ਪੜਚੋਲ ਕਰੋ

ਸਮਾਂ ਲੰਘਣ ਮਗਰੋਂ ਖੁੱਲ੍ਹੀਆਂ ਪੰਜਾਬ ਦੇ ਲੀਡਰਾਂ ਦੀਆਂ ਅੱਖਾਂ !

ਚੰਡੀਗੜ੍ਹ: ਹੁਣ ਸਮਾਂ ਲੰਘਣ ਮਗਰੋਂ ਕਾਂਗਰਸ ਦੀਆਂ ਅੱਖਾਂ ਖੁੱਲ੍ਹੀਆਂ ਹਨ। ਕਾਂਗਰਸੀ ਲੀਡਰ ਲੰਘ ਚੁੱਕੇ ਸੱਪ ਦੀ ਲਕੀਰ ਨੂੰ ਕੁੱਟਦੇ ਨਜ਼ਰ ਆ ਰਹੇ ਹਨ। ਸ਼ਨਿੱਚਰਵਾਰ ਨੂੰ ਪੰਜਾਬ ਸਰਕਾਰ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਗੰਭੀਰ ਮੁੱਦਾ ਉਠਾਉਂਦਿਆਂ ਕੇਂਦਰ ਸਰਕਾਰ 'ਤੇ ਸੂਬਿਆਂ ਦੀ ਵਿੱਤੀ ਆਜ਼ਾਦੀ ਖੋਹਣ ਦਾ ਇਲਜ਼ਾਮ ਲਾਇਆ ਹੈ। ਸਿੱਧੂ ਨੇ ਕੇਂਦਰ ਸਰਕਾਰ ਦੇ ਜੀਐਸਟੀ ਨੂੰ ਆਰਥਿਕ ਅਤਿਵਾਦ ਕਰਾਰ ਦਿੱਤਾ ਹੈ। ਦਿਲਚਸਪ ਗੱਲ ਹੈ ਹੈ ਕਿ ਜਦੋਂ ਦੇਸ਼ ਵਿੱਚ ਜੀਐਸਟੀ ਦੀ ਚਰਚਾ ਚੱਲ ਰਹੀ ਸੀ ਤਾਂ ਦੇਸ਼ ਦੇ ਕੁਝ ਬੁੱਧੀਜੀਵੀਆਂ ਨੇ ਇਹ ਖਦਸ਼ਾ ਪ੍ਰਗਟਾਇਆ ਸੀ ਕਿ ਇਹ ਸੂਬਿਆਂ ਲਈ ਘਾਤਕ ਸਿੱਧ ਹੋ ਸਕਦਾ ਹੈ। ਇਸ ਨਾਲ ਸੂਬਿਆਂ ਦੀ ਵਿੱਤੀ ਆਜ਼ਾਦੀ ਖੁੱਸ ਜਾਏਗੀ। ਉਸ ਵੇਲੇ ਕਾਂਗਰਸ ਤਾਂ ਕੀ ਖੇਤਰੀ ਪਾਰਟੀ ਅਕਾਲੀ ਦਲ ਨੇ ਵੀ ਇਸ 'ਤੇ ਕੋਈ ਉਜ਼ਰ ਨਹੀਂ ਕੀਤਾ। ਹੁਣ ਜਦੋਂ ਨਤੀਜੇ ਸਾਹਮਣੇ ਆਉਣ ਲੱਗੇ ਹਨ ਤਾਂ ਲੀਡਰਾਂ ਦੀਆਂ ਅੱਖਾਂ ਖੁੱਲ੍ਹ ਰਹੀਆਂ ਹਨ। ਨਵਜੋਤ ਸਿੱਧੂ ਨੇ ਸਨਿੱਚਰਵਾਰ ਨੂੰ ਜੀਐਸਟੀ ਖਿਲਾਫ ਰੋਸ ਮੁਜ਼ਹਾਰਾ ਕਰਦਿਆਂ ਕਿਹਾ ਕਿ ਇਸ ਟੈਕਸ ਰਾਹੀਂ ਕੇਂਦਰ ਸਰਕਾਰ ਨੇ ਸੂਬਿਆਂ ਦੀ ਵਿੱਤੀ ਆਜ਼ਾਦੀ ’ਤੇ ਹਮਲਾ ਕੀਤਾ ਹੈ। ਇਹ ਨਵਾਂ ਟੈਕਸ ਆਰਥਿਕ ਅਤਿਵਾਦ ਹੈ, ਜਿਸ ਰਾਹੀਂ ਕੇਂਦਰ ਦੀ ਭਾਜਪਾ ਸਰਕਾਰ ਨੇ ਮਾਲੀਆ ਆਪਣੇ ਹੱਥ ਲੈ ਲਿਆ ਹੈ ਤੇ ਸੂਬੇ ਹੁਣ ਕੇਂਦਰ ਸਰਕਾਰ ’ਤੇ ਨਿਰਭਰ ਹੋ ਗਏ ਹਨ। ਆਪਣਾ ਹੱਕ ਲੈਣ ਲਈ ਸੂਬਿਆਂ ਨੂੰ ਤਰਲੇ ਮਿੰਨਤਾਂ ਕਰਨੇ ਪੈ ਰਹੇ ਹਨ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਦਾ ਮਾਲੀਏ ਵਿੱਚੋਂ ਤਕਰੀਬਨ 36,00 ਕਰੋੜ ਰੁਪਏ ਦਾ ਹਿੱਸਾ ਬਕਾਇਆ ਹੈ। ਕੇਂਦਰ ਸਰਕਾਰ ਨੇ ਸੂਬਿਆਂ ਦਾ ਤਕਰੀਬਨ ਇੱਕ ਲੱਖ ਕਰੋੜ ਰੁਪਿਆ ਰੋਕ ਕੇ ਰੱਖਿਆ ਹੋਇਆ ਹੈ, ਜਿਸ ਦੇ ਵਿਆਜ਼ ਤੋਂ ਲਾਹਾ ਲਿਆ ਜਾ ਰਿਹਾ ਹੈ। ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਵਤੀਰੇ ਕਾਰਨ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਦੀਆਂ ਤਨਖਾਹਾਂ ਦੇ ਭੁਗਤਾਨ ਲਈ ਕਰਜ਼ਾ ਲੈਣ ਵਾਸਤੇ ਮਜਬੂਰ ਹੋਈ ਹੈ। ਉਧਰ, ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਟੈਕਸਾਂ ਦੀ ਵੰਡ ਸਬੰਧੀ ਨਿਯਮ ਤੈਅ ਨਾ ਹੋਣ ਕਾਰਨ ਇਹ ਸਮੱਸਿਆ ਆ ਰਹੀ ਹੈ। ਨਿਯਮ ਤੈਅ ਹੋਣ ਮਗਰੋਂ ਸੂਬਿਆਂ ਦਾ ਹਿੱਸਾ ਦੇ ਦਿੱਤਾ ਜਾਵੇਗਾ। ਬੇਸ਼ੱਕ ਇਹ ਸੱਚਾਈ ਵੀ ਪੈ ਪਰ ਇਹ ਸਪਸ਼ਟ ਹੈ ਕਿ ਹੁਣ ਸੂਬਿਆਂ 'ਤੇ ਸ਼ਿਕੰਜਾ ਕੱਸਣ ਲਈ ਕੇਂਦਰ ਸਰਕਾਰ ਕੋਲ ਵਿੱਤੀ ਹਥਿਆਰ ਹੈ। ਸੂਬੇ ਆਰਥਿਕ ਤੌਰ 'ਤੇ ਕੇਂਦਰ ਸਰਕਾਰ ਦੇ ਅਧੀਨ ਹੋ ਗਏ ਹਨ। ਇਸ ਨਾਲ ਉਹ ਨਾ ਤਾਂ ਆਪਣੀਆਂ ਮਨਭਾਉਂਦੀਆਂ ਯੋਜਨਾਵਾਂ ਉਲੀਕ ਸਕਣਗੇ ਤੇ ਨਾ ਹੀ ਖੁੱਲ੍ਹ ਕੇ ਆਰਥਿਕ ਫੈਸਲੇ ਲੈ ਸਕਣਗੇ।

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget