ਪੜਚੋਲ ਕਰੋ
Advertisement
ਹੁਣ ਪੰਜਾਬ ਸੀਐਮ ਕੈਪਟਨ ਸਣੇ ਕੈਬਨਿਟ ਅਤੇ ਅਧਿਕਾਰੀਆਂ ਦਾ ਵੀ ਹੋਵੇਗਾ ਕੋਰੋਨਾ ਟੈਸਟ
ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੀ ਕੋਰੋਨਾ ਟੈਸਟ ਰਿਪੋਰਟ ਪੌਜ਼ੇਟਿਵ ਆਉਣ ਤੋਂ ਮਗਰੋਂ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪੂਰੀ ਕੈਬਿਨਟ ਦਾ ਸਿਹਤ ਵਿਭਾਗ ਵੱਲੋਂ ਕੋਰੋਨਾ ਟੈਸਟ ਕੀਤਾ ਜਾਵੇਗਾ।
ਚੰਡੀਗੜ੍ਹ: ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੀ ਕੋਰੋਨਾ ਟੈਸਟ ਰਿਪੋਰਟ ਪੌਜ਼ੇਟਿਵ ਆਉਣ ਤੋਂ ਮਗਰੋਂ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪੂਰੀ ਕੈਬਿਨਟ ਦਾ ਸਿਹਤ ਵਿਭਾਗ ਵੱਲੋਂ ਕੋਰੋਨਾ ਟੈਸਟ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਤ੍ਰਿਪਤ ਬਾਜਵਾ ਨੇ ਮੰਤਰੀਆਂ ਦੇ ਨਾਲ ਮੁਲਾਕਾਤ ਹੋਈ ਸੀ। ਸਿਰਫ਼ ਇੰਨਾ ਹੀ ਨਹੀਂ ਤ੍ਰਿਪਤ ਰਜਿੰਦਰ ਬਾਜਵਾ ਦੇ ਸੰਪਰਕ ਵਿੱਚ ਆਏ ਸਾਰੇ ਅਧਿਕਾਰੀਆਂ ਦਾ ਕੋਰੋਨਾ ਟੈਸਟ ਕੀਤਾ ਗਿਆ, ਫ਼ਿਲਹਾਲ ਰਿਪੋਰਟ ਦਾ ਇੰਤਜ਼ਾਰ ਹੈ।
ਇਸ ਦੇ ਨਾਲ ਹੀ ਹੋਰ ਕੈਬਨਿਟ ਮੰਤਰੀਆਂ ਸਮੇਤ ਕੈਪਟਨ ਅਮਰਿੰਦਰ ਸਿੰਘ ਨੇ ਜਿੰਨਾਂ ਅਧਿਕਾਰੀਆਂ ਦੇ ਨਾਲ ਪਿਛਲੇ ਦਿਨਾਂ ਦੌਰਾਨ ਮੀਟਿੰਗ ਕੀਤੀ ਸੀ ਉਨ੍ਹਾਂ ਸਭ ਦਾ ਵੀ ਕੋਰੋਨਾ ਟੈਸਟ ਕਰਵਾਇਆ ਜਾਵੇਗਾ। ਕੈਪਟਨ ਅਤੇ ਹੋਰ ਮੰਤਰੀਆਂ ਦੇ ਸੰਪਰਕ ਵਿੱਚ ਆਏ ਸਾਰੇ ਅਧਿਕਾਰੀਆਂ ਦੀ ਲਿਸਟ ਤਿਆਰ ਕੀਤੀ ਜਾ ਰਹੀ ਹੈ।
ਉਧਰ ਤ੍ਰਿਪਤ ਬਾਜਵਾ ਦਾ ਇਲਾਜ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਚੱਲ ਰਿਹਾ ਹੈ। ਤ੍ਰਿਪਤ ਬਾਜਵਾ ਦੀ ਉਮਰ 77 ਸਾਲ ਹੈ ਇਸ ਲਈ ਉਨ੍ਹਾਂ ਨੂੰ ਡਾਕਟਰਾਂ ਦੀ ਖ਼ਾਸ ਨਿਗਰਾਨੀ ਵਿੱਚ ਰੱਖਿਆ ਹੋਇਆ ਹੈ।ਦੱਸ ਦਈਏ ਕਿ 10 ਜੁਲਾਈ ਨੂੰ ਪੰਜਾਬ ਪੰਚਾਇਤ ਵਿਭਾਗ ਦੇ ਡਾਇਰੈਕਟਰ ਦਾ ਕੋਰੋਨਾ ਟੈਸਟ ਪੋਜ਼ੇਟਿਵ ਆਇਆ ਸੀ, ਸਰਕਾਰੀ ਕੰਮ ਕਾਜ ਦੇ ਸਿਲਸਿਲੇ ਵਿੱਚ ਬਾਜਵਾ ਦੀ ਡਾਇਰੈਕਟਰ ਦੇ ਨਾਲ ਕਈ ਵਾਰ ਮੁਲਾਕਾਤ ਹੋਈ ਸੀ।
ਜਿਸ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਉਨ੍ਹਾਂ ਦੇ ਘਰ ਪਹੁੰਚੀ ਅਤੇ ਉਨ੍ਹਾਂ ਦਾ ਟੈਸਟ ਕੀਤਾ ਤੇ ਸਿਹਤ ਵਿਭਾਗ ਨੇ ਤ੍ਰਿਪਤ ਬਾਜਵਾ ਨੂੰ ਆਈਸੋਲੇਸ਼ਨ ਵਿੱਚ ਰਹਿਣ ਦੀ ਹਿਦਾਇਤ ਦਿੱਤੀ ਸੀ। ਪਰ 14 ਜੁਲਾਈ ਨੂੰ ਉਨ੍ਹਾਂ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਉਣ ਤੋਂ ਬਾਅਦ ਤ੍ਰਿਪਤ ਰਜਿੰਦਰ ਬਾਜਵਾ ਨੂੰ ਮੁਹਾਲੀ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement