(Source: ECI/ABP News/ABP Majha)
ਹੁਣ ਗੁਰਦੁਆਰਿਆਂ 'ਚ ਨਹੀਂ ਝੂਲੇਗਾ ਕੇਸਰੀ ਨਿਸ਼ਾਨ ਸਾਹਿਬ, SGPC ਨੇ ਜਾਰੀ ਕੀਤੇ ਇਹ ਹੁਕਮ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸਪਸ਼ਟ ਕਰ ਦਿੱਤਾ ਹੈ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸਪਸ਼ਟ ਕਰ ਦਿੱਤਾ ਹੈ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ।
ਇਸ ਸਬੰਧੀ ਸ਼੍ਰੋਮਣੀ ਕਮੇਟ ਵੱਲੋਂ ਆਖਿਆ ਗਿਆ ਹੈ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ, ਪਰ ਜ਼ਿਆਦਾਤਰ ਗੁਰਦੁਆਰਿਆਂ ‘ਚ ਇਸ ਵੇਲੇ ਕੇਸਰੀ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਚਲਨ ਵਧੇਰੇ ਹੈ, ਜਦੋਂਕਿ ਕੇਸਰੀ ਨਿਸ਼ਾਨ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ।
ਇਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਪੁੱਜੀ ਸ਼ਿਕਾਇਤ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਨੇ 15 ਜੁਲਾਈ 2024 ਨੂੰ ਹੋਈ ਮੀਟਿੰਗ ‘ਚ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਰੰਗ ਦੀ ਪੁਸ਼ਾਕ ਨਿਸ਼ਾਨ ਸਾਹਿਬ ਉਤੇ ਚੜ੍ਹਾਉਣ ਦੇ ਹੁਕਮ ਜਾਰੀ ਕੀਤੇ ਸਨ।
ਜਿਸ ਤੋਂ ਬਾਅਦ ਹੁਣ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਨੇ ਆਪਣੇ ਸਮੂਹ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਾਹਿਬਾਨਾਂ ਨੂੰ ਸਰਕੂਲਰ ਜਾਰੀ ਕਰਕੇ ਸੰਗਤਾਂ ਤੇ ਪ੍ਰਬੰਧਕਾਂ ਨੂੰ ਇਸ ਸਬੰਧੀ ਜਾਣੂ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸਪਸ਼ਟ ਕਰ ਦਿੱਤਾ ਹੈ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ।
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਵੱਡੇ ਗੁਰਦੁਆਰਿਆਂ ‘ਚ ਬਸੰਤੀ ਨਿਸ਼ਾਨ ਸਾਹਿਬ ਲਗਾਉਣ ਦਾ ਕਾਰਜ਼ ਸ਼ੁਰੂ ਕਰ ਦਿੱਤਾ ਹੈ। ਇਸ ਕਰਕੇ ਦਿੱਲੀ ਕਮੇਟੀ ਤੇ ਸਿੰਘ ਸਭਾ ਗੁਰਦੁਆਰਿਆਂ ਨੂੰ ਵੀ ਤੁਰੰਤ ਕੇਸਰੀ ਨਿਸ਼ਾਨ ਸਾਹਿਬ ਹਟਾ ਕੇ ਬਸੰਤੀ ਨਿਸ਼ਾਨ ਸਾਹਿਬ ਝੁਲਾਉਣ ਦਾ ਕਾਰਜ਼ ਅਰੰਭ ਕਰਨਾ ਚਾਹੀਦਾ ਹੈ। ਹਾਲਾਂਕਿ ਨਿਹੰਗ ਛਾਉਣੀਆਂ ‘ਚ ਪਹਿਲਾਂ ਹੀ ਸੁਰਮਈ ਨਿਸ਼ਾਨ ਸਾਹਿਬ ਝੁਲਾਉਣ ਦੀ ਰਿਵਾਇਤ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।