ਪੜਚੋਲ ਕਰੋ

BMW in Punjab: ਹੁਣ ਮੰਡੀ ਗੋਬਿੰਦਗੜ੍ਹ 'ਚ ਬਣਨਗੇ ਜਰਮਨ ਦੀ BMW ਦੇ ਸਪੇਅਰ ਪਾਰਟਸ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ,ਅਗਲੇ ਮਹੀਨੇ ਤੋਂ ਕੰਮ ਸ਼ੁਰੂ !

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਉਦਯੋਗਿਕ ਵਿਕਾਸ ਲਈ ਸੁਖਾਵਾਂ ਮਾਹੌਲ ਅਤੇ ਉਦਯੋਗਕਿ ਸ਼ਾਂਤੀ ਹੈ, ਜੋ ਕਿ ਇਸ ਦੇ ਸਰਵਪੱਖੀ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਨੂੰ ਹੁਲਾਰਾ ਦੇ ਰਹੇ ਹਨ।

Punjab News: ਸੂਬੇ ਵਿੱਚ ਨਿਵੇਸ਼ ਦੀ ਗਤੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਮਾਡਰਨ ਆਟੋਮੋਟਿਵਜ਼ ਲਿਮਟਡ ਨੂੰ ਸੂਬੇ ਵਿੱਚ ਆਪਣੇ ਪ੍ਰਾਜੈਕਟ ਦਾ ਵਿਸਥਾਰ ਕਰਨ ਅਤੇ ਲਗਜ਼ਰੀ ਕਾਰਾਂ ਬਣਾਉਣ ਵਾਲੀ ਨਾਮੀ ਕੰਪਨੀ B.M.W(Bayerische Motoren Werke Aktiengesellschaft) ਦੇ ਅਹਿਮ ਪਾਰਟਸ ਬਣਾਉਣ ਵਿੱਚ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ।
 
ਮਾਡਰਨ ਆਟੋਮੋਟਿਵ ਲਿਮਟਡ ਦੇ ਵਫ਼ਦ ਦੇ ਨੁਮਾਇੰਦਿਆਂ ਅਦਿੱਤਿਆ ਗੋਇਲ, ਸੁਹੇਲ ਗੋਇਲ ਅਤੇ ਮਨੀਸ਼ ਬੱਗਾ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਮਾਡਰਨ ਆਟੋਮੋਟਿਵ ਦੇਸ਼ ਦੀ ਪਹਿਲੀ ਕੰਪਨੀ ਹੈ ਜਿਸ ਨੂੰ ਜਰਮਨ ਦੀ ਲਗਜ਼ਰੀ ਕਾਰ ਨਿਰਮਾਤਾ ਕੰਪਨੀ ਬੀ.ਐਮ.ਡਬਲਿਊ. ਏ.ਜੀ. ਮਿਊਨਿਖ ਵੱਲੋਂ ਪਿਨੀਓਨ ਸ਼ਾਫਟਾਂ ਡਲਿਵਰ ਕਰਨ ਲਈ ਪ੍ਰਵਾਨਗੀ ਪ੍ਰਾਪਤ ਹੋਈ ਹੈ। 

ਉਨ੍ਹਾਂ ਨੇ ਕਿਹਾ ਕਿ 150 ਕਰੋੜ ਰੁਪਏ ਦੀ ਕੀਮਤ ਵਾਲੇ 25 ਲੱਖ ਯੂਨਿਟਾਂ ਲਈ ਆਰਡਰ ਦੀ ਪੁਸ਼ਟੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਵਿਕਾਸ ਅਤੇ ਟੈਸਟਿੰਗ ਲਈ ਸੈਂਕੜੇ ਕਰੋੜ ਰੁਪਏ ਦੇ ਨਿਵੇਸ਼ ਵਾਲੇ ਮਾਡਲਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਇਕ ਹੀ ਜਗ੍ਹਾ ਹੋਵੇਗਾ, ਜਿਸ ਨਾਲ ਵਾਧੂ ਉਤਪਾਦਨ ਇਕਾਈਆਂ ਜੋੜੀਆਂ ਜਾਣਗੀਆਂ, ਇਸ ਨਾਲ ਹੋਰ ਮਾਲੀਆ ਆਉਣ ਦੇ ਨਾਲ-ਨਾਲ ਰੋਜ਼ਗਾਰ ਦੇ ਜ਼ਿਆਦਾ ਮੌਕੇ ਪੈਦਾ ਹੋਣਗੇ।

ਨਿਵੇਸ਼ ਕੰਪਨੀ ਨੂੰ ਭਵਿੱਖ ਦੇ ਉੱਦਮਾਂ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਅਗਲੇ ਮਹੀਨੇ ਪਲਾਂਟ ਦਾ ਨੀਂਹ ਪੱਥਰ ਰੱਖਣ ਲਈ ਵਫ਼ਦ ਦੇ ਸੱਦੇ ਨੂੰ ਸਵੀਕਾਰ ਕਰ ਲਿਆ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਮੋਹਰੀ ਆਟੋਮੋਟਿਵ ਦਿੱਗਜ਼ ਬੀ.ਐਮ.ਡਬਲਿਊ. ਦੇ ਪਾਰਟਸ ਹੁਣ ਸੂਬੇ ਵਿੱਚ ਤਿਆਰ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਪੰਜਾਬ ਨੂੰ ਅੰਤਰਰਾਸ਼ਟਰੀ ਨਕਸ਼ੇ 'ਤੇ ਉਜਾਗਰ ਕਰਨ ਦੇ ਨਾਲ-ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਿਵੇਸ਼ਕਾਂ ਦੀ ਭਲਾਈ ਲਈ ਸਹੀ ਮਾਅਨਿਆਂ ਵਿੱਚ ਸਿੰਗਲ ਵਿੰਡੋ ਸਿਸਟਮ ਵਾਲੀ ਉਦਯੋਗ ਪੱਖੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੌਕਿਆਂ ਦੀ ਧਰਤੀ ਹੈ ਅਤੇ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਉਦਯੋਗਿਕ ਵਿਕਾਸ ਲਈ ਸੁਖਾਵਾਂ ਮਾਹੌਲ ਅਤੇ ਉਦਯੋਗਕਿ ਸ਼ਾਂਤੀ ਹੈ, ਜੋ ਕਿ ਇਸ ਦੇ ਸਰਵਪੱਖੀ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਨੂੰ ਹੁਲਾਰਾ ਦੇ ਰਹੇ ਹਨ।

ਇਹ ਵੀ ਪੜ੍ਹੋ-Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ

ਟਾਪ ਹੈਡਲਾਈਨ

ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਭਾਰੀ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਭਾਰੀ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget