ਪੜਚੋਲ ਕਰੋ

50 ਫੀਸਦੀ ਦੁਕਾਨਾਂ ਖੋਲ੍ਹਣ ਦੇ ਫੈਸਲੇ ਤੋਂ ਦੁਕਾਨਦਾਰ ਨਾਰਾਜ਼, ਪੁਲਿਸ ਵੱਲੋਂ ਕੱਟੇ ਜਾ ਰਹੇ ਚਲਾਨ

ਅੰਮ੍ਰਿਤਸਰ ਦੇ ਅੰਦਰੂਨੀ ਸ਼ਹਿਰ ਵਿੱਚ ਸਥਿਤ ਪੁਰਾਣੇ ਬਾਜ਼ਾਰ ਸ਼ਾਸਤਰੀ ਮਾਰਕੀਟ, ਭਾਈ ਘਨ੍ਹੱਈਆ ਚੌਕ, ਕਟੜਾ ਸ਼ੇਰ ਸਿੰਘ, ਬਾਬਾ ਫ਼ਰੀਦ ਚੌਕ ਤੇ ਕੈਸ਼ ਧਾਰਾ ਬਾਜ਼ਾਰ ਵਿੱਚ ਭਾਵੇਂ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਵਾਰੀ ਸਿਰ ਬੰਦ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ ਪਰ ਸਾਰੇ ਹੀ ਦੁਕਾਨਦਾਰਾਂ 'ਚ ਇਸ ਗੱਲ ਦਾ ਰੋਸ ਹੈ ਕਿ ਸਰਕਾਰ ਦੁਕਾਨਦਾਰਾਂ ਤੇ ਕਾਰੋਬਾਰੀਆਂ ਦੀ ਬਾਂਹ ਨਹੀਂ ਫੜੀ।

ਗਗਨਦੀਪ ਸ਼ਰਮਾ ਦੀ ਰਿਪੋਰਟ ਅੰਮ੍ਰਿਤਸਰ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਪ੍ਰਤੀ ਦਿਨ 50 ਫ਼ੀਸਦੀ ਦੁਕਾਨਾਂ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ। ਸ਼ਹਿਰ ਦੇ ਸਾਰੇ ਵੱਡੇ ਬਾਜ਼ਾਰ ਤੇ ਮਾਰਕੀਟਾਂ ਵਿੱਚ ਇਸ ਫਾਰਮੂਲੇ ਨੂੰ ਦੁਕਾਨਦਾਰਾਂ ਨੇ ਮਨਜ਼ੂਰ ਤਾਂ ਕਰ ਲਿਆ ਪਰ ਉਹ ਸਰਕਾਰ ਦੇ ਫੈਸਲੇ ਤੋਂ ਜ਼ਿਆਦਾ ਖੁਸ਼ ਨਹੀਂ ਹਨ। ਇਸ ਦਾ ਮੁੱਖ ਕਾਰਨ ਇਸ ਫ਼ੈਸਲੇ ਵਿੱਚ ਸਪੱਸ਼ਟਤਾ ਨਾ ਹੋਣਾ ਤੇ ਕਾਰੋਬਾਰ ਵਿੱਚ ਭਾਰੀ ਨੁਕਸਾਨ ਹੋਣਾ ਹੈ। ਇਸ ਫੈਸਲੇ ਤੋਂ ਬਾਅਦ ਬਾਜ਼ਾਰਾਂ ਵਿੱਚ ਕੁਝ ਭੀੜ ਤਾਂ ਘੱਟ ਹੋਈ ਹੈ ਪਰ ਸ਼ਹਿਰ ਦੇ ਪੁਰਾਣੇ ਤੇ ਭੀੜ-ਭਾੜ ਵਾਲੇ ਬਾਜ਼ਾਰਾਂ 'ਚ ਸੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਦੀ ਪਾਲਣਾ ਹਾਲੇ ਵੀ ਨਹੀਂ ਕੀਤੀ ਜਾ ਰਹੀ। ਉਧਰ, ਦੂਜੇ ਪਾਸੇ ਪੁਲਿਸ ਦੀਆਂ ਟੀਮਾਂ ਵੀ ਲਗਾਤਾਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਜਾ ਕੇ ਪੈਟ੍ਰੋਲਿੰਗ ਕਰ ਰਹੀਆਂ ਹਨ ਤੇ ਚਲਾਨ ਕੱਟ ਰਹੀਆਂ ਹਨ। ਇਸ ਕਰਕੇ ਉਨ੍ਹਾਂ ਦਾ ਕਾਰੋਬਾਰ ਵਿੱਚ ਪਹਿਲਾਂ ਵੀ ਭਾਰੀ ਨੁਕਸਾਨ ਹੋਇਆ ਸੀ ਤੇ ਹੁਣ ਵੀ ਨੁਕਸਾਨ ਝੱਲਣਾ ਪੈ ਰਿਹਾ ਹੈ। ਨਾਲ ਹੀ ਉਨ੍ਹਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਕਿਹੜੀ ਦੁਕਾਨ ਖੁੱਲ੍ਹੀ ਹੋਵੇਗੀ ਜਾਂ ਕਿਹੜੀ ਬੰਦ। ਹੋਰ ਤਾਂ ਹੋਰ ਮਨਜ਼ੂਰਸ਼ੁਦਾ ਲੋੜੀਂਦੀਆਂ ਵਸਤਾਂ ਦੀਆਂ ਦੁਕਾਨਾਂ ਬਾਰੇ ਵੀ ਸਥਿਤੀ ਸਾਫ ਨਾ ਹੋਣ ਕਰਕੇ ਇਸ ਦੀ ਕੀਮਤ ਦੁਕਾਨਦਾਰਾਂ ਨੂੰ ਚੁਕਾਉਣੀ ਪੈ ਰਹੀ ਹੈ ਕਿਉਂਕਿ ਪੁਲਿਸ ਵੱਲੋਂ ਉਨ੍ਹਾਂ ਦੇ ਚਲਾਨ ਕੱਟ ਰਹੀ ਹੈ। ਸੂਬੇ ਦੇ ਪੰਜ ਜ਼ਿਲ੍ਹਿਆਂ 'ਚ ਕੋਰੋਨਾ ਦੇ ਕਹਿਰ ਕਰਕੇ ਔਡ-ਈਵਨ ਦਾ ਦੁਕਾਨਦਾਰਾਂ ਵੱਲੋਂ ਵਿਰੋਧ ਸਾਰੇ ਦੁਕਾਨਦਾਰਾਂ ਨੇ ਆਪਣੇ ਕਾਰੋਬਾਰ ਵਿੱਚ ਹੋਏ ਭਾਰੀ ਘਾਟੇ ਦਾ ਰੋਣਾ ਰੋਂਦਿਆਂ ਕਿਹਾ ਕਿ ਅਸੀਂ ਪਹਿਲਾਂ ਹੀ ਬਹੁਤ ਨੁਕਸਾਨ ਝੱਲ ਚੁੱਕੇ ਹਾਂ। ਸਰਕਾਰ ਨੂੰ ਘੱਟੋ-ਘੱਟ ਪੰਜ ਦਿਨ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ ਤੇ ਸ਼ਨੀਵਾਰ ਤੇ ਐਤਵਾਰ ਦੋ ਦਿਨ ਲੋਕਡਾਊਨ ਰੱਖਿਆ ਜਾਵੇ। ਸਰਕਾਰੀ ਹੁਕਮਾਂ ਦੀ ਪਾਲਣਾ ਨਾ ਹੋਈ ਤਾਂ ਹੋਵੇਗੀ ਕਾਰਵਾਈ-ਪੁਲਿਸ ਦੂਜੇ ਪਾਸੇ ਪੁਲਿਸ ਦੀਆਂ ਟੀਮਾਂ ਨੇ ਸ਼ਹਿਰ ਦੇ ਵਿੱਚ ਲਗਾਤਾਰ ਗਸ਼ਤ ਕਰਕੇ ਸਥਿਤੀ 'ਤੇ ਨਜ਼ਰ ਰੱਖ ਰਹੀਆਂ ਹਨ। ਏਸੀਪੀ ਸੈਂਟਰਲ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਜੋ ਵੀ ਸਰਕਾਰ ਦੇ ਹੁਕਮਾਂ ਦੀ ਪਾਲਣਾ ਨਹੀਂ ਕਰੇਗਾ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਪਹਿਲਾਂ ਤਾਂ ਸਮਝਾਇਆ ਜਾ ਰਿਹਾ ਹੈ ਚਲਾਨ ਕੱਟੇ ਜਾ ਰਹੇ ਹਨ ਪਰ ਜੇਕਰ ਕੋਈ ਦੁਕਾਨਦਾਰ ਨਾ ਮੰਨੇ ਤਾਂ ਜ਼ਰੂਰਤ ਪੈਣ 'ਤੇ ਡੀਸੀ ਦੇ ਹੁਕਮਾਂ ਮੁਤਾਬਕ ਦੁਕਾਨਾਂ ਨੂੰ ਸੀਲ ਵੀ ਕਰ ਦਿੱਤਾ ਜਾਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget