Punjab News: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਹੁਣ ਸਜ਼ਾ ਪੂਰੀ ਕਰਕੇ ਹੀ ਜੇਲ੍ਹ ਤੋਂ ਬਾਹਰ ਆਉਣਾ ਪਵੇਗਾ। ਉਨ੍ਹਾਂ ਨੂੰ 26 ਜਨਵਰੀ ਨੂੰ ਰਿਹਾਅ ਨਹੀਂ ਕੀਤਾ ਗਿਆ। ਉਦੋਂ ਤੋਂ ਲੈ ਕੇ ਹੁਣ ਤੱਕ ਜੇਲ੍ਹ ਪ੍ਰਸ਼ਾਸਨ ਇਸ 'ਤੇ ਚੁੱਪ ਧਾਰੀ ਬੈਠਾ ਹੈ। ਹੁਣ ਨਵਜੋਤ ਸਿੱਧੂ ਨੂੰ ਕਦੋਂ ਰਿਹਾਅ ਕੀਤਾ ਜਾਵੇਗਾ, ਇਹ ਸਵਾਲ ਹਰ ਕਿਸੇ ਦੇ ਦਿਮਾਗ 'ਚ ਘੁੰਮ ਰਿਹਾ ਹੈ। ਆਮ ਰਿਆਇਤ ਵਾਲੇ ਦਿਨਾਂ ਨੂੰ ਕੱਟ ਦਿੱਤਾ ਜਾਏ ਤਾਂ ਸਿੱਧੂ ਅਪ੍ਰੈਲ ਮਹੀਨੇ 'ਚ ਜੇਲ੍ਹ ਤੋਂ ਬਾਹਰ ਆ ਸਕਦੇ ਹਨ।


26 ਜਨਵਰੀ ਨੂੰ ਰਿਹਾਈ ਦੀ ਉਮੀਦ ਟੁੱਟਣ ਤੋਂ ਬਾਅਦ ਹੁਣ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਸਿੱਧੂ ਇੱਕ ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਹੀ ਬਾਹਰ ਆਉਣਗੇ। ਸਿੱਧੂ 20 ਮਈ 2022 ਨੂੰ ਜੇਲ੍ਹ ਗਏ ਸਨ, ਪਰ ਉਨ੍ਹਾਂ ਦੀ ਰਿਹਾਈ ਲਈ 19 ਮਈ 2023 ਤੱਕ ਉਡੀਕ ਨਹੀਂ ਕਰਨੀ ਪਵੇਗੀ। ਉਹ ਸਮੇਂ ਤੋਂ ਡੇਢ ਮਹੀਨਾ ਪਹਿਲਾਂ ਹੀ ਬਾਹਰ ਆ ਜਾਣਗੇ। ਭਾਵ ਨਵਜੋਤ ਸਿੱਧੂ ਅਪ੍ਰੈਲ ਦੇ ਪਹਿਲੇ ਹਫ਼ਤੇ ਹੀ ਬਾਹਰ ਆ ਸਕਦੇ ਹਨ।


ਕਾਨੂੰਨੀ ਮਾਹਿਰਾਂ ਅਨੁਸਾਰ, ਐਨਡੀਪੀਐਸ ਤੇ ਸੰਘੀ ਅਪਰਾਧਾਂ ਤੋਂ ਇਲਾਵਾ, ਨਿਰਧਾਰਤ ਕੰਮ ਦੀ ਕਿਸਮ ਤੇ ਕੈਦੀਆਂ ਦੇ ਵਿਹਾਰ ਦੇ ਅਧਾਰ 'ਤੇ ਮਹੀਨੇ ਵਿੱਚ 4 ਤੋਂ 5 ਦਿਨਾਂ ਦੀ ਛੋਟ ਦਿੱਤੀ ਜਾਂਦੀ ਹੈ। ਯਾਨੀ ਇਸ ਛੋਟ ਤੋਂ ਬਾਅਦ ਅਪ੍ਰੈਲ ਦੇ ਪਹਿਲੇ ਮਹੀਨੇ ਸਿੱਧੂ ਬਾਹਰ ਆ ਸਕਦੇ ਹਨ। ਉਂਝ ਇਸ ਦੀ ਪੁਸ਼ਟੀ ਕਿਸੇ ਅਧਿਕਾਰੀ ਨੇ ਨਹੀਂ ਕੀਤੀ। 


ਦੱਸ ਦਈਏ ਕਿ ਦਸੰਬਰ 2022 ਤੋਂ ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਸੀ। ਪੰਜਾਬ ਕਾਂਗਰਸ ਦਾ ਇੱਕ ਵੱਡਾ ਵਰਗ ਵੀ ਸਿੱਧੂ ਦੇ ਸਵਾਗਤ ਦੀਆਂ ਤਿਆਰੀਆਂ ਵਿੱਚ ਜੁੱਟ ਗਿਆ ਸੀ। ਸਾਰਿਆਂ ਨੂੰ ਉਮੀਦ ਸੀ ਕਿ ਨਵਜੋਤ ਸਿੱਧੂ 26 ਜਨਵਰੀ 2023 ਨੂੰ ਰਿਹਾਅ ਹੋ ਜਾਣਗੇ। 26 ਜਨਵਰੀ ਦੀ ਸਵੇਰ ਤੋਂ ਹੀ ਸਮਰਥਕ ਜੇਲ੍ਹ ਦੇ ਬਾਹਰ ਪਹੁੰਚ ਗਏ ਸਨ ਪਰ ਸਿੱਧੂ ਬਾਹਰ ਨਹੀਂ ਆਏ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ 


Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ