ਪੜਚੋਲ ਕਰੋ

Punjab Goverment: ਹੁਣ ਅਸ਼ੀਰਵਾਦ ਸਕੀਮ ਲਈ ਗ਼ਰੀਬ ਪਰਿਵਾਰ ਘਰੋਂ ਹੀ ਕਰ ਸਕਦੇ ਆਨਲਾਈਨ ਅਪਲਾਈ

ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 19646 ਲਾਭਪਾਤਰੀਆਂ ਨੂੰ ਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ 12090 ਲਾਭਪਾਤਰੀਆਂ  ਕੁੱਲ 31736 ਲਾਭਪਾਤਰੀਆਂ ਨੂੰ 161.61 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਚੰਡੀਗੜ੍ਹ:  ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਨਵੇਂ ਸਾਲ ਤੋਂ ਅਰਜ਼ੀਆਂ ਸਬੰਧੀ ਸਮੁੱਚੀ ਪ੍ਰਕਿਰਿਆ ਪੋਰਟਲ ਤੇ ਸ਼ੁਰੂ ਕਰਕੇ ਵੱਡਾ ਉੱਦਮ ਕੀਤਾ ਗਿਆ। ਅਸ਼ੀਰਵਾਦ ਸਕੀਮ ਨੂੰ ਹੋਰ ਸੁਖਾਲਾ ਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ 01 ਜਨਵਰੀ, 2023 ਤੋਂ ਇਸ ਸਕੀਮ ਅਧੀਨ ਸਾਰੀਆਂ ਅਰਜ਼ੀਆਂ ਆਨਲਾਈਨ ਪ੍ਰਾਪਤ ਕੀਤੀਆਂ ਜਾਣਗੀਆਂ। ਲਾਭਪਾਤਰੀ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ http://ashirwad.punjab.gov.in ਪੋਰਟਲ ਤੇ ਅਪਲਾਈ ਕਰ ਸਕਦਾ ਹੈ।

ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਤੇ ਘੱਟ ਗਿਣਤੀ ਵਰਗ ਦਾ ਵਿਦਿਅਕ, ਸਮਾਜਿਕ ਅਤੇ ਆਰਥਿਕ ਵੱਖ ਵੱਖ ਸਕੀਮਾਂ ਲਾਗੂ ਕੀਤੀਆਂ ਗਈਆਂ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 19646 ਲਾਭਪਾਤਰੀਆਂ ਨੂੰ ਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ 12090 ਲਾਭਪਾਤਰੀਆਂ  ਕੁੱਲ 31736 ਲਾਭਪਾਤਰੀਆਂ ਨੂੰ 161.61 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਤਹਿਤ 1,95,139 ਵਿਦਿਆਰਥੀਆਂ ਲਈ 184.04 ਕਰੋੜ ਰੁਪਏ ਜਾਰੀ ਕੀਤੇ ਗਏ| ਇਸ ਸਕੀਮ ਤਹਿਤ ਵਿਦਿਆਰਥੀਆਂ ਵੱਲੋਂ ਵਿਦਿਅਕ ਸੈਂਸਨ 2022-23 ਦੌਰਾਨ ਅਪਲਾਈ ਕਰਨ ਲਈ ਡਾ.ਅੰਬੇਦਕਰ ਸਕਾਲਰਸ਼ਿਪ ਪੋਰਟਲ ਮਿਤੀ 08-06-2022 ਤੋਂ ਖੋਲ੍ਹਿਆ ਗਿਆ, ਜਿਸ ਤੇ ਮਿਤੀ 22-12-2022 ਤੱਕ 2,42,463 ਵਿਦਿਆਰਥੀਆਂ ਵੱਲੋਂ ਅਪਲਾਈ ਕੀਤਾ ਗਿਆ ਹੈ। ਇਨਾਂ ਵਿਦਿਆਰਥੀਆਂ ਦੀ ਪੂਰੀ ਫੀਸ ਅਤੇ ਵਜੀਫਾ ਰਾਸ਼ੀ ਸਰਕਾਰ ਵੱਲੋਂ ਦਿੱਤੀ ਜਾਵੇਗੀ।

 ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਦੇ ਮਕਸਦ ਨਾਲ ਨਿਊ ਵੋਕੇਸਨਲ ਟਰੇਨਿੰਗ ਇੰਨ ਆਈ.ਟੀ.ਆਈਜ਼ ਸਕੀਮ ਤਹਿਤ 1744 ਸਿਖਿਆਰਥੀਆਂ ਨੂੰ ਟ੍ਰੇਨਿੰਗ ਦਿੱਤੀ ਗਈ। ਪ੍ਰੀ-ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ ਕਮ ਮੀਨਸ ਬੇਸਡ ਸਕਾਲਰਸ਼ਿਪ ਸਕੀਮ ਤਹਿਤ ਘੱਟ ਗਿਣਤੀ ਵਰਗ ਨਾਲ ਸਬੰਧਤ 556857 ਵਿਦਿਆਰਥੀਆਂ ਨੂੰ 109.66 ਕਰੋੜ ਰੁਪਏ ਦੀ ਰਾਸ਼ੀ ਡੀ.ਬੀ.ਟੀ ਮੈਡ ਰਾਹੀ ਸਕਾਲਰਸ਼ਿਪ ਵਜੋਂ ਦਿੱਤੀ ਗਈ।

 ਪੰਜਾਬ ਅਨੁਸੂਚਿਤ ਜਾਤੀਆਂ ਤੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਰਾਹੀਂ ਅਨੁਸੂਚਿਤ ਜਾਤੀਆਂ ਦੇ 242 ਲਾਭਪਾਤਰੀਆਂ ਨੂੰ ਸੈਲਫ ਇੰਪਲਾਈਮੈਂਟ ਸਕੀਮਾਂ ਅਧੀਨ 4.85 ਕਰੋੜ ਰੁਪਏ ਦੇ ਕਰਜੇ ਅਤੇ 0.06 ਕਰੋੜ ਰੁਪਏ ਦੀ ਸਬਸਿਡੀ ਦੀ ਰਕਮ ਵੰਡੀ ਗਈ। ਪੰਜਾਬ ਪੱਛੜੀਆਂ ਸ਼੍ਰੇਣੀਆਂ ਤੇ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸੈਲਫ ਇੰਪਲਾਈਮੈਂਟ ਸਕੀਮਾਂ ਅਧੀਨ 135 ਲਾਭਪਾਤਰੀਆਂ ਨੂੰ 2.86 ਕਰੋੜ ਰੁਪਏ ਦੇ ਕਰਜੇ ਦੀ ਰਕਮ ਵੰਡੀ।

 ਉਨ੍ਹਾਂ ਦੱਸਿਆ ਕਿ ਅੰਬੇਦਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਸੰਸਥਾ, ਐਸ.ਏ.ਐਸ.ਨਗਰ ਵਿਖੇ ਸਾਲ ਦੌਰਾਨ ਆਈ.ਏ.ਐਸ. ਪੀ.ਸੀ.ਐਸ ਅਤੇ ਬੈਂਕ ਪੀ.ਓ ਦੇ ਪ੍ਰੀਲਿਮਨਰੀ ਇੰਗਜਾਮੀਨੇਸ਼ਨ ਵਾਸਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ 102 ਵਿਦਿਆਰਥੀਆਂ ਨੂੰ ਕੋਚਿੰਗ ਦਿੱਤੀ ਜਾ ਰਹੀ ਹੈ। ਸਟੈਨੋਗ੍ਰਾਫੀ ਸਿਖਲਾਈ ਸਕੀਮ ਅਧੀਨ  ਪੰਜਾਬੀ ਅਤੇ  ਅੰਗਰੇਜੀ ਭਾਸ਼ਾ ਦੇ ਕੁੱਲ 67 ਵਿਦਿਆਰਥੀਆਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਹਨਾਂ ਵਿਦਿਆਰਥੀਆਂ ਨੂੰ ਸੰਸਥਾ ਵਿਚ ਮੁਫਤ ਰਿਹਾਇਸ ਅਤੇ ਖਾਣ ਪੀਣ ਦਾ ਉਪਬੰਧ ਕੀਤਾ ਗਿਆ। ਵਜੀਫੇ ਵਜੋਂ 1500/-ਰੁਪਏ ਪ੍ਰਤੀ ਮਹੀਨਾ ਦਿੱਤਾ ਗਿਆ।

 ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਹਰ ਜਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਸਿੰਗਲ ਵਿੰਡੋਂ ਇੱਕ ਛੱਤ ਹੇਠ ਸਹੂਲਤਾਂ ਮੁਹੱਈਆਂ ਕਰਵਾਈ ਜਾਣ। ਹੁਣ ਤੱਕ 17 ਜਿਲ੍ਹਿਆਂ ਵਿੱਚ ਡਾ.ਬੀ.ਆਰ ਅੰਬੇਦਕਰ ਭਵਨ ਦੀ ਸਥਾਪਨਾ ਕੀਤੀ ਗਈ ਹੈ। ਬਾਕੀ ਰਹਿੰਦੇ 06 ਜਿਲਿਆਂ ਵਿੱਚ (ਐਸ.ਏ.ਐਸ.ਨਗਰ,  ਬਰਨਾਲਾ ਅਤੇ ਮਲੇਰਕੋਟਲਾ) ਡਾ. ਅੰਬੇਦਕਰ ਭਵਨ ਸਥਾਪਤ ਕਰਨ ਲਈ ਜਮੀਨ ਦਾ ਪ੍ਰਬੰਧ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਇਹਨਾਂ ਵਿੱਚੋ ਜਿਲ੍ਹਾ ਪਠਾਨਕੋਟ, ਤਰਨਤਾਰਨ ਅਤੇ ਫਾਜਿਲਕਾ ਵਿਖੇ ਜਮੀਨ ਦਾ ਪ੍ਰਬੰਧ ਹੋ ਚੁੱਕਾ ਹੈ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget