NRI ਨਿਹੰਗ ਸਿੰਘ ਦਾ ਅੱਜ ਜੱਦੀ ਪਿੰਡ ਗਾਜੀਕੋਟ 'ਚ ਹੋਇਆ ਅੰਤਿਮ ਸਸਕਾਰ , ਹੋਲੇ ਮਹੱਲੇ 'ਚ ਬੇਰਹਿਮੀ ਨਾਲ ਹੋਇਆ ਸੀ ਕਤਲ
Gurdaspur News : ਸ੍ਰੀ ਆਨੰਦਪੁਰ ਸਾਹਿਬ ਹੋਲੇ ਮੋਹਲੇ ਸਮੇਂ ਗੁਰਦਾਸਪੁਰ ਦੇ ਪਿੰਡ ਗਾਜੀ ਕੋਟ ਦੇ ਰਹਿਣ ਵਾਲੇ ਭਾਈ ਪ੍ਰਦੀਪ ਸਿੰਘ ਦਾ ਕਤਲ ਹੋ ਗਿਆ ਸੀ ,ਜਿਸ ਦਾ ਅੰਤਿਮ ਸਸਕਾਰ ਉਹਨਾਂ ਦੇ ਜੱਦੀ ਪਿੰਡ ਗਾਜੀਕੋਟ ਜ਼ਿਲ੍ਹਾ ਗੁਰਦਾਸਪੁਰ ਵਿਖੇ ਪੂਰੇ ਖਾਲਸਾਈ ਰੀਤੀ
Gurdaspur News : ਸ੍ਰੀ ਆਨੰਦਪੁਰ ਸਾਹਿਬ ਹੋਲੇ ਮੋਹਲੇ ਸਮੇਂ ਗੁਰਦਾਸਪੁਰ ਦੇ ਪਿੰਡ ਗਾਜੀ ਕੋਟ ਦੇ ਰਹਿਣ ਵਾਲੇ ਭਾਈ ਪ੍ਰਦੀਪ ਸਿੰਘ ਦਾ ਕਤਲ ਹੋ ਗਿਆ ਸੀ ,ਜਿਸ ਦਾ ਅੰਤਿਮ ਸਸਕਾਰ ਉਹਨਾਂ ਦੇ ਜੱਦੀ ਪਿੰਡ ਗਾਜੀਕੋਟ ਜ਼ਿਲ੍ਹਾ ਗੁਰਦਾਸਪੁਰ ਵਿਖੇ ਪੂਰੇ ਖਾਲਸਾਈ ਰੀਤੀ ਰਿਵਾਜਾਂ ਨਾਲ ਕੀਤਾ ਗਿਆ। ਅੰਤਿਮ ਸਸਕਾਰ ਮੌਕੇ ਪਰਿਵਾਰ ਦੇ ਨਾਲ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਸੀ। ਸਸਕਾਰ ਮੌਕੇ ਵੱਖੋ -ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਸਮੇਤ ਭਾਰੀ ਤਦਾਤ ਵਿੱਚ ਲੋਕਾਂ ਦਾ ਇਕੱਠ ਦੇਖਣ ਨੂੰ ਮਿਲਿਆ ਹੈ।
ਇਹ ਵੀ ਪੜ੍ਹੋ : ਮਨੀਸ਼ਾ ਗੁਲਾਟੀ ਦੀ ਮਹਿਲਾ ਕਮਿਸ਼ਨ ਚੇਅਰਪਰਸਨ ਅਹੁਦੇ ਤੋਂ ਫਿਰ ਛੁੱਟੀ, ਪੰਜਾਬ ਸਰਕਾਰ ਨੇ ਕਾਰਜਕਾਲ ਵਧਾਉਣ ਦਾ ਫੈਸਲਾ ਵਾਪਸ ਲਿਆ
ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਵੀ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਤੇ ਨਾਲ ਹੀ ਉਹਨਾਂ ਇਸ ਘਟਨਾ ਦੀ ਕੜੀ ਨਿਖੇਧੀ ਕਰਦੇ ਹੋਏ ਲਾਅ ਐਂਡ ਆਰਡਰ ਦੇ ਹਾਲਾਤਾਂ ਲਈ ਸਰਕਾਰ ਨੂੰ ਕੋਸਿਆ ਅਤੇ ਕਿਹਾ ਕਿ ਇਸ ਘਟਨਾ ਤੋਂ ਸੇਧ ਲੈਂਦਿਆਂ ਸਭ ਨੂੰ ਜਿੰਮੇਵਾਰੀ ਨਾਲ ਗੁਰੂ ਘਰਾਂ 'ਚ ਜਾਣ ਮੌਕੇ ਨਿਮਾਣਾ ਬਣ ਕੇ ਜਾਣਾ ਚਾਹੀਦਾ ਹੈ ਅਤੇ ਅਜਿਹੀ ਹੁੱਲੜਬਾਜ਼ੀ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਨਾਲ ਹੀ ਉਨ੍ਹਾਂ ਕਿਹਾ ਇਸ ਘਟਨਾ ਦੀ ਜਿੰਮੇਦਾਰੀ ਤੋਂ ਅਸੀਂ ਭੱਜ ਨਹੀਂ ਸਕਦੇ, ਇਸ ਘਟਨਾ ਲਈ ਅਸੀਂ ਸਭ ਜਿੰਮੇਦਾਰ ਹਾਂ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਜਨ ਔਸ਼ਧੀ ਤੋਂ ਵੀ ਘੱਟ ਕੀਮਤ 'ਤੇ ਮਿਲਣਗੀਆਂ ਦਵਾਈਆਂ
ਓਥੇ ਹੀ ਭਾਈ ਪ੍ਰਦੀਪ ਸਿੰਘ ਦੇ ਪਿਤਾ ਅਤੇ ਸਿੱਖ ਆਗੂ ਬਰਜਿੰਦਰ ਸਿੰਘ ਪਰਵਾਨਾ ਨੇ ਕਿਹਾ ਕਿ ਪ੍ਰਦੀਪ ਸਿੰਘ ਨੇ ਜਿਸ ਕੰਮ ਲਈ ਆਪਣੀ ਸ਼ਹਾਦਤ ਦਿੱਤੀ ਹੈ ਹੋ ਸਕਦਾ ਇਸ ਸ਼ਹਾਦਤ ਨਾਲ ਅੱਗੇ ਆਉਣ ਵਾਲੇ ਸਮੇਂ ਵਿੱਚ ਹੁੱਲੜਬਾਜ਼ੀ ਕਰਨ ਵਾਲੇ ਬਾਜ ਆ ਜਾਣਗੇ ਅਤੇ ਨਾਲ ਹੀ ਓਹਨਾਂ ਕਿਹਾ ਕਿ ਅੱਗੇ ਤੋਂ ਐਸੇ ਹੁਲੜਬਾਜਾਂ ਨੂੰ ਨਕੇਲ ਕਸੀ ਜਾਣੀ ਚਾਹੀਦੀ ਹੈ ਤਾਂ ਕਿ ਹੋਰ ਕਿਸੇ ਪਰਿਵਾਰ ਨੂੰ ਐਸਾ ਘਾਟਾ ਨਾ ਪਵੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।