ਨਫਰਤ ਦੀ ਅੱਗ 'ਚ ਸਿੱਖਾਂ ਦੀ ਵੱਖਰੀ ਮਿਸਾਲ, ਕਸ਼ਮੀਰ 'ਚ ਚਰਚਾ ਦਾ ਵਿਸ਼ਾ ਬਣੇ ਸਿੱਖ

ਕਸ਼ਮੀਰ ਵਿੱਚ ਕਰਿਆਨਾ ਸਟੋਰ, ਮੈਡੀਕਲ ਸਟੋਰ, ਹੋਟਲ, ਵਕੀਲ ਤੇ ਹੋਰ ਕਾਰੋਬਾਰੀ ਸਿੱਖਾਂ ਨੂੰ ਵੱਖ-ਵੱਖ ਆਫਰ ਦੇ ਰਹੇ ਹਨ। ਕਈ ਸਕੂਲਾਂ ਨੇ ਸਿੱਖਾਂ ਦੀਆਂ ਫੀਸਾਂ ਮਾਫ ਕਰਨ ਦਾ ਐਲਾਨ ਕੀਤਾ ਹੈ। ਬੱਚਿਆਂ ਨੂੰ ਮੁਫਤ ਵਰਦੀਆਂ ਦੇਣ ਦਾ ਆਫਰ ਦਿੱਤਾ ਜਾ ਰਿਹਾ ਹੈ। ਵਕੀਲਾਂ ਨੇ ਬਿਨਾ ਫੀਸ ਕੇਸ ਲੜਨ ਦਾ ਐਲਾਨ ਕੀਤਾ ਹੈ। ਇਸ ਦਾ ਉਹ ਫੇਸਬੁੱਕ ਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪ੍ਰਚਾਰ ਕਰ ਰਹੇ ਹਨ। ਕਈ ਕਸ਼ਮੀਰੀ ਸਿੱਖ ਸੰਸਥਾ ਖਾਲਸਾ ਏਡ ਨੂੰ ਸਹਾਇਤਾ ਰਾਸ਼ੀ ਦੇਣ ਦੀ ਪੇਸ਼ਕਸ਼ ਕਰ ਰਹੇ ਹਨ। ਸੋਸ਼ਲ ਮੀਡੀਆ 'ਤੇ ਸਿੱਖਾਂ ਦੀਆਂ ਤਾਰੀਫਾਂ ਕਰਦਿਆਂ ਉਨ੍ਹਾਂ ਨੂੰ ਅਸਲ ਇਨਸਾਨ ਦੱਸ ਰਹੇ ਹਨ।Everyone is giving services etc free to Sikhs. Being a Computer Science student, a graphic designer and a network engineer by skills, what can I do for you? ???????????????? ❤️ #Sikh #sikhcommunity
— Aadil Bhat (@aadilbhat_) February 20, 2019
ਸਿੱਖਾਂ ਦਾ ਦਿਲੋਂ ਸ਼ੁਕਰਾਨਾ ਕਰਨ ਲਈ ਸੋਸ਼ਲ ਮੀਡੀਆ 'ਤੇ ਪੋਸਟਾਂ ਦਾ ਹੜ੍ਹ ਆਇਆ ਹੋਇਆ ਹੈ। ਇੱਕ ਸਿੱਖ ਵੱਲੋਂ ਡੁੱਬ ਰਹੇ ਕਸ਼ਮੀਰੀ ਨੂੰ ਬਚਾਉਣ ਲਈ ਵਧਾਏ ਗਏ ਹੱਥ ਵਾਲਾ ਕਾਰਟੂਨ ਹਿੱਟ ਚੱਲ਼ ਰਿਹਾ ਹੈ। ਕਾਰਟੂਨਿਸਟ ਸੁਹੇਲ ਨਕਸ਼ਬੰਦੀ ਨੇ ਟਵੀਟ ਕਰਕੇ ਕਿਹਾ,‘‘ਸਰਦਾਰ ਦਾ ਮਤਲਬ ਹੈ ਆਗੂ ਜੋ ਅਜਿਹਾ ਰਾਹ ਦਸੇਰਾ ਹੁੰਦਾ ਹੈ ਜੋ ਸਿਰਫ਼ ਨਸੀਹਤਾਂ ਨਹੀਂ ਕਰਦਾ ਸਗੋਂ ਅਮਲੀ ਰੂਪ ’ਚ ਉਸ ਨੂੰ ਅੰਜਾਮ ਵੀ ਦਿੰਦਾ ਹੈ। ਹਰ ਥਾਂ ’ਤੇ ਸਹਾਇਤਾ ਦਾ ਹੱਥ ਵਧਾਉਣ ਵਾਲਿਆਂ ਨੂੰ ਸਿਜਦਾ।’’• Eternal Coaching Centre Anantnag announces Free coaching for Sikh students in 11th and 12th medical - non-medical. • Dr Adil Wani, a renowned dental surgeon, announced a “one- month free dental service for Sikh patients” at his clinic.
— Anam (@AnamTweets_) February 21, 2019
ਇਸ ਵੇਲੇ ਵਾਦੀ ਵਿੱਚ 80 ਹਜ਼ਾਰ ਤੋਂ ਵੱਧ ਸਿੱਖ ਰਹਿ ਰਹੇ ਹਨ। ਸਿੱਖਾਂ ਜਥੇਬੰਦੀਆਂ ਦੇ ਇਸ ਉਪਰਾਲੇ ਨੇ ਵਾਦੀ ਵਿੱਚ ਰਹਿੰਦੇ ਕਸ਼ਮੀਰੀ ਸਿੱਖਾਂ ਦਾ ਵੀ ਮਾਣ ਵਧਾਇਆ ਹੈ। ਉਨ੍ਹਾਂ ਦੀ ਸੁਰੱਖਿਆ ਹੋਰ ਯਕੀਨੀ ਹੋਈ ਹੈ।My legal firm M/s N.M. associates has started to provide free legal services to all needy from Sikh community since yesterday which we intend to continue upto end of this year...as a mark of respect towards them for standing & upkeeping communal Harmony. #longlivebrotherhood
— Adv Neelofar Masood. (@AdvNeelofar) February 21, 2019






















