ਪੜਚੋਲ ਕਰੋ

Dengue in Punjab: ਕੋਰੋਨਾ ਮਗਰੋਂ ਹੁਣ ਪੰਜਾਬ 'ਤੇ ਡੇਂਗੂ ਦਾ ਕਹਿਰ, ਛੇ ਜ਼ਿਲ੍ਹਿਆਂ 'ਚ ਮਿਲੇ ਵੱਧ ਕੇਸ

ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਡੇਂਗੂ ਦੇ ਪ੍ਰਕੋਪ ਦੀ ਰੋਕਥਾਮ ਤੇ ਪ੍ਰਬੰਧਨ ਲਈ ਟੈਸਟਿੰਗ ਲੈਬਾਂ ਦੀ ਗਿਣਤੀ ਵਧਾ ਕੇ 39 ਕਰ ਦਿੱਤੀ। ਆਲੋਕ ਸ਼ੇਖਰ ਨੇ ਕਿਹਾ ਕਿ ਡੇਂਗੂ ਤੇ ਮਲੇਰੀਆ ਨੂੰ ਮਹਾਮਾਰੀ ਰੋਗ ਐਕਟ, 1897 ਤਹਿਤ ਨੋਟੀਫਾਈ ਕੀਤਾ ਗਿਆ ਹੈ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

ਚੰਡੀਗੜ੍ਹ: ਪੰਜਾਬ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਆਲੋਕ ਸ਼ੇਖਰ ਨੇ ਦੱਸਿਆ ਕਿ ਇਸ ਸਾਲ ਪੰਜਾਬ ਵਿੱਚ ਡੇਂਗੂ ਦੇ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਸੂਬੇ 'ਚ ਹੁਣ ਤੱਕ ਡੇਂਗੂ ਦੇ 1724 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਦੱਸ ਦਈਏ ਕਿ ਸੂਬੇ ਦੇ ਅੰਮ੍ਰਿਤਸਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਐਸਏਐਸ ਨਗਰ, ਬਠਿੰਡਾ ਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਜ਼ਿਆਦਾ ਹੈ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਡੇਂਗੂ ਦੇ ਪ੍ਰਕੋਪ ਦੀ ਰੋਕਥਾਮ ਤੇ ਪ੍ਰਬੰਧਨ ਲਈ ਟੈਸਟਿੰਗ ਲੈਬਾਂ ਦੀ ਗਿਣਤੀ ਵਧਾ ਕੇ 39 ਕਰ ਦਿੱਤੀ ਹੈ। ਆਲੋਕ ਸ਼ੇਖਰ ਨੇ ਕਿਹਾ ਕਿ ਡੇਂਗੂ ਤੇ ਮਲੇਰੀਆ ਨੂੰ ਮਹਾਮਾਰੀ ਰੋਗ ਐਕਟ, 1897 ਦੇ ਤਹਿਤ ਨੋਟੀਫਾਈ ਕੀਤਾ ਗਿਆ ਹੈ। ਇਸ ਮੁਤਾਬਕ ਸਾਰੇ ਪ੍ਰਾਈਵੇਟ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਡੇਂਗੂ ਤੇ ਮਲੇਰੀਆ ਦੇ ਕੇਸਾਂ ਦੀ ਰਿਪੋਰਟ ਦੇਣੀ ਲਾਜ਼ਮੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨੋਟੀਫਿਕੇਸ਼ਨ ਦੀ ਉਲੰਘਣਾ ਕਰਨ ਨਾਲ ਕਿਸੇ ਵੀ ਹਸਪਤਾਲ ਦੇ ਵਿਰੁੱਧ ਕਾਨੂੰਨੀ ਕਾਰਵਾਈ ਹੋ ਸਕਦੀ ਹੈ। ਪੂਰੇ ਖੂਨ ਤੇ ਖੂਨ ਦੇ ਨਮੂਨੇ ਦੀ ਜਾਂਚ ਲਈ ਲੋੜੀਂਦੀਆਂ ਕਿੱਟਾਂ ਸਰਕਾਰੀ ਹਸਪਤਾਲਾਂ ਵਿੱਚ ਉਪਲਬਧ ਹਨ। ਵਿਭਾਗ ਨੇ ਡੇਂਗੂ ਦੇ ਮਾਮਲਿਆਂ ਦੇ ਜਲਦੀ ਪ੍ਰਬੰਧਨ ਲਈ ਡੇਂਗੂ ਵਾਰਡ ਸਥਾਪਤ ਕੀਤੇ ਹਨ ਤੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਮਰੀਜ਼ਾਂ ਲਈ ਬਿਸਤਰੇ ਦਾ ਪ੍ਰਬੰਧ ਕੀਤਾ ਹੈ।

ਇਸ ਦੇ ਨਾਲ ਹੀ ਡੇਂਗੂ ਸਪਰੇਅ ਗਤੀਵਿਧੀਆਂ ਲਈ ਪ੍ਰਜਨਨ ਜਾਂਚਕਰਤਾਵਾਂ ਦੀ ਗਿਣਤੀ ਵਧਾ ਕੇ 460 ਕਰ ਦਿੱਤੀ ਗਈ ਹੈ। ਘਰ ਦੇ ਆਲੇ ਦੁਆਲੇ 50-60 ਘਰਾਂ ਵਿੱਚ ਜਿੱਥੇ ਕੋਈ ਕੇਸ ਸਾਹਮਣੇ ਆਉਂਦਾ ਹੈ, ਜ਼ਰੂਰੀ ਕੀਟਨਾਸ਼ਕ ਦਾ ਛਿੜਕਾਅ ਕੀਤਾ ਜਾਂਦਾ ਹੈ।

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ: ਆਦੇਸ਼ ਕੰਗ ਨੇ ਦੱਸਿਆ ਕਿ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਡੇਂਗੂ ਤੋਂ ਬਚਣ ਤੇ ਇਸ ਦੇ ਫੈਲਣ ਨੂੰ ਰੋਕਣ ਲਈ ਜਾਗਰੂਕਤਾ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ। ਹਰ ਸ਼ੁੱਕਰਵਾਰ ਨੂੰ ਡਰਾਈ-ਡੇ ਐਲਾਨਿਆ ਗਿਆ ਹੈ, ਤਾਂ ਜੋ ਸਮਾਜ ਨੂੰ ਮੱਛਰ ਪੈਦਾ ਕਰਨ ਵਾਲੀਆਂ ਥਾਂਵਾਂ ਜਿਵੇਂ ਖਾਲੀ ਬਰਤਨ, ਟਾਇਰ, ਕੂਲਰ ਆਦਿ ਵਿੱਚ ਪਾਣੀ ਦੀ ਖੜੋਤ ਤੋਂ ਬਚਣ ਲਈ ਉਤਸ਼ਾਹਿਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ: CM ਚਰਨਜੀਤ ਚੰਨੀ ਦਾ ਐਲਾਨ, ਸੁਰੱਖਿਆ ਲਈ 1000 ਮੁਲਾਜ਼ਮ ਤੇ 200 ਗੱਡੀਆਂ ਨਹੀਂ ਚਾਹੀਦੀਆਂ, ਮੈਨੂੰ ਕਿਨ੍ਹੇ ਮਾਰਨੈ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget