Nankana Sahib Visit: ਕੇਂਦਰ ਸਰਕਾਰ ਨੇ ਇਸ ਸਾਲ ਨਵੰਬਰ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਸਤਾਵਿਤ ਨਨਕਾਣਾ ਸਾਹਿਬ (ਪਾਕਿਸਤਾਨ) ਯਾਤਰਾ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ, ਗ੍ਰਹਿ ਮੰਤਰਾਲੇ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਇੱਕ ਪੱਤਰ ਲਿਖਿਆ ਹੈ ਅਤੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਮੌਜੂਦਾ ਹਾਲਾਤਾਂ ਵਿੱਚ ਇਹ ਯਾਤਰਾ ਸੰਭਵ ਨਹੀਂ ਹੈ। ਇਸ ਨੂੰ ਲੈ ਕੇ ਹੁਣ ਪੰਜਾਬ ਵਿੱਚ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ।

Continues below advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਜੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਇਸ ਸਾਲ ਨਵੰਬਰ ਵਿੱਚ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਦੀ ਯਾਤਰਾ ਲਈ ਜਥਿਆਂ ਦੀਆਂ ਅਰਜ਼ੀਆਂ ਨਾ ਲੈਣ ਸਬੰਧੀ ਰਾਜ ਸਰਕਾਰਾਂ ਨੂੰ ਜਾਰੀ ਕੀਤੇ ਆਦੇਸ਼ ਦੀ ਮੁੜ ਸਮੀਖਿਆ ਕਰਨ ।

Continues below advertisement

ਸਿੱਖ ਸ਼ਰਧਾਲੂ ਇਸ ਪਾਵਣ ਦਿਹਾੜੇ ਮੌਕੇ ‘ਤੇ ਸ੍ਰੀ ਨਨਕਾਣਾ ਸਾਹਿਬ ਵਿਖੇ ਜਾਣ ਦੇ ਇੱਛੁਕ ਹਨ ਅਤੇ ਉਨ੍ਹਾਂ ਨੂੰ ਅਜਿਹਾ ਕਰਨ ਦੀ ਇਜਾਜ਼ਤ ਨਾ ਦੇਣ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਪਾਕਿਸਤਾਨ ਅਤੇ ਭਾਰਤ ਵਿਚਕਾਰ ਖੇਡ ਸਬੰਧਾਂ ਦੀ ਮੁੜ ਸ਼ੁਰੂਆਤ ਦੇ ਮੱਦੇਨਜ਼ਰ, ਮੈਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਸਹੂਲਤ ਲਈ ਕਰਤਾਰਪੁਰ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਵੀ ਅਪੀਲ ਕਰਦਾ ਹਾਂ।

ਜ਼ਿਕਰ ਕਰ ਦਈਏ ਕਿ ਗ੍ਰਹਿ ਮੰਤਰਾਲੇ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਅਜਿਹੀ ਸਥਿਤੀ ਵਿੱਚ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਦੀ ਯਾਤਰਾ ਦੌਰਾਨ ਸੁਰੱਖਿਆ ਖ਼ਤਰਾ ਵਧ ਸਕਦਾ ਹੈ। ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਇਸ ਸਮੇਂ ਗੁਆਂਢੀ ਦੇਸ਼ ਵਿੱਚ ਸ਼ਰਧਾਲੂਆਂ ਨੂੰ ਭੇਜਣਾ ਉਚਿਤ ਨਹੀਂ ਹੋਵੇਗਾ।