Punjab News: ਹੁਣ ਜ਼ਮਾਨਾ ਬਦਲ ਗਿਆ…ਪੰਜਾਬ ਪੁਲਿਸ ਹੋਵੇਗੀ ਡਿਜੀਟਲ, ਮਾਨ ਦਾ ਦਾਅਵਾ, ਬਜਟ ਦੀ ਨਹੀਂ ਆਉਣ ਦੇਵਾਂਗੇ ਕੋਈ ਕਮੀ
ਭਗਵੰਤ ਮਾਨ ਨੇ ਕਿਹਾ ਕਿ ਬਦਲਦੇ ਹਾਲਤਾਂ ਵਿੱਚ ਫੋਰਸ ਲਈ ਚੁਣੌਤੀਆਂ ਕਈ ਗੁਣਾ ਵੱਧ ਗਈਆਂ ਹਨ, ਜਿਸ ਕਾਰਨ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਆਧੁਨਿਕੀਕਰਨ ਹੋਣਾ ਸਮੇਂ ਦੀ ਲੋੜ ਹੈ।
Punjab News: ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਪੁਲਿਸ ਨੂੰ ਵਿਗਿਆਨਕ ਲੀਹਾਂ ‘ਤੇ ਆਧੁਨਿਕ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਆਪਣੇ ਮੁਢਲੇ ਫਰਜ਼ ਨੂੰ ਨਿਭਾਉਣ ਦੇ ਨਾਲ-ਨਾਲ ਹਮੇਸ਼ਾ ਹੀ ਦੇਸ਼ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਬਦਲਦੇ ਹਾਲਤਾਂ ਵਿੱਚ ਫੋਰਸ ਲਈ ਚੁਣੌਤੀਆਂ ਕਈ ਗੁਣਾ ਵੱਧ ਗਈਆਂ ਹਨ, ਜਿਸ ਕਾਰਨ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਆਧੁਨਿਕੀਕਰਨ ਹੋਣਾ ਸਮੇਂ ਦੀ ਲੋੜ ਹੈ।
228 ਸਬ-ਇੰਨਸਪੈਕਟਰਾਂ ਦੀ ਟੈਕਨੀਕਲ ਵਿਭਾਗ ‘ਚ ਨਿਯੁਕਤੀ ਹੋਈ ਹੈ…ਪਹਿਲਾਂ ਸੜਕ ‘ਤੇ ਖੜ੍ਹਨ ਵਾਲੀ ਤੇ ਥਾਣੇ ‘ਚ ਮੌਜੂਦ ਪੁਲਿਸ ਨੂੰ ਹੀ ਪੁਲਿਸ ਸਮਝਿਆ ਜਾਂਦਾ ਸੀ ਪਰ ਹੁਣ ਜ਼ਮਾਨਾ ਬਦਲ ਚੁੱਕਿਆ ਹੈ…ਅਸੀਂ ਪੰਜਾਬ ਪੁਲਿਸ ਨੂੰ ਡਿਜੀਟਲ ਕਰਨ ਲਈ ਬਜਟ ਦੀ ਕੋਈ ਵੀ ਕਮੀ ਨਹੀਂ ਆਉਣ ਦੇਵਾਂਗੇ… pic.twitter.com/0hadNNZxTW
— Bhagwant Mann (@BhagwantMann) October 15, 2023
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇੱਕ ਪਾਸੇ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਠੱਲ੍ਹ ਪਾਉਣ ਅਤੇ ਦੂਜੇ ਪਾਸੇ ਸੂਬੇ ਦੀਆਂ ਸੜਕਾਂ ‘ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਕੀਤੀ।
ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਗੁਆਚ ਰਹੀਆਂ ਕਈ ਕੀਮਤੀ ਜਾਨਾਂ ਨੂੰ ਬਚਾਉਣ ਲਈ ਇੱਕ ਅਹਿਮ ਭੂਮਿਕਾ ਨਿਭਾਏਗੀ ਅਤੇ ਇਸ ਫੋਰਸ ਨੂੰ ਅੰਨ੍ਹੇਵਾਹ ਡਰਾਈਵਿੰਗ ਕਰਨ ਨੂੰ ਰੋਕਣ ਅਤੇ ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਸੜਕ ਹਾਦਸਿਆਂ ਦੀ ਰੋਕਥਾਮ ਦਾ ਕੰਮ ਸੌਂਪਿਆ ਜਾਵੇਗਾ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੁਰੂਆਤੀ ਤੌਰ ‘ਤੇ ਅਤਿ ਆਧੁਨਿਕ ਯੰਤਰਾਂ ਨਾਲ ਲੈਸ 144 ਵਾਹਨਾਂ ਹਰ 30 ਕਿਲੋਮੀਟਰ ਬਾਅਦ ਸੜਕਾਂ ‘ਤੇ ਤਾਇਨਾਤ ਕੀਤੇ ਜਾਣਗੇ ਅਤੇ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਮੈਡੀਕਲ ਕਿੱਟ ਵੀ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















