School admission: ਪੰਜਾਬ 'ਚ ਪਹਿਲੀ ਵਾਰ ਹੁਣ 3 ਸਾਲ ਦਾ ਬੱਚਾ ਵੀ ਸਰਕਾਰੀ ਸਕੂਲਾਂ 'ਚ ਲੈ ਸਕੇਗਾ ਦਾਖਲਾ, ਨਵੀਆਂ ਸ਼ਰਤਾਂ ਤੇ ਨਿਯਮ ਲਾਗੂ
Punjab School admission: ਮਾਪਿਆਂ ਲਈ ਰਾਹਤ ਦੀ ਖ਼ਬਰ ਇਹ ਹੈ ਕਿ ਉਨ੍ਹਾਂ ਨੂੰ ਆਪਣੇ ਬੱਚੇ ਦਾ ਦਾਖ਼ਲਾ ਅਤੇ ਰਜਿਸਟ੍ਰੇਸ਼ਨ ਕਰਵਾਉਣ ਲਈ ਖੱਜਲ ਖੁਆਰ ਨਹੀਂ ਹੋਣਾ ਪਵੇਗਾ। ਉਨ੍ਹਾਂ ਨੂੰ ਘਰ ਬੈਠੇ ਈ-ਪੰਜਾਬ ਪੋਰਟਲ 'ਤੇ ਬੱਚੇ ਦੇ ਦਾਖ਼ਲੇ ਅਤੇ
Punjab School admission: ਪੰਜਾਬ ਵਿੱਚ ਹੁਣ 3 ਸਾਲ ਦਾ ਬੱਚਾ ਵੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਸਕੇਗਾ। ਇਹ ਸਹੂਲ ਇਸੇ ਵਿੱਦਿਅਕ ਸੈਸ਼ਨ ਤੋਂ ਸ਼ੁਰੂ ਹੋਣ ਜਾ ਰਹੀ ਹੈ। ਦਾਖਲੇ 9 ਫਰਵਰੀ ਤੋਂ ਖੁੱਲ੍ਹਣ ਜਾ ਰਹੇ ਹਨ। ਅਡਮੀਸ਼ਨ ਲੈਣ ਲਈ ਮਾਪਿਆਂ ਨੂੰ ਖੱਜਲ ਖੁਆਰ ਵੀ ਨਹੀਂ ਹੋਣਾ ਪਵੇਗਾ। ਸਰਕਾਰ ਨੇ ਈ ਪੋਰਟਲ ਲਾਂਚ ਕਰ ਦਿੱਤਾ ਹੈ।
ਪਹਿਲੀ ਵਾਰ 2024 ਤੋਂ ਸਰਕਾਰੀ ਸਕੂਲਾਂ ਵਿੱਚ ਨਰਸਰੀ ਕਲਾਸਾਂ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਪੰਜਾਬ ਵਿੱਚ ਸਿਰਫ਼ ਪ੍ਰੀ-ਪ੍ਰਾਇਮਰੀ 1 ਅਤੇ ਪ੍ਰੀ-ਪ੍ਰਾਇਮਰੀ 2 ਜਮਾਤਾਂ ਹੀ ਚੱਲਦੀਆਂ ਸਨ। ਹੁਣ ਨਰਸਰੀ, ਐਲ.ਕੇ.ਜੀ ਅਤੇ ਯੂ.ਕੇ.ਜੀ. ਜਮਾਤ ਵੀ ਸ਼ਾਮਲ ਕੀਤੀ ਗਈ ਹੈ।
ਮਾਪਿਆਂ ਲਈ ਰਾਹਤ ਦੀ ਖ਼ਬਰ ਇਹ ਹੈ ਕਿ ਉਨ੍ਹਾਂ ਨੂੰ ਆਪਣੇ ਬੱਚੇ ਦਾ ਦਾਖ਼ਲਾ ਅਤੇ ਰਜਿਸਟ੍ਰੇਸ਼ਨ ਕਰਵਾਉਣ ਲਈ ਖੱਜਲ ਖੁਆਰ ਨਹੀਂ ਹੋਣਾ ਪਵੇਗਾ। ਉਨ੍ਹਾਂ ਨੂੰ ਘਰ ਬੈਠੇ ਈ-ਪੰਜਾਬ ਪੋਰਟਲ 'ਤੇ ਬੱਚੇ ਦੇ ਦਾਖ਼ਲੇ ਅਤੇ ਰਜਿਸਟ੍ਰੇਸ਼ਨ ਆਨਲਾਈਨ ਦਾਖ਼ਲਾ ਲਿੰਕ ਨਾਲ ਜੁੜਨਾ ਹੋਵੇਗਾ।
ਵਿਦਿਆਰਥੀ Epunjab ਪੋਰਟਲ 'ਤੇ ਆਨਲਾਈਨ ਦਾਖਲਾ ਲਿੰਕ ਰਾਹੀਂ ਦਾਖਲਾ ਅਤੇ ਰਜਿਸਟ੍ਰੇਸ਼ਨ ਫਾਰਮ ਭਰ ਸਕਦੇ ਹਨ। ਅਧਿਆਪਕ ਖੁਦ ਮਾਪਿਆਂ ਨਾਲ ਸੰਪਰਕ ਕਰਨਗੇ। ਦਾਖਲਾ ਪ੍ਰਕਿਰਿਆ ਨਿਯਮਾਂ ਅਤੇ ਦਸਤਾਵੇਜ਼ਾਂ ਅਨੁਸਾਰ ਪੂਰੀ ਕੀਤੀ ਜਾਵੇਗੀ। ਟੋਲ ਫਰੀ ਨੰਬਰ 18001802139 ਵੀ ਜਾਰੀ ਕੀਤਾ ਗਿਆ ਹੈ।
ਪੰਜਾਬ ਵਿੱਚ ਸਿੱਖਿਆ ਵਿਭਾਗ ਵੱਲੋਂ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਦਾਖਲਿਆਂ ਲਈ 9 ਫਰਵਰੀ ਤੋਂ ਵਿਰਾਸਤ-ਏ-ਖਾਲਸਾ ਆਡੀਟੋਰੀਅਮ ਸ੍ਰੀ ਅਨੰਦਪੁਰ ਸਾਹਿਬ ਤੋਂ ਅਰਦਾਸ ਕਰਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਵਾਰ ਸਿੱਖਿਆ ਵਿਭਾਗ ਨੇ ਪ੍ਰੀ-ਪ੍ਰਾਇਮਰੀ ਵਿੱਚ 10 ਫੀਸਦੀ, ਪ੍ਰਾਇਮਰੀ ਤੋਂ ਪੰਜਵੀਂ ਤੱਕ 5 ਫੀਸਦੀ ਅਤੇ ਸੈਕੰਡਰੀ ਵਿੱਚ ਛੇਵੀਂ ਤੋਂ 12ਵੀਂ ਤੱਕ 5 ਫੀਸਦੀ ਦਾਖਲੇ ਵਧਾਉਣ ਦਾ ਟੀਚਾ ਰੱਖਿਆ ਹੈ। ਇਸ ਦੇ ਲਈ ਸੂਬਾ, ਜ਼ਿਲ੍ਹਾ, ਬਲਾਕ, ਕੇਂਦਰ ਅਤੇ ਸਕੂਲ ਪੱਧਰ ਦੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾਵੇਗਾ। ਹਰ ਰੋਜ਼ ਦਾਖਲੇ ਦੀ ਸਮੀਖਿਆ ਹੋਵੇਗੀ।
ਭਾਰਤ ਸਰਕਾਰ ਦੀ ਸਿੱਖਿਆ ਨੀਤੀ 2020 ਦੇ ਅਨੁਸਾਰ, ਪਹਿਲੀ ਜਮਾਤ ਵਿੱਚ ਦਾਖਲਾ ਲੈਣ ਵਾਲੇ ਬੱਚੇ ਦੀ ਉਮਰ 6 ਸਾਲ ਤੱਕ ਹੋਣੀ ਚਾਹੀਦੀ ਹੈ। ਪੰਜਾਬ ਵਿੱਚ PP1 (ਪ੍ਰੀ-ਪ੍ਰਾਇਮਰੀ) 4 ਸਾਲ ਤੱਕ ਦੇ ਬੱਚੇ ਆਉਂਦੇ ਹਨ। ਪਰ ਪ੍ਰਾਈਵੇਟ ਸਕੂਲ ਸਾਢੇ ਤਿੰਨ ਸਾਲ ਤੱਕ ਦੇ ਬੱਚਿਆਂ ਨੂੰ ਦਾਖ਼ਲਾ ਦੇ ਦਿੰਦੇ ਹਨ। ਜਿਸ ਕਾਰਨ ਜ਼ਿਆਦਾਤਰ ਮਾਪੇ ਆਪਣੇ ਬੱਚਿਆਂ ਨੂੰ ਆਂਗਣਵਾੜੀ ਤੋਂ ਬਾਅਦ ਨਰਸਰੀ ਦੇ ਪ੍ਰਾਈਵੇਟ ਸਕੂਲਾਂ ਵਿੱਚ ਭੇਜਦੇ ਹਨ।
Education Loan Information:
Calculate Education Loan EMI