ਹੁਣ ਸੇਵਾ ਕੇਂਦਰਾਂ 'ਚ ਹੋਣਗੇ ਇਹ 35 ਕੰਮ, ਮੁੱਕਿਆ ਖੱਜਲ-ਖੁਆਰੀ ਦਾ ਦੌਰ
ਏਬੀਪੀ ਸਾਂਝਾ | 05 Jan 2021 03:30 PM (IST)
ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀਆਂ ਹੁਣ 35 ਤਰ੍ਹਾਂ ਦੀਆਂ ਸੇਵਾਵਾਂ ਸੇਵਾ ਕੇਂਦਰਾਂ ਵਿੱਚ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਪੰਜਾਬ ਸਰਕਾਰ ਵੱਲੋਂ ਇਹ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿੱਚ ਦੇਣੀਆਂ ਸ਼ੁਰੂ ਕੀਤੀਆਂ ਗਈਆਂ ਹਨ।
ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀਆਂ ਹੁਣ 35 ਤਰ੍ਹਾਂ ਦੀਆਂ ਸੇਵਾਵਾਂ ਸੇਵਾ ਕੇਂਦਰਾਂ ਵਿੱਚ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਪੰਜਾਬ ਸਰਕਾਰ ਵੱਲੋਂ ਇਹ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿੱਚ ਦੇਣੀਆਂ ਸ਼ੁਰੂ ਕੀਤੀਆਂ ਗਈਆਂ ਹਨ। ਇਨ੍ਹਾਂ ਸੇਵਾਵਾਂ ਵਿੱਚ ਡੂਪਲੀਕੇਟ ਡਰਾਇਵਿੰਗ ਲਾਇਸੰਸ, ਰੀਨਿਊ ਲਾਇਸੰਸ, ਐਡਰੈੱਸ ਚੈਂਜ, ਰੀਪਲੇਸਮੈਂਟ ਲਾਇਸੰਸ, ਐਨਓਸੀ, ਨਾਮ ਬਦਲੀ ਡਰਾਈਵਿੰਗ ਲਾਇਸੰਸ, ਮੋਬਾਈਲ ਅਪਡੇਟ, ਕੰਡੇਕਟਰ ਲਾਇਸੰਸ ਰੀਨਿਊ, ਆਨਲਾਈਨ ਟੈਕਸ ਰਜਿਸਟਰਡ ਟਰਾਂਸਪੋਰਟ ਤੇ ਨਵੀਂ ਟਰਾਂਸਪੋਰਟ, ਟਰਾਂਸਫਰ, ਡੂਪਲੀਕੇਟ ਆਰਸੀ, ਐਡਰੈੱਸ ਚੇਂਜ, ਐਨਓਸੀ ਅਦਰ ਸਟੇਟ, ਚੈੱਕ ਈ-ਪੈਮੈਂਟ ਸਟੇਟਸ ਆਦਿ 35 ਤਰ੍ਹਾਂ ਦੀਆਂ ਸੇਵਾਵਾਂ ਸ਼ਾਮਲ ਹਨ। ਹੁਣ ਸੇਵਾ ਕੇਂਦਰਾਂ ਵਿੱਚ ਪੰਜਾਬ ਸਰਕਾਰ ਦੇ 32 ਵਿਭਾਗਾਂ ਦੀਆਂ ਕੁੱਲ 327 ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਸਾਰੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਤੋਂ ਵੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਮੰਤਵ ਲੋਕਾਂ ਨੂੰ ਖਜਲ-ਖੁਆਰੀ ਤੋਂ ਬਚਾਉਣਾ ਹੈ ਇਸੇ ਤਹਿਤ ਇਕੋ ਛੱਤ ਹੇਠ ਅਨੇਕਾਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।