ਭਾਰਤ ਤੇ ਪਾਕਿਸਤਾਨ ਦਾ ਮੈਚ ਵੀ ਹੋ ਗਿਆ ਹੁਣ ਤਾਂ ਖੋਲ੍ਹ ਦਿੱਤਾ ਜਾਵੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ, ਸੁਖਬੀਰ ਬਾਦਲ ਦੀ ਕੇਂਦਰ ਨੂੰ ਅਪੀਲ
ਮੈਂ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਜੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਇਸ ਸਾਲ ਨਵੰਬਰ ਵਿੱਚ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਦੀ ਯਾਤਰਾ ਲਈ ਜਥਿਆਂ ਦੀਆਂ ਅਰਜ਼ੀਆਂ ਨਾ ਲੈਣ ਸਬੰਧੀ ਰਾਜ ਸਰਕਾਰਾਂ ਨੂੰ ਜਾਰੀ ਕੀਤੇ ਆਦੇਸ਼ ਦੀ ਮੁੜ ਸਮੀਖਿਆ ਕਰਨ ।

Nankana Sahib Visit: ਕੇਂਦਰ ਸਰਕਾਰ ਨੇ ਇਸ ਸਾਲ ਨਵੰਬਰ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਸਤਾਵਿਤ ਨਨਕਾਣਾ ਸਾਹਿਬ (ਪਾਕਿਸਤਾਨ) ਯਾਤਰਾ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ, ਗ੍ਰਹਿ ਮੰਤਰਾਲੇ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਇੱਕ ਪੱਤਰ ਲਿਖਿਆ ਹੈ ਅਤੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਮੌਜੂਦਾ ਹਾਲਾਤਾਂ ਵਿੱਚ ਇਹ ਯਾਤਰਾ ਸੰਭਵ ਨਹੀਂ ਹੈ। ਇਸ ਨੂੰ ਲੈ ਕੇ ਹੁਣ ਪੰਜਾਬ ਵਿੱਚ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਜੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਇਸ ਸਾਲ ਨਵੰਬਰ ਵਿੱਚ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਦੀ ਯਾਤਰਾ ਲਈ ਜਥਿਆਂ ਦੀਆਂ ਅਰਜ਼ੀਆਂ ਨਾ ਲੈਣ ਸਬੰਧੀ ਰਾਜ ਸਰਕਾਰਾਂ ਨੂੰ ਜਾਰੀ ਕੀਤੇ ਆਦੇਸ਼ ਦੀ ਮੁੜ ਸਮੀਖਿਆ ਕਰਨ ।
I urge home minister @AmitShah ji to review the ministry’s advisory to various State governments not to process applications for Jathas for pilgrimage to Sri Nankana Sahib in Pakistan on the pious occasion of Prakash Purb of Sri Guru Nanak Dev ji in November this year.
— Sukhbir Singh Badal (@officeofssbadal) September 15, 2025
Sikh… pic.twitter.com/tuLVdwbhGR
ਸਿੱਖ ਸ਼ਰਧਾਲੂ ਇਸ ਪਾਵਣ ਦਿਹਾੜੇ ਮੌਕੇ ‘ਤੇ ਸ੍ਰੀ ਨਨਕਾਣਾ ਸਾਹਿਬ ਵਿਖੇ ਜਾਣ ਦੇ ਇੱਛੁਕ ਹਨ ਅਤੇ ਉਨ੍ਹਾਂ ਨੂੰ ਅਜਿਹਾ ਕਰਨ ਦੀ ਇਜਾਜ਼ਤ ਨਾ ਦੇਣ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਪਾਕਿਸਤਾਨ ਅਤੇ ਭਾਰਤ ਵਿਚਕਾਰ ਖੇਡ ਸਬੰਧਾਂ ਦੀ ਮੁੜ ਸ਼ੁਰੂਆਤ ਦੇ ਮੱਦੇਨਜ਼ਰ, ਮੈਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਸਹੂਲਤ ਲਈ ਕਰਤਾਰਪੁਰ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਵੀ ਅਪੀਲ ਕਰਦਾ ਹਾਂ।
ਜ਼ਿਕਰ ਕਰ ਦਈਏ ਕਿ ਗ੍ਰਹਿ ਮੰਤਰਾਲੇ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਅਜਿਹੀ ਸਥਿਤੀ ਵਿੱਚ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਦੀ ਯਾਤਰਾ ਦੌਰਾਨ ਸੁਰੱਖਿਆ ਖ਼ਤਰਾ ਵਧ ਸਕਦਾ ਹੈ। ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਇਸ ਸਮੇਂ ਗੁਆਂਢੀ ਦੇਸ਼ ਵਿੱਚ ਸ਼ਰਧਾਲੂਆਂ ਨੂੰ ਭੇਜਣਾ ਉਚਿਤ ਨਹੀਂ ਹੋਵੇਗਾ।






















