Anandpur Sahib News : ਸ੍ਰੀ ਆਨੰਦਪੁਰ ਸਾਹਿਬ 'ਚ ਹੋਲਾ ਮੁਹੱਲਾ ਦੇਖਣ ਗਏ ਐੱਨਆਰਆਈ ਸਿੰਘ ਦੇ ਕਤਲ ਦੇ ਮਾਮਲੇ 'ਚ ਪਰਿਵਾਰਕ ਮੈਂਬਰਾਂ ਨੇ ਉਸ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਰਿਸ਼ਤੇਦਾਰਾਂ ਦੀ ਮੰਗ ਹੈ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਮੁਲਜ਼ਮਾਂ ਦੇ ਨਾ ਫੜੇ ਜਾਣ ਤੱਕ ਪ੍ਰਦੀਪ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

 

ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਪਿੰਡ ਗਾਜ਼ੀਕੋਟ ਦੇ ਰਹਿਣ ਵਾਲੇ ਨਿਹੰਗ ਪ੍ਰਦੀਪ ਸਿੰਘ (24) 'ਤੇ ਕੁਝ ਵਿਅਕਤੀਆਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ  ਸੀ, ਜਿਸ 'ਚ ਉਸ ਦੀ ਮੌਤ ਹੋ ਗਈ। ਉਹ ਕੁਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਇਆ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁੱਤ ਦੀ ਮੌਤ ਤੋਂ ਬਾਅਦ ਮਾਤਾ ਬਲਵਿੰਦਰ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਇੱਕ ਭੈਣ ਵਿਦੇਸ਼ ਵਿੱਚ ਰਹਿੰਦੀ ਹੈ।
  

ਇਹ ਵੀ ਪੜ੍ਹੋ : ਖੰਨਾ 'ਚ ਵਿਅਕਤੀ ਨੇ ਪਤਨੀ, ਸਹੁਰੇ ਤੇ ਸਾਲੀ ਤੋਂ ਦੁਖੀ ਹੋ ਕੇ ਕੀਤੀ ਆਤਮ ਹੱਤਿਆ, ਮਿਲਿਆ ਸੁਸਾਇਡ ਨੋਟ



ਮ੍ਰਿਤਕ ਨਿਹੰਗ ਪ੍ਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਦੀਪ 5 ਮਾਰਚ ਨੂੰ ਹੋਲਾ-ਮੁਹੱਲਾ ਦੇਖਣ ਲਈ ਸ੍ਰੀ ਆਨੰਦਪੁਰ ਸਾਹਿਬ ਗਿਆ ਸੀ। ਰਸਤੇ ਵਿੱਚ ਕੁਝ ਲੋਕ ਆਪਣੀ ਕਾਰ ਵਿੱਚ ਅਸ਼ਲੀਲ ਗੀਤ ਚਲਾ ਰਹੇ ਸਨ। ਪ੍ਰਦੀਪ ਉਸਨੂੰ ਸਮਝਾਉਣ ਦੀ ਕੋਸ਼ਿਸ਼ ਕਰਦਾ ਹੈ। ਇਸ 'ਤੇ ਕਾਰ ਸਵਾਰਾਂ ਨੇ ਗੁੱਸੇ 'ਚ ਆ ਕੇ ਪ੍ਰਦੀਪ 'ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ।


ਇਹ ਵੀ ਪੜ੍ਹੋ : ਮੌੜ ਮੰਡੀ ਬੰਬ ਧਮਾਕਾ: ਚੋਣ ਰੈਲੀ ਨੂੰ ਹਿਲਾ ਦੇਣ ਵਾਲੇ ਤਿੰਨ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ, 7 ਲੋਕਾਂ ਦੀ ਮੌਤ


ਓਧਰ ਇਸ ਮਾਮਲੇ 'ਚ ਹੋਲਾ ਮਹੱਲਾ ਮੌਕੇ ਨੌਜਵਾਨ ਪ੍ਰਦੀਪ ਸਿੰਘ ਦੇ ਕਤਲ ਮਾਮਲੇ ਵਿੱਚ ਮੁਲਜ਼ਮ ਦੀ ਪਛਾਣ ਹੋ ਗਈ ਹੈ। ਮੁਲਜ਼ਮ ਨਿਰੰਜਨ ਸਿੰਘ ਪੁਲਿਸ ਦੀ ਹਿਰਾਸਤ ਵਿੱਚ ਹੈ। ਪੀਜੀਆਈ ਵਿੱਚ ਉਸ ਦਾ ਇਲਾਜ ਚਲ ਰਿਹਾ ਹੈ। 


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।