ਪੜਚੋਲ ਕਰੋ

ਜੇਲ੍ਹਾਂ 'ਚ ਮੋਬਾਈਲ ਫੋਨਾਂ ਦੀ ਵਰਤੋਂ ਰੋਕਣ ਲਈ ਸਰਕਾਰ ਨੇ ਲੱਭਿਆ ਨਵਾਂ ਢੰਗ

ਜੇਲ੍ਹਾਂ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਹੋ ਰਹੀ ਮੋਬਾਈਲ ਫੋਨਾਂ ਦੀ ਵਰਤੋਂ ਦੀ ਸਮੱਸਿਆ ਨੂੰ ਨੱਥ ਪਾਉਣ ਲਈ ਪੰਜਾਬ ਸਰਕਾਰ ਨੇ ਨਵਾਂ ਢੰਗ ਲੱਭਿਆ ਹੈ। ਪੰਜਾਬ ਦੇ ਜੇਲ੍ਹ ਵਿਭਾਗ ਨੇ ਜੇਲ੍ਹਾਂ ’ਚ ਵਧੇਰੇ ਲੈਂਡਲਾਈਨ ਕੁਨੈਕਸ਼ਨ ਲਾਉਣ ਦੇ ਨਾਲ-ਨਾਲ ਕੈਦੀਆਂ ਦੀ ਫੋਨ ’ਤੇ ਗੱਲ ਕਰ ਸਕਣ ਦੀ ਸਮਾਂ ਹੱਦ ਪੰਜ ਗੁਣਾਂ ਵਧਾ ਦਿੱਤੀ ਹੈ।

ਚੰਡੀਗੜ੍ਹ: ਜੇਲ੍ਹਾਂ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਹੋ ਰਹੀ ਮੋਬਾਈਲ ਫੋਨਾਂ ਦੀ ਵਰਤੋਂ ਦੀ ਸਮੱਸਿਆ ਨੂੰ ਨੱਥ ਪਾਉਣ ਲਈ ਪੰਜਾਬ ਸਰਕਾਰ ਨੇ ਨਵਾਂ ਢੰਗ ਲੱਭਿਆ ਹੈ। ਪੰਜਾਬ ਦੇ ਜੇਲ੍ਹ ਵਿਭਾਗ ਨੇ ਜੇਲ੍ਹਾਂ ’ਚ ਵਧੇਰੇ ਲੈਂਡਲਾਈਨ ਕੁਨੈਕਸ਼ਨ ਲਾਉਣ ਦੇ ਨਾਲ-ਨਾਲ ਕੈਦੀਆਂ ਦੀ ਫੋਨ ’ਤੇ ਗੱਲ ਕਰ ਸਕਣ ਦੀ ਸਮਾਂ ਹੱਦ ਪੰਜ ਗੁਣਾਂ ਵਧਾ ਦਿੱਤੀ ਹੈ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਲ੍ਹਾਂ ਵਿੱਚੋਂ ਲਗਾਤਾਰ ਬਰਾਮਦ ਹੋ ਰਹੇ ਮੋਬਾਈਲ ਫੋਨਾਂ ਦੀ ਸਮੱਸਿਆ ਹੱਲ ਕਰਨ ਤੇ ਕੈਦੀਆਂ ਪ੍ਰਤੀ ਮਨੁੱਖੀ ਪਹੁੰਚ ਅਪਣਾਉਂਦਿਆਂ ਉਨ੍ਹਾਂ ਨੂੰ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ, ‘ਸਾਨੂੰ ਆਸ ਹੈ ਕਿ ਵਧੇਰੇ ਫੋਨ ਲੱਗਣ ਤੇ ਵਧੇਰੇ ਸਮਾਂ ਮਿਲਣ ਨਾਲ ਜੇਲ੍ਹਾਂ ’ਚ ਗ਼ੈਰ-ਕਾਨੂੰਨੀ ਫੋਨ ਮਿਲਣ ਦੀ ਸਮੱਸਿਆ ਹੱਲ ਹੋਵੇਗੀ।’ ਉਨ੍ਹਾਂ ਕਿਹਾ ਕਿ ਏਡੀਜੀਪੀ (ਜੇਲ੍ਹਾਂ) ਨਾਲ ਵਿਚਾਰ ਚਰਚਾ ਤੋਂ ਬਾਅਦ ਉਨ੍ਹਾਂ ਜੇਲ੍ਹਾਂ ’ਚ ਵਾਧੂ ਲੈਂਡਲਾਈਨ ਕੁਨੈਕਸ਼ਨ ਲਾਉਣ ਤੇ ਕੈਦੀਆਂ ਦਾ ਫੋਨ ’ਤੇ ਗੱਲਬਾਤ ਕਰਨ ਦਾ ਸਮਾਂ ਪੰਜ ਗੁਣਾਂ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੈਦੀ ਹੁਣ ਰੋਜ਼ਾਨਾ 10 ਮਿੰਟ ਫੋਨ ’ਤੇ ਗੱਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦੇ ਹਰ ਵਾਰਡ ਵਿੱਚ ਫੋਨ ਬੂਥ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਫੋਨ ’ਤੇ ਗੱਲ ਕਰਨ ਦਾ ਵਾਧੂ ਸਮਾਂ ਮਿਲਣ ਨਾਲ ਵਿਭਾਗ ਦੇ ਖਜ਼ਾਨੇ ’ਤੇ ਵਾਧੂ ਬੋਝ ਨਹੀਂ ਪਵੇਗਾ ਕਿਉਂਕਿ ਕੈਦੀ ਇਹ ਫੋਨ ਈ-ਕਾਰਡ ਰਾਹੀਂ ਕਰ ਸਕਣਗੇ ਤੇ ਜੋ ਜੇਲ੍ਹ ਦੀ ਕੰਟੀਨ ’ਚੋਂ ਖਰੀਦੇ ਜਾਣਗੇ। ਜੇਲ੍ਹ ਵਿਭਾਗ ਦੇ ਇਸ ਕਦਮ ਨਾਲ ਕੈਦੀਆਂ ਨੂੰ ਮਨੁੱਖੀ ਅਧਿਕਾਰਾਂ ਤਹਿਤ ਬਿਹਤਰ ਮਾਹੌਲ ਵੀ ਮਿਲੇਗਾ।

ਟਾਪ ਹੈਡਲਾਈਨ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget