ਪੜਚੋਲ ਕਰੋ

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਪਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਐਨਆਰਆਈਜ਼ ਦੇ ਮਸਲੇ ਆਨਲਾਈਨ ਹੱਲ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।

Punjab News: ਭਗਵੰਤ ਮਾਨ ਸਰਕਾਰ ਨੇ ਐਨਆਰਆਈ ਖੁਸ਼ ਕਰ ਦਿੱਤੇ ਹਨ। ਪਰਵਾਸੀ ਪੰਜਾਬੀ ਹੁਣ ਵਿਦੇਸ਼ਾਂ ਵਿੱਚ ਬੈਠੇ ਹੀ ਪੰਜਾਬ ਵਿੱਚ ਆਪਣੀ ਕਿਸੇ ਵੀ ਸਮੱਸਿਆ ਦਾ ਹੱਲ ਕਰਵਾ ਸਕਦੇ ਹਨ। ਇਸ ਲਈ ਸਿਰਫ ਉਨ੍ਹਾਂ ਨੂੰ ਆਨਲਾਈਨ ਸ਼ਿਕਾਇਤ ਦਰਜ ਕਰਵਾਉਣੀ ਪਵੇਗੀ। ਸ਼ਿਕਾਇਤ ਮਿਲਦਿਆਂ ਹੀ ਅਫਸਰ ਐਕਸ਼ਨ ਲੈਣਗੇ। ਇਸ ਨਾਲ ਹੁਣ ਪਰਵਾਸੀ ਪੰਜਾਬੀਆਂ ਨੂੰ ਆਪਣੇ ਕੰਮਾਂ ਲਈ ਪੰਜਾਬ ਗੇੜੇ ਨਹੀਂ ਮਾਰਨੇ ਪੈਣਗੇ।

ਦਰਅਸਲ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਐਨਆਰਆਈਜ਼ ਦੇ ਮਸਲੇ ਆਨਲਾਈਨ ਹੱਲ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਐਨਆਰਆਈ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਦੇ ਹੱਲ ਲਈ ‘ਆਨਲਾਈਨ ਐਨਆਰਆਈ ਮਿਲਣੀ’ ਨਾਮੀ ਨਵੀਂ ਸਹੂਲਤ ਦੀ ਸ਼ੁਰੂਆਤ ਦਸਬੰਰ ਮਹੀਨੇ ਵਿੱਚ ਹੀ ਕੀਤੀ ਗਈ ਹੈ। 

ਇਸ ਸੁਵਿਧਾ ਤਹਿਤ ਵੱਖ-ਵੱਖ ਦੇਸ਼ਾਂ ’ਚ ਰਹਿ ਰਹੇ ਪੰਜਾਬੀ ਆਪਣੇ ਵੱਖੋ-ਵਖਰੇ ਮਸਲੇ ਤੇ ਸ਼ਿਕਾਇਤਾਂ ਸਿੱਧੀਆਂ ਵਿਭਾਗ ਦੇ ਮੰਤਰੀ ਅਤੇ ਸੀਨੀਅਰ ਅਧਿਕਾਰੀਆਂ ਤੇ ਐਨਆਰਆਈ ਵਿੰਗ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਧਿਆਨ ’ਚ ਲਿਆ ਸਕਦੇ ਹਨ। ਉਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਆਨਲਾਈਨ ਢੰਗ ਨਾਲ ਹੀ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਹਰ ਮਹੀਨੇ ਦੇ ਪਹਿਲੇ ਹਫਤੇ ਹੋਣ ਵਾਲੀ ਇਸ ‘ਆਨਲਾਈਨ ਐਨਆਰਆਈ ਮਿਲਣੀ’ ਦੌਰਾਨ ਜ਼ਿਆਦਾਤਰ ਸ਼ਿਕਾਇਤਾਂ ਮਾਲ ਤੇ ਪੁਲਿਸ ਵਿਭਾਗ ਨਾਲ ਸਬੰਧਤ ਆ ਰਹੀਆਂ ਹਨ ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ। 

ਉਨ੍ਹਾਂ ਨੇ ਕਿਹਾ ਕਿ ਜੋ ਆਨਲਾਈਨ ਸ਼ਿਕਾਇਤਾਂ ਜ਼ਿਲ੍ਹਿਆਂ ਨਾਲ ਸਬੰਧਤ ਹੁੰਦੀਆਂ ਹਨ, ਸਬੰਧੀ ਸਬੰਧਤ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਫੋਨ ਰਾਹੀਂ ਆਦੇਸ਼ ਦਿੱਤੇ ਜਾਂਦੇ ਹਨ। ਧਾਲੀਵਾਲ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੇ ਐਸਐਸਪੀਜ਼ ਨੂੰ ਪਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ ’ਤੇ ਹੱਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਜ਼ਿਲ੍ਹਾ ਪੱਧਰ ’ਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਵੱਖ-ਵੱਖ ਸ਼ਿਕਾਇਤਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰ ਕੇ ਪਰਵਾਸੀਆਂ ਦੇ ਮਸਲੇ ਹੱਲ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

8th Pay Commission: ਫਿਟਮੈਂਟ ਫੈਕਟਰ 2.57 ਜਾਂ 2.86 ਹੋਣ 'ਤੇ ਤਨਖਾਹ 'ਚ ਕਿੰਨਾ ਫਰਕ ਪਵੇਗਾ?
8th Pay Commission: ਫਿਟਮੈਂਟ ਫੈਕਟਰ 2.57 ਜਾਂ 2.86 ਹੋਣ 'ਤੇ ਤਨਖਾਹ 'ਚ ਕਿੰਨਾ ਫਰਕ ਪਵੇਗਾ?
Punjab News: ਪੰਜਾਬ-ਚੰਡੀਗੜ੍ਹ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਬਿਮਾਰੀ ਦੇ ਲਗਾਤਾਰ ਵੱਧਦੇ ਜਾ ਰਹੇ ਮਾਮਲੇ; ਹੁਣ ਤੱਕ..
ਪੰਜਾਬ-ਚੰਡੀਗੜ੍ਹ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਬਿਮਾਰੀ ਦੇ ਲਗਾਤਾਰ ਵੱਧਦੇ ਜਾ ਰਹੇ ਮਾਮਲੇ; ਹੁਣ ਤੱਕ..
Punjab News: ਪੰਜਾਬ ਤੋਂ ਵੱਡੀ ਖਬਰ, ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਵਾਈਸ ਚੇਅਰਮੈਨ ਨੇ ਸੰਭਾਲਿਆ ਅਹੁਦਾ, 'ਆਪ' MLA ਸਣੇ ਪਾਰਟੀ ਆਗੂਆਂ ਨੇ ਦਿੱਤੀ ਵਧਾਈ...
ਪੰਜਾਬ ਤੋਂ ਵੱਡੀ ਖਬਰ, ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਵਾਈਸ ਚੇਅਰਮੈਨ ਨੇ ਸੰਭਾਲਿਆ ਅਹੁਦਾ, 'ਆਪ' MLA ਸਣੇ ਪਾਰਟੀ ਆਗੂਆਂ ਨੇ ਦਿੱਤੀ ਵਧਾਈ...
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
Punjab Congress: ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Embed widget