ਕਸ਼ਮੀਰ ਮਗਰੋਂ ਮੋਦੀ ਸਰਕਾਰ ਦੀ ਪੰਜਾਬ 'ਤੇ ਅੱਖ, ਖਹਿਰਾ ਨੇ ਲਾਏ ਵੱਡੇ ਇਲਜ਼ਾਮ
ਏਬੀਪੀ ਸਾਂਝਾ | 27 Aug 2019 11:32 AM (IST)
ਜੰਮੂ-ਕਸ਼ਮੀਰ ਦਾ ਵਿਸ਼ੇਸ਼ ਰੁਤਬਾ ਵਾਪਸ ਲੈਣ ਤੇ ਸੂਬੇ ਨੂੰ ਦੋ ਟੋਟਿਆਂ ਵਿੱਚ ਵੰਡ ਤੇ ਕੇਂਦਰੀ ਸਾਸ਼ਤ ਪ੍ਰਦੇਸ਼ ਬਣਾਉਣ ਮਗਰੋਂ ਭਾਰਤੀ ਸਿਆਸਤ ਦਾ ਪਾਰਾ ਚੜ੍ਹਿਆ ਹੋਇਆ ਹੈ। ਇਸ ਭਖੇ ਹੋਏ ਮਾਹੌਲ ਨੂੰ ਹੋਰ ਤਾਅ ਦਿੰਦਿਆਂ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੱਡਾ ਖਦਸ਼ਾ ਜਾਹਿਰ ਕੀਤਾ ਹੈ। ਖਹਿਰਾ ਨੇ ਦਾਅਵਾ ਕੀਤਾ ਹੈ ਕਿ ਜੰਮੂ-ਕਸ਼ਮੀਰ ਨੂੰ ਯੂਟੀ ਬਣਾਉਣ ਤੋਂ ਬਾਅਦ ਹੁਣ ਕੇਂਦਰ ਦੀ ਮੋਦੀ ਸਰਕਾਰ ਦੇ ਨਿਸ਼ਾਨੇ ’ਤੇ ਪੰਜਾਬ ਹੈ।
ਚੰਡੀਗੜ੍ਹ: ਜੰਮੂ-ਕਸ਼ਮੀਰ ਦਾ ਵਿਸ਼ੇਸ਼ ਰੁਤਬਾ ਵਾਪਸ ਲੈਣ ਤੇ ਸੂਬੇ ਨੂੰ ਦੋ ਟੋਟਿਆਂ ਵਿੱਚ ਵੰਡ ਤੇ ਕੇਂਦਰੀ ਸਾਸ਼ਤ ਪ੍ਰਦੇਸ਼ ਬਣਾਉਣ ਮਗਰੋਂ ਭਾਰਤੀ ਸਿਆਸਤ ਦਾ ਪਾਰਾ ਚੜ੍ਹਿਆ ਹੋਇਆ ਹੈ। ਇਸ ਭਖੇ ਹੋਏ ਮਾਹੌਲ ਨੂੰ ਹੋਰ ਤਾਅ ਦਿੰਦਿਆਂ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੱਡਾ ਖਦਸ਼ਾ ਜਾਹਿਰ ਕੀਤਾ ਹੈ। ਖਹਿਰਾ ਨੇ ਦਾਅਵਾ ਕੀਤਾ ਹੈ ਕਿ ਜੰਮੂ-ਕਸ਼ਮੀਰ ਨੂੰ ਯੂਟੀ ਬਣਾਉਣ ਤੋਂ ਬਾਅਦ ਹੁਣ ਕੇਂਦਰ ਦੀ ਮੋਦੀ ਸਰਕਾਰ ਦੇ ਨਿਸ਼ਾਨੇ ’ਤੇ ਪੰਜਾਬ ਹੈ। ਖਹਿਰਾ ਦਾ ਮੰਨਣਾ ਹੈ ਕਿ ਸਤਲੁਜ ਯਮਨਾ ਲਿੰਕ ਕੈਨਾਲ ਪ੍ਰਾਜੈਕਟ (ਐਸਵਾਈਐਲ) ਬਾਰੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਆੜ ਹੇਠ ਹੁਣ ਮੋਦੀ ਸਰਕਾਰ ਪੰਜਾਬ ਨੂੰ ਆਪਣਾ ਨਿਸ਼ਾਨਾ ਬਣਾਉਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਮਿਸ਼ਨ ਤਹਿਤ ਹੀ ਮੋਦੀ ਸਰਕਾਰ ਨੇ ਲੋਕ ਸਭਾ ਵਿੱਚੋਂ ਪਾਣੀਆਂ ਸਬੰਧੀ ਅਜਿਹਾ ਬਿੱਲ ਪਾਸ ਕਰਵਾ ਲਿਆ ਹੈ, ਜਿਸ ਰਾਹੀਂ ਪਾਣੀਆਂ ਬਾਰੇ ਫ਼ੈਸਲੇ ਕਰਨ ਦੇ ਸਾਰੇ ਅਧਿਕਾਰ ਕੇਂਦਰ ਸਰਕਾਰ ਦੇ ਹੱਥ ਚਲੇ ਜਾਣਗੇ। ਉਨ੍ਹਾਂ ਇਲਜ਼ਾਮ ਲਾਇਆ ਕਿ ਜਦੋਂ ਲੋਕ ਸਭਾ ਵਿੱਚ ਪਾਣੀਆਂ ਬਾਰੇ ਨਵਾਂ ਬਿੱਲ ਪਾਸ ਕੀਤਾ ਸੀ ਤਾਂ ਉਸ ਵੇਲੇ ਪੰਜਾਬ ਦੇ ਕਾਂਗਰਸ, ਅਕਾਲੀ ਦਲ, ਭਾਜਪਾ ਤੇ ਆਮ ਆਦਮੀ ਪਾਰਟੀ (ਆਪ) ਦੇ ਸਮੂਹ 13 ਸੰਸਦ ਮੈਂਬਰ ਸੁੱਤੇ ਪਏ ਸਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਸੰਸਦ ਮੈਂਬਰ ਸੁਖਬੀਰ ਬਾਦਲ ਤੇ ਉਨ੍ਹਾਂ ਦੀ ਕੇਂਦਰੀ ਮੰਤਰੀ ਪਤਨੀ ਹਰਸਿਮਰਤ ਕੌਰ ਬਾਦਲ ਵੀ ਚੁੱਪ ਰਹੇ ਸਨ। ਉਨ੍ਹਾਂ ਇਹ ਵੀ ਇਲਜ਼ਾਮ ਲਾਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਤਾਰਪੁਰ ਲਾਂਘਾ ਬੰਦ ਕਰਵਾਉਣ ਲਈ ਬੜੇ ਗੁੱਝੇ ਢੰਗ ਨਾਲ ਭਾਰਤੀ ਜਨਤਾ ਪਾਰਟੀ ਦੀ ਬੋਲੀ ਬੋਲ ਰਹੇ ਹਨ