ਪੜਚੋਲ ਕਰੋ

ਪੰਜਾਬੀਆਂ ਲਈ ਔਖਾ ਹੋਇਆ ਅਮਰੀਕਾ ਦਾ ਸੁਫਨਾ

ਪੰਜਾਬੀਆਂ ਲਈ ਹੁਣ ਅਮਰੀਕਾ ਦਾ ਪੈਂਡਾ ਔਖਾ ਹੋ ਗਿਆ ਹੈ। ਰਾਸ਼ਟਰਪਤੀ ਡੌਨਾਲਡ ਟਰੰਪ ਦੀ ਸਖਤੀ ਤੋਂ ਬਾਅਦ ਗੈਰ ਕਾਨੂੰਨੀ ਤਰੀਕੇ ਨਾਲ ਵੀ ਅਮਰੀਕਾ ਜਾਣ ਦੇ ਰਾਹ ਬੰਦ ਹੁੰਦੇ ਜਾ ਰਹੇ ਹਨ। ਇਸ ਦੀ ਤਾਜ਼ਾ ਮਿਸਾਲ ਅਮਰੀਕੀ ਦਬਾਅ ਹੇਠ ਮੈਕਸਿਕੋ ਤੋਂ 311 ਭਾਰਤੀਆਂ ਨੂੰ ਵਾਪਸ ਭੇਜਣਾ ਹੈ। ਦਰਅਸਲ ਗੈਰਕਾਨੂੰਨੀ ਪਰਵਾਸੀ ਮੈਕਸਿਕੋ ਸਰਹੱਦ ਨਾਲ ਕੰਧ ਟੱਪ ਕੇ ਅਮਰੀਕਾ ਵਿੱਚ ਦਾਖਲ ਹੁੰਦੇ ਹਨ ਪਰ ਟਰੰਪ ਨੇ ਮੈਕਸਿਕੋ ਸਰਹੱਦ ਨੂੰ ਸੀਲ ਕਰ ਦਿੱਤਾ ਹੈ।

ਚੰਡੀਗੜ੍ਹ: ਪੰਜਾਬੀਆਂ ਲਈ ਹੁਣ ਅਮਰੀਕਾ ਦਾ ਪੈਂਡਾ ਔਖਾ ਹੋ ਗਿਆ ਹੈ। ਰਾਸ਼ਟਰਪਤੀ ਡੌਨਾਲਡ ਟਰੰਪ ਦੀ ਸਖਤੀ ਤੋਂ ਬਾਅਦ ਗੈਰ ਕਾਨੂੰਨੀ ਤਰੀਕੇ ਨਾਲ ਵੀ ਅਮਰੀਕਾ ਜਾਣ ਦੇ ਰਾਹ ਬੰਦ ਹੁੰਦੇ ਜਾ ਰਹੇ ਹਨ। ਇਸ ਦੀ ਤਾਜ਼ਾ ਮਿਸਾਲ ਅਮਰੀਕੀ ਦਬਾਅ ਹੇਠ ਮੈਕਸਿਕੋ ਤੋਂ 311 ਭਾਰਤੀਆਂ ਨੂੰ ਵਾਪਸ ਭੇਜਣਾ ਹੈ। ਦਰਅਸਲ ਗੈਰਕਾਨੂੰਨੀ ਪਰਵਾਸੀ ਮੈਕਸਿਕੋ ਸਰਹੱਦ ਨਾਲ ਕੰਧ ਟੱਪ ਕੇ ਅਮਰੀਕਾ ਵਿੱਚ ਦਾਖਲ ਹੁੰਦੇ ਹਨ ਪਰ ਟਰੰਪ ਨੇ ਮੈਕਸਿਕੋ ਸਰਹੱਦ ਨੂੰ ਸੀਲ ਕਰ ਦਿੱਤਾ ਹੈ। ਹਾਸਲ ਜਾਣਕਾਰੀ ਮੁਤਾਬਕ ਅਮਰੀਕਾ ’ਚ ਦਾਖਲ ਹੋਣ ਲਈ ਟਰੈਵਲ ਏਜੰਟਾਂ ਵੱਲੋਂ ਪੰਜ ਅਜਿਹੇ ਰੂਟ ਤਿਆਰ ਕੀਤੇ ਗਏ ਹਨ ਜਿਨ੍ਹਾਂ ਵਿੱਚ ਜਾਨ ਦਾ ਖਤਰਾ ਹਮੇਸ਼ਾਂ ਹੀ ਬਣਿਆ ਰਹਿੰਦਾ ਹੈ। ਇਨ੍ਹਾਂ ਵਿੱਚ ਸਭ ਤੋਂ ਵੱਧ ਖਤਰਨਾਕ ਰਸਤਾ ਬਹਾਮਾਸ ਦਾ ਦੱਸਿਆ ਜਾਂਦਾ ਹੈ। ਇਸ ਸਮੁੰਦਰੀ ਰਸਤੇ ਰਾਹੀਂ ਅਮਰੀਕਾ ਜਾਣ ਵਾਲੇ ਬਹੁਤ ਸਾਰੇ ਪੰਜਾਬੀ ਮੁੰਡੇ ਸਮੁੰਦਰ ਦੀਆਂ ਲਹਿਰਾਂ ਵਿੱਚ ਹੀ ਡੁੱਬ ਜਾਂਦੇ ਹਨ। ਦੋ ਸਾਲ ਪਹਿਲਾਂ ਇਸੇ ਰਸਤੇ ਰਾਹੀਂ ਅਮਰੀਕਾ ਜਾ ਰਹੀ ਬੇੜੀ ਵਿੱਚੋਂ ਛੇ ਪੰਜਾਬੀ ਮੁੰਡੇ ਡੁੱਬ ਗਏ ਸਨ, ਇਨ੍ਹਾਂ ਦਾ ਅਜੇ ਤੱਕ ਕੋਈ ਥਹੁ-ਪਤਾ ਨਹੀਂ ਲੱਗਾ। ਬਹਾਮਾਸ ਰਾਹੀਂ ਅਮਰੀਕਾ ਜਾਣ ਵਾਲੇ ਮੁੰਡਿਆਂ ਨੂੰ ਟਰੈਵਲ ਏਜੰਟ ਸਭ ਤੋਂ ਪਹਿਲਾਂ ਦਿੱਲੀ ਤੋਂ ਫਲਾਈਟ ਰਾਹੀਂ ਉੱਥੇ ਭੇਜਦੇ ਹਨ। 27 ਘੰਟਿਆਂ ਦੀ ਲੰਬੀ ਫਲਾਈਟ ਤੋਂ ਬਾਅਦ ਅਮਰੀਕਾ ’ਚ ਦਾਖਲ ਹੋਣ ਲਈ ਦੋ ਸਮੁੰਦਰੀ ਰਸਤਿਆਂ ਰਾਹੀਂ ਟਰੈਵਲ ਏਜੰਟ ਬੇੜੀਆਂ ਤੇ ਛੋਟੇ ਸਮੁੰਦਰੀ ਜਹਾਜ਼ਾਂ ਰਾਹੀਂ ਲੈ ਕੇ ਜਾਂਦੇ ਹਨ। ਇਨ੍ਹਾਂ ਦੋਵੇਂ ਸਮੁੰਦਰੀ ਰਸਤਿਆਂ ’ਚ ਇੱਕ ਰਾਹ ਮਿਆਮੀ ਤੇ ਦੂਜਾ ਨਾਸੋ ਦਾ ਹੈ। ਦੂਜਾ ਰਸਤਾ ਅਰਜਨਟੀਨਾ ਤੇ ਐਕਵਾਡੋਰ ਰਾਹੀਂ ਜਾਂਦਾ ਹੈ। ਇਟਲੀ ਰਾਹੀਂ ਅਮਰੀਕਾ ਭੇਜਣ ਲਈ ਵੀ ਟਰੈਵਲ ਏਜੰਟ ਇਹ ਰਸਤਾ ਵਰਤ ਰਹੇ ਹਨ। ਹਾਲਾਂਕਿ ਇਹ ਰੂਟ ਕਾਫੀ ਮਹਿੰਗਾ ਦੱਸਿਆ ਜਾਂਦਾ ਹੈ। ਟਰੈਵਲ ਏਜੰਟ ਇਟਲੀ ਦਾ ਵੀਜ਼ਾ ਲੈ ਕੇ ਦਿੰਦੇ ਹਨ। ਅਮਰੀਕਾ ਜਾਣ ਦੇ ਚਾਹਵਾਨਾਂ ਨੂੰ ਇਟਲੀ ਦੇ ਮਿਲਾਨ ਸ਼ਹਿਰ ਦੇ ਨੇੜਲੇ ਕਿਸੇ ਛੋਟੇ ਕਸਬੇ ਵਿੱਚ ਰੱਖਿਆ ਜਾਂਦਾ ਹੈ। ਉਥੋਂ ਸਿੱਧੀ ਫਲਾਈਟ ਮੈਕਸੀਕੋ ਦੀ ਕਰਾਈ ਜਾਂਦੀ ਹੈ। ਮੈਕਸੀਕੋ ਤੋਂ ਅਮਰੀਕਾ ਦੇ ਸਾਂਡਿਆਗੋ ਵਿੱਚ ਕੰਧ ਟਪਾ ਕੇ ਦਾਖਲਾ ਕਰਾਇਆ ਜਾਂਦਾ ਹੈ। ਇੱਥੇ ਏਜੰਟ ਪੰਜਾਬੀਆਂ ਦੇ ਪਾਸਪੋਰਟ ਆਪਣੇ ਕੋਲ ਲੈ ਲੈਂਦੇ ਹਨ ਤੇ ਉਨ੍ਹਾਂ ਦੀ ਜੇਬ ਵਿੱਚ ਪਰਚੀ ਪਾ ਦਿੰਦੇ ਹਨ ਕਿ ਜਿਸ ਦੇਸ਼ ਵਿੱਚੋਂ ਇਹ ਆਇਆ ਹੈ, ਉੱਥੇ ਇਸ ਦੀ ਜਾਨ ਨੂੰ ਖਤਰਾ ਹੈ। ਇਸੇ ਤਰ੍ਹਾਂ ਸਾਊਥ ਅਮਰੀਕਾ, ਹਾਂਗਕਾਂਗ ਤੇ ਗਰੀਸ ਨੂੰ ਵੀ ਟਰੈਵਲ ਏਜੰਟ ਪੰਜਾਬੀਆਂ ਨੂੰ ਅਮਰੀਕਾ ’ਚ ਦਾਖਲਾ ਦਿਵਾਉਣ ਲਈ ਰਾਹ ਵਜੋਂ ਵਰਤਦੇ ਆ ਰਹੇ ਹਨ। ਇਨ੍ਹਾਂ ਰਸਤਿਆਂ ਰਾਹੀਂ ਹਮੇਸ਼ਾਂ ਜਾਨ ਦਾ ਖਤਰਾ ਬਣਿਆ ਰਹਿੰਦਾ ਹੈ।

ਟਾਪ ਹੈਡਲਾਈਨ

AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
Embed widget