Punjab Blast: ਗੁਰਦਾਸਪੁਰ ਵਿੱਚ ਬੀਓਪੀ ਚੌਤਰਾ ਸਰਹੱਦ ਨੇੜੇ ਕੰਡਿਆਲੀ ਤਾਰ ਦੇ ਨੇੜੇ ਹੋਏ ਧਮਾਕੇ ਵਿੱਚ ਇੱਕ ਬੀਐਸਐਫ ਜਵਾਨ ਜ਼ਖਮੀ ਹੋ ਗਿਆ ਹੈ। ਬੀਐਸਐਫ ਸੈਕਟਰ ਨੇੜੇ ਹੋਈ ਇਸ ਸ਼ੱਕੀ ਘਟਨਾ ਨੇ ਅਧਿਕਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਬੀਐਸਐਫ ਦੇ ਅਧਿਕਾਰੀ ਜਾਂਚ ਲਈ ਮੌਕੇ 'ਤੇ ਪਹੁੰਚ ਗਏ ਹਨ।
ਜਾਣਕਾਰੀ ਅਨੁਸਾਰ ਮੰਗਲਵਾਰ ਰਾਤ ਨੂੰ ਬੀਐਸਐਫ ਦੇ ਚੌਤਾਰਾ ਬੀਓਪੀ ਜਵਾਨ ਕੰਡਿਆਲੀ ਤਾਰ ਦੇ ਨੇੜੇ ਡਿਊਟੀ 'ਤੇ ਸਨ ਜਦੋਂ ਅਚਾਨਕ ਧਮਾਕਾ ਹੋ ਗਿਆ ਤੇ ਬੀਐਸਐਫ ਜਵਾਨ ਦੀ ਲੱਤ ਜ਼ਖਮੀ ਹੋ ਗਈ।
ਘਟਨਾ ਦੀ ਖ਼ਬਰ ਸੁਣਦਿਆਂ ਹੀ ਬੀਐਸਐਫ ਦੇ ਸੀਨੀਅਰ ਅਧਿਕਾਰੀ ਤੇ ਹੋਰ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚ ਗਏ ਅਤੇ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ। ਜ਼ਖਮੀ ਸਿਪਾਹੀ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਫਿਲਹਾਲ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਪੂਰੇ ਮਾਮਲੇ ਸਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਪੰਜਾਬ ਪੁਲਿਸ ਅਤੇ ਬੀਐਸਐਫ ਦੀਆਂ ਟੀਮਾਂ ਇਸ ਵੇਲੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਜਾਂਚ ਪੂਰੀ ਹੋਣ ਤੋਂ ਬਾਅਦ ਪਤਾ ਲੱਗੇਗਾ ਕਿ ਧਮਾਕਾ ਕੀ ਸੀ ਅਤੇ ਕਿਵੇਂ ਹੋਇਆ।