(Source: ECI/ABP News/ABP Majha)
Punjab News: ਪਹਿਲਾਂ ਸਨਅਤਕਾਰਾਂ ਤੋਂ ਹਿੱਸਾ ਮੰਗਿਆ ਜਾਂਦਾ ਸੀ, ਦੋ ਪਰਿਵਾਰਾਂ ਨਾਲ ਸਮਝੌਤਾ ਕਰਨਾ ਪੈਂਦਾ ਸੀ, ਹੁਣ 3 ਕਰੋੜ ਪੰਜਾਬੀਆਂ ਨਾਲ ਹੋਏਗਾ MOU: ਭਗਵੰਤ ਮਾਨ
ਪੰਜਾਬ ਵਿੱਚ ਪਹਿਲਾਂ ਮੁੰਬਈ ਤੋਂ ਆਏ ਸਨਅਤਕਾਰਾਂ ਤੋਂ ਹਿੱਸਾ ਮੰਗਿਆ ਜਾਂਦਾ ਸੀ। ਉਨ੍ਹਾਂ ਨੂੰ ਦੋ ਪਰਿਵਾਰਾਂ ਨਾਲ ਸਮਝੌਤਾ ਕਰਨਾ ਪੈਂਦਾ ਸੀ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਹੁਣ ਜੋ ਵੀ ਆਵੇਗਾ, ਉਹ 3 ਕਰੋੜ ਪੰਜਾਬੀਆਂ ਨਾਲ ਕਰਾਰ ਸਾਈਨ ਕਰੇਗਾ।
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਪਹਿਲਾਂ ਮੁੰਬਈ ਤੋਂ ਆਏ ਸਨਅਤਕਾਰਾਂ ਤੋਂ ਹਿੱਸਾ ਮੰਗਿਆ ਜਾਂਦਾ ਸੀ। ਉਨ੍ਹਾਂ ਨੂੰ ਦੋ ਪਰਿਵਾਰਾਂ ਨਾਲ ਸਮਝੌਤਾ ਕਰਨਾ ਪੈਂਦਾ ਸੀ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਹੁਣ ਜੋ ਵੀ ਆਵੇਗਾ, ਉਹ 3 ਕਰੋੜ ਪੰਜਾਬੀਆਂ ਨਾਲ ਕਰਾਰ ਸਾਈਨ ਕਰੇਗਾ। ਹੁਣ ਸਿੰਗਲ ਵਿੰਡੋ ਸਿਸਟਮ ਹੋਣ ਕਾਰਨ ਇਜਾਜ਼ਤ ਲੈਣ 'ਚ ਕੋਈ ਦਿੱਕਤ ਨਹੀਂ ਹੋਵੇਗੀ।
पंजाब में पहले Mumbai से जो Industrialists आते थे उनसे हिस्सा मांगा जाता था, उन्हें 2 परिवारों के साथ MOU sign करना पड़ता था।
— AAP Punjab (@AAPPunjab) January 22, 2023
अब जो भी आएगा वो 3 करोड़ पंजाबियों के साथ MOU sign करेगा।
अब यहां single window system है, permission लेने में कोई दिक्कत नहीं होगी।
— CM @BhagwantMann pic.twitter.com/yl5tqg1CCM
ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਾਂ ਦੀ ਸਥਾਪਨਾ ਅਤੇ ਉਦਯੋਗਿਕ ਖੇਤਰ ਵਿੱਚ ਨਵੇਂ ਆਯਾਮ ਸਥਾਪਿਤ ਕਰਨ ਲਈ ਯਤਨਸ਼ੀਲ ਹੈ। ਇਸ ਦਿਸ਼ਾ 'ਚ ਮੁੱਖ ਮੰਤਰੀ ਭਗਵੰਤ ਮਾਨ ਖੁਦ ਦੇਸ਼-ਵਿਦੇਸ਼ ਦੇ ਕਾਰੋਬਾਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਹੁਣ ਇਸ ਕੜੀ 'ਚ ਉਹ ਮੁੰਬਈ ਪਹੁੰਚ ਗਏ ਹਨ।
ਸੀਐਮ ਭਗਵੰਤ ਮਾਨ ਮੁੰਬਈ ਵਿੱਚ ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨਾਲ ਪੰਜਾਬ ਵਿੱਚ ਨਿਵੇਸ਼ ਅਤੇ ਇੱਥੋਂ ਦੀ ਮੌਜੂਦਾ ਸਥਿਤੀ ਬਾਰੇ ਗੱਲਬਾਤ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪੰਜਾਬ ਸਰਕਾਰ ਦੀਆਂ ਨਿਵੇਸ਼ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ। ਪੰਜਾਬ ਦੇ ਉਦਯੋਗਿਕ ਖੇਤਰ ਨੂੰ ਉੱਚਾ ਚੁੱਕਣ ਅਤੇ ਕਾਰੋਬਾਰੀ ਕਿਹੜੇ ਪਲੇਟਫਾਰਮਾਂ ਦੀ ਵਰਤੋਂ ਕਰਕੇ ਪੰਜਾਬ ਵਿੱਚ ਨਿਵੇਸ਼ ਕਰਕੇ ਮੁਨਾਫਾ ਕਮਾ ਸਕਦੇ ਹਨ, ਬਾਰੇ ਵੀ ਚਰਚਾ ਕੀਤੀ ਜਾਵੇਗੀ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।