ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (AAP) ਦੀ ਸਰਕਾਰ ਵਿੱਚ ਢਾਈ ਸਾਲਾਂ ਵਿੱਚ ਤੀਜੀ ਵਾਰ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਜਾ ਰਿਹਾ ਹੈ। ਜਿਸ ਲਈ 5 ਨਵੇਂ ਮੰਤਰੀਆਂ ਨੇ ਸਹੁੰ ਚੁੱਕੀ। ਇਨ੍ਹਾਂ ਵਿਧਾਇਕਾਂ ਨੂੰ ਮੰਤਰੀ ਵਜੋਂ ਸੰਵਿਧਾਨ ਅਨੁਸਾਰ ਪੰਜਾਬ ਦੇ ਰਾਜਪਾਲ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੰਤਰੀ ਵਜੋਂ ਸਹੁੰ ਚੁਕਵਾਈ। ਦੱਸ ਦਈਏ ਕਿ ਪੰਜਾਬ ਸਰਕਾਰ ਵਿੱਚ 18 ਮੰਤਰੀ ਹੋ ਸਕਦੇ ਹਨ। 5 ਨਵੇਂ ਵਿਧਾਇਕਾਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਮੰਤਰੀਆਂ ਦੀ ਗਿਣਤੀ 16 ਹੋ ਗਈ ਹੈ।
ਕਿਹੜੇ ਵਿਧਾਇਕਾਂ ਨੂੰ ਬਣਾਇਆ ਗਿਆ ਮੰਤਰੀ ?
ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੰਡੀਆਂ ਨੇ ਮੰਤਰੀ ਵਜੋਂ ਲਿਆ ਹਲਫ਼
ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਕੁਮਾਰ ਗੋਇਲ ਨੇ ਮੰਤਰੀ ਵਜੋਂ ਹਲਫ਼ ਲਿਆ
ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਤਰੀ ਵਜੋਂ ਹਲਫ ਲਿਆ
ਸ਼ਾਮ ਚੁਰਾਸੀ ਤੋਂ ਵਿਧਾਇਕ ਡਾ. ਰਵਜੋਤ ਸਿੰਘ ਨੇ ਮੰਤਰੀ ਵਜੋਂ ਹਲਫ਼ ਲਿਆ
ਜਲੰਧਰ ਪੱਛਮੀ ਤੋਂ ਜ਼ਿਮਨੀ ਚੋਣ ਜਿੱਤਕੇ ਵਿਧਾਇਕ ਬਣੇ ਮੋਹਿੰਦਰ ਭਗਤ ਨੇ ਮੰਤਰੀ ਵਜੋਂ ਹਲਫ਼ ਲਿਆ
ਕਿਹੜੇ ਮੰਤਰੀਆਂ ਦੀ ਹੋਈ ਛੁੱਟੀ ?
ਬਲਕਾਰ ਸਿੰਘ
ਅਨਮੋਲ ਗਗਨ ਮਾਨ
ਚੇਤਨ ਸਿੰਘ ਜੌੜਾਮਾਜਰਾ
ਬ੍ਰਹਮ ਸ਼ੰਕਰ ਜਿੰਪਾ
ਜ਼ਿਕਰ ਕਰ ਦਈਏ ਕਿ ਐਤਵਾਰ ਨੂੰ 4 ਮੰਤਰੀਆਂ ਦੀ ਕੈਬਨਿਟ ਵਿੱਚੋਂ ਛੁੱਟੀ ਕਰ ਦਿੱਤੀ ਗਈ ਸੀ। ਮੰਤਰੀ ਮੰਡਲ ਵਿੱਚ ਫੇਰਬਦਲ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਭਰੋਸੇਮੰਦ OSD ਓਂਕਾਰ ਸਿੰਘ ਨੂੰ ਅਚਾਨਕ ਹਟਾ ਦਿੱਤਾ ਹੈ। ਇਸ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ। ਦੱਸ ਦਈਏ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 13 ਵਿੱਚੋਂ ਸਿਰਫ਼ 3 ਸੀਟਾਂ ਹੀ ਜਿੱਤ ਸਕੀ। ਮੰਤਰੀ ਮੰਡਲ ਵਿੱਚ ਫੇਰਬਦਲ ਨੂੰ ਇਸ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।