ਫਗਵਾੜਾ: ਇੱਥੇ ਦੇ ਸੁਖਚੈਨ ਨਗਰ ‘ਚ ਬੁੱਧਵਾਰ ਸਵੇਰੇ ਐਨਆਰਆਈ ਦੀ ਪਤਨੀ ਦਾ ਕਤਲ ਕਰ ਦਿੱਤਾ ਗਿਆ। ਮੁਲਜ਼ਮ ਨੇ ਮਹਿਲਾ ਦੇ ਢਿੱਡ ‘ਚ ਚਾਕੂਆਂ ਨਾਲ ਕਈ ਵਾਰ ਹਮਲਾ ਕੀਤਾ। ਮ੍ਰਿਤਕਾ ਦੀ ਪਛਾਣ ਕੁਲਦੀਪ ਕੌਰ ਵਜੋਂ ਹੋਈ ਹੈ। ਸੂਚਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਫਗਵਾੜਾ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਕੁਲਦੀਪ ਦਾ ਪਤੀ ਕਰੀਬ 10 ਸਾਲ ਤੋਂ ਦੁਬਈ ‘ਚ ਰਹਿ ਰਿਹਾ ਹੈ। ਇੱਥੇ ਉਹ ਆਪਣੇ ਬੇਟੇ ਨਾਲ ਰਹਿੰਦੀ ਸੀ। ਅੱਜ ਸਵੇਰੇ ਉਹ ਆਪਣੇ ਬੇਟੇ ਨੂੰ ਸਕੂਲ ਬੱਸ ਤਕ ਛੱਡਣ ਗਈ। ਇਸ ਤੋਂ ਬਾਅਦ ਘਰ ‘ਚ ਕੁਝ ਅਣਪਛਾਤੇ ਲੋਕ ਦਾਖਲ ਹੋਏ ਤੇ ਉਨ੍ਹਾਂ ਨੇ ਕੁਲਦੀਪ ‘ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ।




ਇਸ ਕਤਲ ਦੀ ਅਸਲ ਵਜ੍ਹਾ ਸਾਹਮਣੇ ਨਹੀਂ ਆ ਸਕੀ ਹੈ। ਪੁਲਿਸ ਨੇ ਇਲਾਕੇ ‘ਚ ਲੱਗੇ ਸੀਸੀਟੀਵੀ ਫੁਟੇਜ਼ ਦੀ ਜਾਂਚ ਸ਼ੁਰੂ ਦਿੱਤੀ ਹੈ।