Flood in Punjab: ਸਰਦੂਲਗੜ੍ਹ ਦੇ ਫੂਸ ਮੰਡੀ ਵਿੱਚ ਘੱਗਰ ਵਿੱਚ ਪਾੜ ਪੈਣ ਕਾਰਨ ਪਾਣੀ ਸ਼ਹਿਰ ਵਿੱਚ ਪਹੁੰਚ ਚੁੱਕਿਆ ਹੈ। ਲੋਕ ਆਪਣੇ ਘਰਾਂ ਨੂੰ ਬਚਾਉਣ ਵਿੱਚ ਜੁਟੇ ਹੋਏ ਹਨ। ਉੱਥੇ ਹੀ ਲੋਕਾਂ ਨੇ ਕਿਹਾ ਹੈ ਕਿ ਪਾਣੀ ਰਾਤ ਇੰਨੀ ਤੇਜ਼ੀ ਦੇ ਨਾਲ ਆਇਆ ਜਿਸ ਕਾਰਨ ਬਹੁਤ ਸਾਰੇ ਪਰਿਵਾਰ ਪਾਣੀ ਦੇ ਵਿੱਚ ਫਸੇ ਹੋਏ ਹਨ।


ਫੂਸ ਮੰਡੀ ਵਿਖੇ ਘੱਗਰ ਦੇ ਵਿੱਚ 100 ਫੁੱਟ ਤੋਂ ਜ਼ਿਆਦਾ ਪਾੜ ਪੈਣ ਕਾਰਨ ਪਾਣੀ ਲਗਾਤਾਰ ਸਰਦੂਲਗੜ੍ਹ ਸ਼ਹਿਰ ਵੱਲ ਨੂੰ ਵਧ ਰਿਹਾ ਹੈ। ਪਾਣੀ ਪੰਜਾਬ ਹਰਿਆਣਾ ਹਾਈਵੇ ਦੇ ਉੱਪਰ ਪਹੁੰਚ ਚੁੱਕਿਆ ਹੈ। ਸਰਦੂਲਗੜ੍ਹ ਦਾ ਅੱਧਾ ਹਿੱਸਾ ਪਾਣੀ ਦੀ ਮਾਰ ਵਿੱਚ ਆ ਗਿਆ ਹੈ। ਇਸ ਤਹਿਤ ਬਹੁਤ ਸਾਰੇ ਗਰੀਬ ਪਰਿਵਾਰ ਪਾਣੀ ਵਿੱਚ ਫਸੇ ਹੋਏ ਹਨ ਜਿਨ੍ਹਾਂ ਨੂੰ ਐਨਡੀਆਰਐਫ ਤੇ ਆਰਮੀ ਦੀਆਂ ਟੀਮਾਂ ਵੱਲੋਂ ਰੈਸਕਿਊ ਕਰਕੇ ਬਾਹਰ ਕੱਢਿਆ ਜਾ ਰਿਹਾ ਹੈ।


ਉੱਥੇ ਹੀ ਲੋਕ ਆਪਣੇ ਘਰਾਂ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਘਰਾਂ ਦਾ ਜ਼ਰੂਰੀ ਸਾਮਾਨ ਘਰਾਂ ਵਿੱਚ ਮੌਜੂਦ ਹੈ। ਸਥਾਨਕ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਮਿੱਟੀ ਦਾ ਪ੍ਰਬੰਧ ਜੇਸੀਬੀ ਵੀ ਆਦਿ ਉਪਲਬਧ ਕਰਵਾਈਆਂ ਜਾਣ ਤਾਂ ਕਿ ਉਹ ਆਪਣੇ ਘਰਾਂ ਦਾ ਵੀ ਬਚਾਅ ਕਰ ਸਕਣ ਤੇ ਪਾਣੀ ਨੂੰ ਬੰਨ੍ਹ ਮਾਰ ਸਕਣ।


ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤੋਂ ਪਹਿਲਾਂ ਪਾਣੀ ਤੋਂ ਬਚਾਉਣ ਲਈ ਕੋਈ ਵੀ ਪ੍ਰਬੰਧ ਨਹੀਂ ਕੀਤੇ ਗਏ ਜਿਸ ਕਾਰਨ ਪਾਣੀ ਲਗਾਤਾਰ ਤੇ ਤੇਜ਼ੀ ਦੇ ਨਾਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜੇ ਵੀ ਪ੍ਰਸ਼ਾਸਨ ਆਪਣੀਆਂ ਟੀਮਾਂ ਭੇਜੇ ਤੇ ਲੋਕਾਂ ਨੂੰ ਬਾਹਰ ਕੱਢਣ ਦੇ ਲਈ ਯੋਗ ਪ੍ਰਬੰਧ ਕਰੇ। ਇਸ ਦੇ ਨਾਲ ਹੀ ਜੋ ਪਾਣੀ ਦਾ ਤੇਜ ਲਗਾਤਾਰ ਸ਼ਹਿਰ ਵੱਲ ਨੂੰ ਵਧ ਰਿਹਾ ਹੈ ਇਸ ਨੂੰ ਰੋਕਣ ਦੇ ਇੰਤਜ਼ਾਮ ਕੀਤੇ ਜਾਣ। ਸਥਾਨਕ ਲੋਕਾਂ ਦੇ ਮਨਾਂ ਵਿੱਚ ਗੁੱਸਾ ਹੈ ਕਿ ਘੱਗਰ ਦੇ ਵਿੱਚ ਹੜ੍ਹ ਆਉਣ ਕਾਰਨ ਸਰਦੂਲਗੜ੍ਹ ਸ਼ਹਿਰ ਤੇ ਆਸ ਪਾਸ ਦੇ ਪਿੰਡਾਂ ਨੂੰ ਆਪਣੀ ਚਪੇਟ ਦੇ ਵਿੱਚ ਲੈਂਦਾ ਹੈ ਪਰ ਸਰਕਾਰਾਂ ਵੱਲੋਂ ਇਸ ਲਈ ਕੋਈ ਢੁਕਵੇਂ ਪ੍ਰਬੰਧ ਨਹੀਂ ਕੀਤੇ ਜਾਂਦੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ