ਅੰਮ੍ਰਿਤਸਰ: ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ਼ ਵਜੋਂ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਕਮਾਨ ਸੰਭਾਲ ਲਈ ਹੈ। ਉਨ੍ਹਾਂ ਅੱਜ ਅੰਮ੍ਰਿਤਸਰ ਪਹੁੰਚ ਕੇ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਉਨ੍ਹਾਂ ਨਾਲ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਹੋਰ ਲੀਡਰ ਵੀ ਮੌਜੂਦ ਸਨ।
ਇਸ ਮੌਕੇ ਪਾਰਟੀ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਲਈ ਅਰਦਾਸ ਕਰਨ ਪਹੁੰਚੇ ਹਾਂ। ਉਨ੍ਹਾਂ ਕਿਹਾ ਕਿ ਜੋ ਵੀ ਪੰਜਾਬ ਦੀ ਭਲਾਈ ਲਈ ਸਾਡੇ ਨਾਲ ਆਉਣਾ ਚਾਹੁੰਦਾ ਹੈ, ਉਸ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਵੱਡੀ ਜਿੱਤ ਲਈ ਅਸੀਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪਹੁੰਚੇ ਹਾਂ।
ਕਾਂਗਰਸ ਦਾ ਮਜ਼ਾਕ ਉਡਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਹੁਣ ਤਾਂ ਪੈਟਰੋਲ ਪੰਪ ਵਾਲੇ ਵੀ ਕਹਿਣ ਲੱਗੇ ਹਨ ਕਿ ਮੀਟਰ 'ਤੇ ਕਾਂਗਰਸ ਜ਼ੀਰੋ ਚੈੱਕ ਕਰ ਲਓ ਜੀ। ਉਨ੍ਹਾਂ ਕਿਹਾ ਕਿ ਕੈਪਟਨ ਦਿੱਲੀ ਗਏ ਸੀ ਪਰ ਬੱਸ 'ਤੇ ਦਿਲੀ ਦੇਖ ਵਾਪਸ ਆ ਗਏ। ਉਨ੍ਹਾਂ ਨੂੰ ਪਤਾ ਸੀ ਕਿ ਦਿੱਲੀ ਵਿੱਚ ਜਿੱਤ ਔਖੀ ਹੈ।
ਯਾਦ ਰਹੇ ਜਰਨੈਲ ਸਿੰਘ ਦਿੱਲੀ ਦੇ ਤਿਲਕ ਨਗਰ ਦੇ ਵਿਧਾਇਕ ਹਨ ਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਉਹ ਪਾਰਟੀ ਨਾਲ ਰੁੱਸੇ ਆਗੂਆਂ ਨੂੰ ਮਨਾਉਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦਾ ਆਸਰਾ ਲੈਣ ਮਗਰੋਂ ਉਹ ਪਾਰਟੀ ਦੇ ਵਿਧਾਇਕਾਂ ਤੇ ਆਗੂਆਂ ਨਾਲ ਰਾਬਤਾ ਕਾਇਮ ਕਰਨਗੇ।
ਦੱਸ ਦਈਏ ਕਿ ਜਰਨੈਲ ਸਿੰਘ ਮੰਨ ਚੁੱਕੇ ਹਨ ਕਿ 2017 ਵਿੱਚ ਪਾਰਟੀ ਕੋਲੋਂ ਜੋ ਗ਼ਲਤੀਆਂ ਹੋਈਆਂ ਹਨ, ਉਹ ਦੁਬਾਰਾ ਨਹੀਂ ਹੋਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ 2017 ਵਿੱਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਾ ਕਰਨਾ ਵੱਡੀ ਗ਼ਲਤੀ ਸੀ। ਇਸ ਲਈ 2022 ਦੀਆਂ ਚੋਣਾਂ ਵਿੱਚ ਮੁੱਖ ਮੰਤਰੀ ਦਾ ਚਿਹਰਾ ਪਹਿਲਾਂ ਹੀ ਐਲਾਨਿਆ ਜਾਵੇਗਾ।
ਉਨ੍ਹਾਂ ਦਾ ਮੰਨਣਾ ਹੈ ਕਿ ਲੋਕ ਕਾਂਗਰਸ ਦੇ ਕੰਮਾਂ ਤੋਂ ਨਾਖ਼ੁਸ਼ ਹਨ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬੀ ਹੁਣ ਮੂੰਹ ਨਹੀਂ ਲਾਉਣਾ ਚਾਹੁੰਦੇ, ਪੰਜਾਬ ਨਵੀਂ ਰਾਜਨੀਤੀ ਦੀ ਤਲਾਸ਼ ਵਿੱਚ ਹੈ। ਲਾਰਿਆਂ ਤੋਂ ਅੱਕੇ ਪੰਜਾਬੀ ਹੁਣ ਕੰਮ ਕਰਨ ਵਾਲੀ ਸਰਕਾਰ ਬਣਾਉਣ ਲਈ ਤਤਪਰ ਹਨ। ਉਨ੍ਹਾਂ ਆਖਿਆ ਕਿ ਉਹ ਦਿੱਲੀ ਦੀ ਤਰਜ਼ ’ਤੇ ਪੰਜਾਬ ਨੂੰ ਖ਼ੁਸ਼ਹਾਲ ਬਣਾਉਣਾ ਚਾਹੁੰਦੇ ਹਨ ਤੇ ਉਨ੍ਹਾਂ ਨੂੰ ਆਸ ਹੈ ਕਿ ਲੋਕ ਉਨ੍ਹਾਂ ਦੀਆਂ ਭਾਵਨਾਵਾਂ ਦੀ ਕਦਰ ਕਰਨਗੇ।
Election Results 2024
(Source: ECI/ABP News/ABP Majha)
ਜਰਨੈਲ ਸਿੰਘ ਨੇ ਸੰਭਾਲੀ 'ਆਪ' ਪੰਜਾਬ ਦੀ ਕਮਾਨ, ਭਗਵੰਤ ਮਾਨ ਦਾ ਵੱਡਾ ਦਾਅਵਾ
ਏਬੀਪੀ ਸਾਂਝਾ
Updated at:
05 Mar 2020 01:11 PM (IST)
ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ਼ ਵਜੋਂ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਕਮਾਨ ਸੰਭਾਲ ਲਈ ਹੈ। ਉਨ੍ਹਾਂ ਅੱਜ ਅੰਮ੍ਰਿਤਸਰ ਪਹੁੰਚ ਕੇ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਉਨ੍ਹਾਂ ਨਾਲ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਹੋਰ ਲੀਡਰ ਵੀ ਮੌਜੂਦ ਸਨ।
- - - - - - - - - Advertisement - - - - - - - - -