ਪੜਚੋਲ ਕਰੋ
ਪੰਜਾਬ 'ਚ ਅਕਾਲੀ ਦਲ ਲਈ ਖਤਰੇ ਦੀ ਘੰਟੀ, ਸਿਆਸੀ ਮੰਚ 'ਤੇ ਬੀਜੇਪੀ ਤੇ ਕਾਂਗਰਸ ਦਾ ਕਬਜ਼ਾ!
ਸ਼੍ਰੋਮਣੀ ਅਕਾਲੀ ਦਲ ਨੂੰ ਹੁਣ ਬੀਜੇਪੀ ਤੋਂ ਡਰ ਲੱਗਣ ਲੱਗਾ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿ ਪੰਥਕ ਧਿਰ ਅਖਵਾਉਣ ਵਾਲੇ ਅਕਾਲੀ ਦਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ 'ਤੇ ਵੋਟ ਪਈ ਹੈ। ਇਹੋ ਕਾਰਨ ਹੈ ਕਿ ਲੋਕ ਸਭਾ ਚੋਣਾਂ ਵਿੱਚ ਬੇਅਦਬੀ ਤੇ ਗੋਲੀਕਾਂਡ ਦਾ ਮੁੱਦਾ ਸ਼ਹਿਰਾਂ ਵਿੱਚ ਨਹੀਂ ਦਿੱਸਿਆ ਤੇ ਅਕਾਲੀ ਦਲ ਨੂੰ ਖੂਬ ਵੋਟਾਂ ਪਈਆਂ ਹਨ। ਮੰਨਿਆ ਜਾਂਦਾ ਹੈ ਕਿ ਸ਼ਹਿਰੀ ਹਿੰਦੂ ਵੋਟਰਾਂ ਨੇ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਅਕਾਲੀ ਦਲ ਨੂੰ ਖੁੱਲ੍ਹ ਕੇ ਵੋਟ ਪਾਈ।

ਪੁਰਾਣੀ ਤਸਵੀਰ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੂੰ ਹੁਣ ਬੀਜੇਪੀ ਤੋਂ ਡਰ ਲੱਗਣ ਲੱਗਾ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿ ਪੰਥਕ ਧਿਰ ਅਖਵਾਉਣ ਵਾਲੇ ਅਕਾਲੀ ਦਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ 'ਤੇ ਵੋਟ ਪਈ ਹੈ। ਇਹੋ ਕਾਰਨ ਹੈ ਕਿ ਲੋਕ ਸਭਾ ਚੋਣਾਂ ਵਿੱਚ ਬੇਅਦਬੀ ਤੇ ਗੋਲੀਕਾਂਡ ਦਾ ਮੁੱਦਾ ਸ਼ਹਿਰਾਂ ਵਿੱਚ ਨਹੀਂ ਦਿੱਸਿਆ ਤੇ ਅਕਾਲੀ ਦਲ ਨੂੰ ਖੂਬ ਵੋਟਾਂ ਪਈਆਂ ਹਨ। ਮੰਨਿਆ ਜਾਂਦਾ ਹੈ ਕਿ ਸ਼ਹਿਰੀ ਹਿੰਦੂ ਵੋਟਰਾਂ ਨੇ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਅਕਾਲੀ ਦਲ ਨੂੰ ਖੁੱਲ੍ਹ ਕੇ ਵੋਟ ਪਾਈ।
ਅਕਾਲੀ ਲੀਡਰਸ਼ਿਪ ਦੇ ਇੱਕ ਹਿੱਸੇ ਦਾ ਮੰਨਣਾ ਹੈ ਕਿ ਜੇਕਰ ਪੰਜਾਬ ਵਿੱਚ ਧਰਮ ਦੇ ਨਾਂ 'ਤੇ ਵੋਟ ਦਾ ਧਰੁਵੀਕਰਨ ਹੋਇਆ ਤਾਂ ਹਿੰਦੂ ਵੋਟ ਕਾਂਗਰਸ ਤੇ ਬੀਜੇਪੀ ਵਿਚਾਲੇ ਵੰਡੀ ਜਾਵੇਗੀ। ਅਜਿਹੀ ਹਾਲਤ ਵਿੱਚ ਬੀਜੇਪੀ ਅਕਾਲੀ ਦਲ ਦੇ ਬਰਾਬਰ ਦੀ ਧਿਰ ਬਣ ਤੇ ਅੱਧੀਆਂ ਸੀਟਾਂ ਮੰਗੇਗੀ। ਪੇਂਡੂ ਖੇਤਰਾਂ ਵਿੱਚ ਸਿੱਖ ਵੋਟ ਪਹਿਲਾਂ ਹੀ ਅਕਾਲੀ ਦਲ ਤੋਂ ਦੂਰ ਜਾ ਰਹੀ ਹੈ। ਇਸ ਲਈ ਅਗਲੇ ਸਮੇਂ 'ਚ ਬੀਜੇਪੀ ਅਕਾਲੀ ਦਲ ਦੀ ਥਾਂ ਲੈ ਸਕਦੀ ਹੈ ਤੇ ਪੰਜਾਬ ਵਿੱਚ ਵੀ ਕਾਂਗਰਸ ਤੇ ਬੀਜੇਪੀ ਹੀ ਮੁੱਖ ਸਿਆਸੀ ਦ੍ਰਿਸ਼ 'ਤੇ ਨਜ਼ਰ ਆਉਣਗੀਆਂ।
ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਮੰਨਣਾ ਹੈ ਕਿ ਸੂਬੇ ਦੇ ਦਿਹਾਤੀ ਖੇਤਰ ਵਿੱਚ ਵੋਟ ਬੈਂਕ ਨੂੰ ਖੋਰਾ ਲੱਗਾ ਹੈ। ਇਸ ਨੂੰ ਪਾਰਟੀ ਲਈ ਖ਼ਤਰੇ ਦੀ ਘੰਟੀ ਮੰਨਿਆ ਜਾ ਰਿਹਾ ਹੈ। ਇਸ ਬਾਰੇ ਲੰਘੇ ਦਿਨ ਹੋਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਵੀ ਗੰਭੀਰਤਾ ਨਾਲ ਵਿਚਾਰਿਆ ਗਿਆ। ਇਸ ਮਗਰੋਂ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਦਿਹਾਤੀ ਖੇਤਰ ਵਿੱਚ ਅਧਾਰ ਮਜ਼ਬੂਤ ਕਰਨ ਲਈ ਕਦਮ ਚੁੱਕਣ ’ਤੇ ਜ਼ੋਰ ਦਿੱਤਾ। ਪਾਰਟੀ ਸੂਤਰਾਂ ਮੁਤਾਬਕ ਫਤਿਹਗੜ੍ਹ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਰਹੇ ਦਰਬਾਰਾ ਸਿੰਘ ਗੁਰੂ, ਫ਼ਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ, ਲੁਧਿਆਣਾ ਤੋਂ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਹੋਰ ਹਾਰੇ ਉਮੀਦਵਾਰਾਂ ਨੇ ਕਿਹਾ ਕਿ ਸੰਸਦੀ ਚੋਣਾਂ ਦੇ ਨਤੀਜਿਆਂ ਨੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਨੂੰ ਪੰਜਾਬ ਦੇ ਪਿੰਡਾਂ ਵਿੱਚੋਂ ਵੋਟ ਸ਼ਹਿਰਾਂ ਦੇ ਮੁਕਾਬਲੇ ਘੱਟ ਪਈ ਹੈ। ਅਕਾਲੀ ਲੀਡਰਸ਼ਿਪ ਦੇ ਇੱਕ ਹਿੱਸੇ ਦਾ ਮੰਨਣਾ ਕਿ ਸ਼ਹਿਰਾਂ ਵਿੱਚੋਂ ਗੱਠਜੋੜ ਪਾਰਟੀਆਂ ਦੇ ਉਮੀਦਵਾਰਾਂ ਨੂੰ ਜੋ ਵੋਟ ਮਿਲੀ ਹੈ, ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ’ਤੇ ਹੀ ਪਈ ਹੈ। ਇਸ ਲਈ ਦਿਹਾਤੀ ਖੇਤਰ ਵਿੱਚੋਂ ਵੋਟ ਘਟਣਾ ਫਿਕਰ ਦਾ ਵਿਸ਼ਾ ਹੈ। ਅਕਾਲੀ ਲੀਡਰਾਂ ਦਾ ਇਹ ਵੀ ਕਹਿਣਾ ਹੈ ਕਿ ਪਾਰਟੀ ਦਾ ਮੁੱਖ ਅਧਾਰ ਸਿੱਖ ਤੇ ਕਿਸਾਨੀ ਵੋਟ ਰਿਹਾ ਹੈ। ਇਹ ਵੋਟ ਮੁੱਖ ਤੌਰ ’ਤੇ ਪਿੰਡਾਂ ਵਿੱਚ ਹੀ ਹੈ।
ਅਕਾਲੀ ਲੀਡਰਸ਼ਿਪ ਦੇ ਇੱਕ ਹਿੱਸੇ ਦਾ ਮੰਨਣਾ ਹੈ ਕਿ ਜੇਕਰ ਪੰਜਾਬ ਵਿੱਚ ਧਰਮ ਦੇ ਨਾਂ 'ਤੇ ਵੋਟ ਦਾ ਧਰੁਵੀਕਰਨ ਹੋਇਆ ਤਾਂ ਹਿੰਦੂ ਵੋਟ ਕਾਂਗਰਸ ਤੇ ਬੀਜੇਪੀ ਵਿਚਾਲੇ ਵੰਡੀ ਜਾਵੇਗੀ। ਅਜਿਹੀ ਹਾਲਤ ਵਿੱਚ ਬੀਜੇਪੀ ਅਕਾਲੀ ਦਲ ਦੇ ਬਰਾਬਰ ਦੀ ਧਿਰ ਬਣ ਤੇ ਅੱਧੀਆਂ ਸੀਟਾਂ ਮੰਗੇਗੀ। ਪੇਂਡੂ ਖੇਤਰਾਂ ਵਿੱਚ ਸਿੱਖ ਵੋਟ ਪਹਿਲਾਂ ਹੀ ਅਕਾਲੀ ਦਲ ਤੋਂ ਦੂਰ ਜਾ ਰਹੀ ਹੈ। ਇਸ ਲਈ ਅਗਲੇ ਸਮੇਂ 'ਚ ਬੀਜੇਪੀ ਅਕਾਲੀ ਦਲ ਦੀ ਥਾਂ ਲੈ ਸਕਦੀ ਹੈ ਤੇ ਪੰਜਾਬ ਵਿੱਚ ਵੀ ਕਾਂਗਰਸ ਤੇ ਬੀਜੇਪੀ ਹੀ ਮੁੱਖ ਸਿਆਸੀ ਦ੍ਰਿਸ਼ 'ਤੇ ਨਜ਼ਰ ਆਉਣਗੀਆਂ।
ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਮੰਨਣਾ ਹੈ ਕਿ ਸੂਬੇ ਦੇ ਦਿਹਾਤੀ ਖੇਤਰ ਵਿੱਚ ਵੋਟ ਬੈਂਕ ਨੂੰ ਖੋਰਾ ਲੱਗਾ ਹੈ। ਇਸ ਨੂੰ ਪਾਰਟੀ ਲਈ ਖ਼ਤਰੇ ਦੀ ਘੰਟੀ ਮੰਨਿਆ ਜਾ ਰਿਹਾ ਹੈ। ਇਸ ਬਾਰੇ ਲੰਘੇ ਦਿਨ ਹੋਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਵੀ ਗੰਭੀਰਤਾ ਨਾਲ ਵਿਚਾਰਿਆ ਗਿਆ। ਇਸ ਮਗਰੋਂ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਦਿਹਾਤੀ ਖੇਤਰ ਵਿੱਚ ਅਧਾਰ ਮਜ਼ਬੂਤ ਕਰਨ ਲਈ ਕਦਮ ਚੁੱਕਣ ’ਤੇ ਜ਼ੋਰ ਦਿੱਤਾ। ਪਾਰਟੀ ਸੂਤਰਾਂ ਮੁਤਾਬਕ ਫਤਿਹਗੜ੍ਹ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਰਹੇ ਦਰਬਾਰਾ ਸਿੰਘ ਗੁਰੂ, ਫ਼ਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ, ਲੁਧਿਆਣਾ ਤੋਂ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਹੋਰ ਹਾਰੇ ਉਮੀਦਵਾਰਾਂ ਨੇ ਕਿਹਾ ਕਿ ਸੰਸਦੀ ਚੋਣਾਂ ਦੇ ਨਤੀਜਿਆਂ ਨੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਨੂੰ ਪੰਜਾਬ ਦੇ ਪਿੰਡਾਂ ਵਿੱਚੋਂ ਵੋਟ ਸ਼ਹਿਰਾਂ ਦੇ ਮੁਕਾਬਲੇ ਘੱਟ ਪਈ ਹੈ। ਅਕਾਲੀ ਲੀਡਰਸ਼ਿਪ ਦੇ ਇੱਕ ਹਿੱਸੇ ਦਾ ਮੰਨਣਾ ਕਿ ਸ਼ਹਿਰਾਂ ਵਿੱਚੋਂ ਗੱਠਜੋੜ ਪਾਰਟੀਆਂ ਦੇ ਉਮੀਦਵਾਰਾਂ ਨੂੰ ਜੋ ਵੋਟ ਮਿਲੀ ਹੈ, ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ’ਤੇ ਹੀ ਪਈ ਹੈ। ਇਸ ਲਈ ਦਿਹਾਤੀ ਖੇਤਰ ਵਿੱਚੋਂ ਵੋਟ ਘਟਣਾ ਫਿਕਰ ਦਾ ਵਿਸ਼ਾ ਹੈ। ਅਕਾਲੀ ਲੀਡਰਾਂ ਦਾ ਇਹ ਵੀ ਕਹਿਣਾ ਹੈ ਕਿ ਪਾਰਟੀ ਦਾ ਮੁੱਖ ਅਧਾਰ ਸਿੱਖ ਤੇ ਕਿਸਾਨੀ ਵੋਟ ਰਿਹਾ ਹੈ। ਇਹ ਵੋਟ ਮੁੱਖ ਤੌਰ ’ਤੇ ਪਿੰਡਾਂ ਵਿੱਚ ਹੀ ਹੈ। Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















