ਪੜਚੋਲ ਕਰੋ

ਕੈਪਟਨ ਨੇ ਹਰਸਿਮਰਤ ਬਾਦਲ ਕਸੂਤੀ ਫਸਾਈ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਕਸੂਤਾ ਫਸਾ ਦਿੱਤਾ ਹੈ। ਕੈਪਟਨ ਨੇ ਸਰਹੱਦੋਂ ਪਾਰ ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਸ਼ਿਰਕਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਪਰ ਹਰਸਿਮਰਤ ਬਾਦਲ ਵੱਲੋਂ ਪਾਕਿਸਤਾਨ ਜਾਣ ਦੀ ਤਿਆਰੀ ਹੈ। ਇਸ ਲਈ ਸਵਾਲ ਉੱਠ ਰਹੇ ਹਨ ਕਿ ਸਿੱਧੂ ਦੀ ਪਾਕਿਸਤਾਨ ਫੇਰੀ ਦੀ ਅਲੋਚਨਾ ਕਰਨ ਵਾਲੀ ਹਰਸਿਮਰਤ ਬਾਦਲ ਕਿਸ ਮੂੰਹ ਨਾਲ ਗੁਆਂਢੀ ਮੁਲਕ ਜਾਏਗੀ। ਯਾਦ ਰਹੇ ਹਰਸਿਮਰਤ ਬਾਦਲ ਨੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਜਾਣ ਦੀ ਸਭ ਤੋਂ ਵੱਧ ਅਲੋਚਨਾ ਕੀਤੀ ਸੀ। ਉਨ੍ਹਾਂ ਦਾ ਦਾਅਵਾ ਸੀ ਕਿ ਸਿੱਧੂ ਨੇ ਪਾਕਿਸਤਾਨ ਜਾ ਕੇ ਸ਼ਹੀਦਾਂ ਦਾ ਅਪਮਾਣ ਕੀਤਾ ਹੈ ਕਿਉਂਕਿ ਪਾਕਿਸਤਾਨ ਰੋਜ਼ਾਨਾ ਸਰਹੱਦ ਉੱਪਰ ਭਾਰਤੀ ਸੈਨਿਕਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਉਨ੍ਹਾਂ ਨੇ ਤਾਂ ਸਿੱਧੂ ਨੂੰ ਗਦਾਰ ਤੱਕ ਕਹਿ ਦਿੱਤਾ ਸੀ। ਹੁਣ ਕੈਪਟਨ ਅਮਰਿੰਦਰ ਨੇ ਵੀ ਹਰਸਿਮਰਤ ਵਾਲਾ ਦਾਅਵਾ ਕਰਦਿਆਂ ਕਿਹਾ ਕਿ ਪਾਕਿਸਤਾਨੀ ਰੇਂਜਰਸ ਸਰਹੱਦ ’ਤੇ ਲਗਾਤਾਰ ਭਾਰਤੀ ਜਵਾਨਾਂ ਦਾ ਖ਼ੂਨ ਵਹਾ ਰਹੇ ਹਨ। ਪੰਜਾਬ ਵਿੱਚ ਵੀ ਅੱਤਵਾਦੀ ਘਟਨਾਵਾਂ ਹੋ ਰਹੀਆਂ ਹਨ। ਇਸ ਲਈ ਜਿਸ ਦਿਨ ਇਹ ਖ਼ੂਨੀ ਜੰਗ ਖ਼ਤਮ ਹੋ ਜਾਏਗੀ, ਉਹ ਉਦੋਂ ਹੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣਗੇ। ਦੂਜੇ ਪਾਸੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਲਈ ਪਾਕਿਸਤਾਨ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਤੇ ਐਸਐਸ ਪੁਰੀ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਹਾਜ਼ਰੀ ਭਰਨਗੇ। ਸੁਸ਼ਮਾ ਦਾ ਕਹਿਣਾ ਹੈ ਕਿ ਤੇਲੰਗਾਨਾ ਵਿੱਚ ਚੋਣ ਪ੍ਰਚਾਰ ਵਿੱਚ ਰੁੱਝੇ ਹੋਣ ਕਰਕੇ ਉਹ ਪਾਕਿਸਤਾਨ ਨਹੀਂ ਜਾ ਸਕਦੇ ਪਰ ਇਸ ਸਮਾਗਮ ਵਿੱਚ ਹਰਸਿਮਰਤ ਕੌਰ ਬਾਦਲ ਤੇ ਐਸਐਸ ਪੁਰੀ ਭਾਰਤ ਦੀ ਨੁਮਾਇੰਦਗੀ ਕਰਨਗੇ। ਅਜਿਹੇ ਵਿੱਚ ਹਰਸਿਮਰਤ ਬਾਦਲ ਕਸੂਤੀ ਘਿਰ ਗਈ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕੱਲ੍ਹ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਭੇਜਿਆ ਸੀ।

ਟਾਪ ਹੈਡਲਾਈਨ

ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
Embed widget