Punjab News: ਹੁਣ ਕਿਸਾਨਾਂ ਨੂੰ ਨਹੀਂ ਸਾੜਨੀ ਪਵੇਗੀ ਪਰਾਲ਼ੀ ! ਮਸ਼ੀਨਰੀ ਖ਼ਰੀਦਣ 'ਤੇ ਮਿਲੇਗੀ 80% ਤੱਕ ਸਬਸਿਡੀ ਮਿਲੇਗੀ, ਜਾਣੋ ਕਿਵੇਂ ਮਿਲੇਗੀ ਸਹੂਲਤ ?
ਪਰਾਲ਼ੀ ਸਾੜਨ ਕਾਰਨ ਹੁੰਦੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਡੀ ਸਰਕਾਰ ਵਚਨਬੱਧ ਹੈ, ਪਰਾਲ਼ੀ ਦੇ ਨਿਬੇੜੇ ਲਈ ਕਿਸਾਨਾਂ ਨੂੰ 50 ਤੋਂ 80 ਫੀਸਦੀ ਤੱਕ ਸਬਸਿਡੀ 'ਤੇ ਮਸ਼ੀਨਰੀ ਦੇਣ ਲਈ ਸਹਿਕਾਰੀ ਬੈਂਕਾਂ ਵੱਲੋਂ ਪੰਜਾਬ ਭਰ ਵਿੱਚ 'ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ' ਸ਼ੁਰੂ ਕੀਤੀ ਗਈ ਹੈ।
Punjab News: ਪੰਜਾਬ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਨੇ ਇੱਕ ਨਵੀਂ ਪਹਿਲ ਕੀਤੀ ਹੈ। ਸਰਕਾਰ ਕਿਸਾਨਾਂ ਨੂੰ 50 ਤੋਂ 80 ਫੀਸਦੀ ਸਬਸਿਡੀ 'ਤੇ ਮਸ਼ੀਨਰੀ ਮੁਹੱਈਆ ਕਰਵਾਏਗੀ। ਕਿਸਾਨਾਂ ਨੂੰ ਮਸ਼ੀਨਰੀ ਖਰੀਦਣ ਦੇ ਯੋਗ ਬਣਾਉਣ ਲਈ ਉਨ੍ਹਾਂ ਨੂੰ ਸਹਿਕਾਰੀ ਬੈਂਕਾਂ ਤੋਂ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ।
ਪਰਾਲ਼ੀ ਸਾੜਨ ਕਾਰਨ ਹੁੰਦੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਡੀ ਸਰਕਾਰ ਵਚਨਬੱਧ ਹੈ…ਪਰਾਲ਼ੀ ਦੇ ਨਿਬੇੜੇ ਲਈ ਕਿਸਾਨਾਂ ਨੂੰ 50 ਤੋਂ 80 ਫੀਸਦੀ ਤੱਕ ਸਬਸਿਡੀ 'ਤੇ ਮਸ਼ੀਨਰੀ ਦੇਣ ਲਈ ਸਹਿਕਾਰੀ ਬੈਂਕਾਂ ਵੱਲੋਂ ਪੰਜਾਬ ਭਰ ਵਿੱਚ 'ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ' ਸ਼ੁਰੂ ਕੀਤੀ ਗਈ ਹੈ… ਸਾਰੇ ਕਿਸਾਨ ਵੀਰਾਂ ਨੂੰ ਬੇਨਤੀ ਹੈ ਕਿ ਇਸ…
— Bhagwant Mann (@BhagwantMann) October 6, 2024
ਇਹ ਜਾਣਕਾਰੀ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕਰਦਿਆਂ ਲਿਖਿਆ, ਪਰਾਲ਼ੀ ਸਾੜਨ ਕਾਰਨ ਹੁੰਦੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਡੀ ਸਰਕਾਰ ਵਚਨਬੱਧ ਹੈ, ਪਰਾਲ਼ੀ ਦੇ ਨਿਬੇੜੇ ਲਈ ਕਿਸਾਨਾਂ ਨੂੰ 50 ਤੋਂ 80 ਫੀਸਦੀ ਤੱਕ ਸਬਸਿਡੀ 'ਤੇ ਮਸ਼ੀਨਰੀ ਦੇਣ ਲਈ ਸਹਿਕਾਰੀ ਬੈਂਕਾਂ ਵੱਲੋਂ ਪੰਜਾਬ ਭਰ ਵਿੱਚ 'ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ' ਸ਼ੁਰੂ ਕੀਤੀ ਗਈ ਹੈ। ਸਾਰੇ ਕਿਸਾਨ ਵੀਰਾਂ ਨੂੰ ਬੇਨਤੀ ਹੈ ਕਿ ਇਸ ਲਾਹੇਵੰਦ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ...
ਕਿੱਥੇ ਸਾੜੀ ਜਾ ਰਹੀ ਸਭ ਤੋਂ ਵੱਧ ਪਰਾਲ਼ੀ
ਸੂਬੇ ਵਿੱਚ ਹੁਣ ਪਰਾਲ਼ੀ ਸਾੜਨ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਪਰ ਇਹ ਪਿਛਲੇ ਸਾਲ ਨਾਲੋਂ ਘੱਟ ਹੈ ਕਿਉਂਕਿ ਇਸ ਵਾਰ ਸਖ਼ਤੀ ਵੀ ਬਹੁਤ ਜ਼ਿਆਦਾ ਹੈ। ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਤੀਹ ਫੀਸਦੀ ਘੱਟ ਮਾਮਲੇ ਸਾਹਮਣੇ ਆ ਰਹੇ ਹਨ।ਇਸ ਦੇ ਨਾਲ ਹੀ ਹੁਣ ਸਰਕਾਰ ਵੱਲੋਂ 50 ਕਿਸਾਨਾਂ ਦੇ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਗਈ ਹੈ। 65 ਕਿਸਾਨਾਂ ਨੂੰ 1.85 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 1 ਲੱਖ 70 ਹਜ਼ਾਰ ਰੁਪਏ ਤੱਕ ਦੀ ਵਸੂਲੀ ਵੀ ਕੀਤੀ ਗਈ। ਇਸ ਵਾਰ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 96 ਮਾਮਲੇ ਸਾਹਮਣੇ ਆਏ ਹਨ। ਤਰਨਤਾਰਨ ਵਿੱਚ 26, ਫ਼ਿਰੋਜ਼ਪੁਰ ਵਿੱਚ 12, ਗੁਰਦਾਸਪੁਰ ਵਿੱਚ 11, ਜਲੰਧਰ ਵਿੱਚ ਨੌਂ, ਸੰਗਰੂਰ ਵਿੱਚ ਛੇ, ਮੁਹਾਲੀ ਵਿੱਚ ਪੰਜ, ਲੁਧਿਆਣਾ ਵਿੱਚ ਦੋ, ਪਟਿਆਲਾ ਵਿੱਚ ਤਿੰਨ, ਸ਼ਹੀਦ ਭਗਤ ਸਿੰਘ ਨਗਰ ਵਿੱਚ ਇੱਕ, ਬਠਿੰਡਾ ਵਿੱਚ ਇੱਕ, ਮਲੇਰਕੋਟਲਾ ਵਿੱਚ ਇੱਕ, ਫਤਿਹਗੜ੍ਹ ਸਾਹਿਬ ਵਿੱਚ ਇੱਕ, ਰੂਪਨਗਰ ਵਿੱਚ ਇੱਕ, ਫਾਜ਼ਿਲਕਾ ਵਿੱਚ ਇੱਕ ਅਤੇ ਮੋਗਾ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਹੈ।
ਸ਼ੈਲਰ ਮਾਲਕਾਂ ਨਾਲ ਵੀ ਨਿੱਬੜਿਆ ਰੌਲਾ !
ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਕਿਸਾਨਾਂ ਲਈ ਇੱਕ ਹੋਰ ਰਾਹਤ ਦੀ ਖ਼ਬਰ ਸਾਹਮਣੇ ਆਈ ਸੀ ਕਿਉਂਕਿ ਹੁਣ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਪੀਡ ਫੜ੍ਹੇਗੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਸਲਿਆਂ ਦੇ ਹੱਲ ਦਾ ਭਰੋਸਾ ਦਿੱਤੇ ਜਾਣ ਮਗਰੋਂ ਪੰਜਾਬ ਵਿੱਚ ਝੋਨੇ ਦੀ ਖਰੀਦ ਵਿਚਲੇ ਅੜਿੱਕੇ ਦੂਰ ਹੋ ਗਏ ਹਨ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਰਹੀ ਹੈ। ਮੁੱਖ ਮੰਤਰੀ ਨਾਲ ਮੀਟਿੰਗ ਮਗਰੋਂ ਸ਼ੈੱਲਰ ਮਾਲਕਾਂ ਨੇ ਅੰਦੋਲਨ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ।