ਪੜਚੋਲ ਕਰੋ

Accident in Punjab: ਅੰਮ੍ਰਿਤਸਰ ਏਅਰਪੋਰਟ ਤੋਂ ਘਰ ਆ ਰਹੇ ਐਨਆਰਆਈ ਦੀ ਭਿਆਨਕ ਸੜਕ ਹਾਦਸੇ 'ਚ ਮੌਤ, ਕਾਰ ਬੁਰੀ ਤਰ੍ਹਾਂ ਹੋਈ ਤਬਾਹ

Accident in Punjab: ਆਸਟ੍ਰੇਲੀਆ ਤੋਂ ਪਰਤੇ ਐਨਆਰਆਈ ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ਐਨਆਰਆਈ ਦਿਲਪ੍ਰੀਤ ਸਿੰਘ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰਨ ਤੋਂ ਬਾਅਦ ਟੈਕਸੀ ਰਾਹੀਂ ਲੁਧਿਆਣਾ ਆ ਰਹੇ ਸੀ ਕਿ ਫਗਵਾੜਾ ਕੋਲ ਸੜਕ ਹਾਦਸਾ ਵਾਪਰ ਗਿਆ।

Accident in Punjab: ਆਸਟ੍ਰੇਲੀਆ ਤੋਂ ਪਰਤੇ ਐਨਆਰਆਈ ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ਐਨਆਰਆਈ ਦਿਲਪ੍ਰੀਤ ਸਿੰਘ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰਨ ਤੋਂ ਬਾਅਦ ਟੈਕਸੀ ਰਾਹੀਂ ਲੁਧਿਆਣਾ ਆ ਰਹੇ ਸੀ ਕਿ ਫਗਵਾੜਾ ਕੋਲ ਸੜਕ ਹਾਦਸਾ ਵਾਪਰ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਤਬਾਹ ਹੋ ਗਈ। ਹਾਦਸੇ ਵਿੱਚ ਟੈਕਸੀ ਡਰਾਈਵਰ ਦੀ ਵੀ ਮੌਤ ਹੋ ਗਈ।

ਦਰਅਸਲ ਬੀਤੀ ਦੇਰ ਰਾਤ ਨੈਸ਼ਨਲ ਹਾਈਵੇ ਫਗਵਾੜਾ ’ਤੇ ਸ਼ੂਗਰ ਮਿੱਲ ਚੌਕ ਨੇੜੇ ਟਰੈਕਟਰ-ਟਰਾਲੀ ਨਾਲ ਇੱਕ ਟੈਕਸੀ ਦੇ ਟਕਰਾਉਣ ਕਾਰਨ ਆਸਟ੍ਰੇਲੀਆ ਵਾਸੀ ਐਨਆਰਆਈ ਦਿਲਪ੍ਰੀਤ ਸਿੰਘ (28) ਲੁਧਿਆਣਾ ਤੇ ਟੈਕਸੀ ਡਰਾਈਵਰ ਯੁਵਰਾਜ ਮਸੀਹ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਗੁਰਿੰਦਰ ਕੌਰ (ਮ੍ਰਿਤਕ ਐਨਆਰਆਈ ਦਿਲਪ੍ਰੀਤ ਦੀ ਮਾਤਾ) ਗੰਭੀਰ ਜ਼ਖ਼ਮੀ ਹੋ ਗਈ। ਹਾਦਸੇ ਵਿੱਚ ਜ਼ਖ਼ਮੀ ਗੁਰਿੰਦਰ ਕੌਰ ਨੂੰ ਪਹਿਲਾਂ ਸਥਾਨਕ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਡੀਐਮਸੀ ਲੁਧਿਆਣਾ ਰੈਫ਼ਰ ਦਿੱਤਾ ਗਿਆ।

ਮ੍ਰਿਤਕ ਐਨਆਰਆਈ ਦਿਲਪ੍ਰੀਤ ਦੇ ਪਿਤਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਆਪਣੇ ਐਨਆਰਆਈ ਲੜਕੇ ਦਿਲਪ੍ਰੀਤ ਨਾਲ ਆਸਟ੍ਰੇਲੀਆ ਤੋਂ ਵਾਪਸ ਪਰਤੇ ਸਨ ਤੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰਨ ਤੋਂ ਬਾਅਦ ਟੈਕਸੀ ਵਿੱਚ ਲੁਧਿਆਣਾ ਆ ਰਹੇ ਸਨ। ਇਸ ਦੌਰਾਨ ਗੱਡੀ ਗੰਨੇ ਨਾਲ ਭਰੀ ਟਰੈਕਟਰ ਟਰਾਲੀ ਨਾਲ ਜਾ ਟਕਰਾਈ। ਘਟਨਾ ਉਪਰੰਤ ਟਰੈਕਟਰ ਹਾਦਸਾਗ੍ਰਸਤ ਵਾਹਨ ਤੇ ਜ਼ਖਮੀਆਂ ਨੂੰ ਖੂਨ ਨਾਲ ਲੱਥਪੱਥ ਪਿੱਛੇ ਛੱਡ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ।

ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਟਰੈਕਟਰ ਚਾਲਕ ਖ਼ਿਲਾਫ਼ ਧਾਰਾ 304ਏ, 337,338,426 ਆਈਪੀਸੀ ਤਹਿਤ ਕੇਸ ਦਰਜ ਕਰ ਲਿਆ ਹੈ ਜੋ ਅਜੇ ਫਰਾਰ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਅੱਜ ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget