ਵਿਜੀਲੈਂਸ ਦੀ ਕਾਰਵਾਈ ਖਿਲਾਫ਼ ਮੰਡੀ ਬੋਰਡ ਦੇ ਅਧਿਕਾਰੀਆਂ ਨੇ ਖੋਲ੍ਹਿਆ ਮੋਰਚਾ, ਕੀਤਾ ਸਮੂਹਿਕ ਛੁੱਟੀ ਦਾ ਐਲਾਨ
ਮੰਡੀ ਬੋਰਡ ਦੇ ਡਿਪਟੀ ਡਾਇਰੈਕਟਰਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਅਧਿਕਾਰੀਆਂ ਨੇ ਬਗਾਵਤ ਕਰਦਿਆਂ ਵਿਜੀਲੈਂਸ ਵੱਲੋਂ ਦਰਜ ਕੀਤੇ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ।

ਲੁਧਿਆਣਾ: ਮੰਡੀ ਬੋਰਡ ਦੇ ਡਿਪਟੀ ਡਾਇਰੈਕਟਰਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਅਧਿਕਾਰੀਆਂ ਨੇ ਬਗਾਵਤ ਕਰਦਿਆਂ ਵਿਜੀਲੈਂਸ ਵੱਲੋਂ ਦਰਜ ਕੀਤੇ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ। ਇਹ ਮਾਮਲਾ ਲੁਧਿਆਣਾ ਵਿਜੀਲੈਂਸ ਵੱਲੋਂ ਦਰਜ ਐਫ.ਆਈ.ਆਰ. ਦਾ ਦੱਸਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਲੁਧਿਆਣਾ ਦੀਆਂ ਮੰਡੀਆਂ ਵਿੱਚ ਕਰੋੜਾਂ ਦਾ ਘਪਲਾ ਸਾਹਮਣੇ ਆਇਆ ਸੀ। ਵਿਜੀਲੈਂਸ ਟੀਮ ਵੱਲੋਂ ਕੀਤੀ ਗਈ ਜਾਂਚ ਦੌਰਾਨ ਟਰਾਂਸਪੋਰਟ ਟੈਂਡਰਾਂ ਵਿੱਚ ਵੱਡੀਆਂ ਬੇਨਿਯਮੀਆਂ ਪਾਈਆਂ ਗਈਆਂ ਸਨ। ਜਿਸ ਕਾਰਨ ਵਿਜੀਲੈਂਸ ਨੇ ਟਰੱਕ ਦੀ ਇਸ ਧੋਖਾਧੜੀ ਦਾ ਪਰਦਾਫਾਸ਼ ਕੀਤਾ। ਟਰੱਕਾਂ ਦੀ ਥਾਂ ਦੋ ਪਹੀਆ ਵਾਹਨਾਂ ਦੇ ਨੰਬਰ ਦਿੱਤੇ ਗਏ ਸੀ। ਇਹ ਵੀ ਦੱਸਣਯੋਗ ਹੈ ਕਿ ਮੋਟਰਸਾਈਕਲਾਂ ਦੀ ਨੰਬਰ ਪਲੇਟ 'ਤੇ ਰਜਿਸਟ੍ਰੇਸ਼ਨ ਕੀਤੀ ਗਈ ਹੈ।
ਇਸ ਕਰੋੜਾਂ ਦੀ ਧੋਖਾਧੜੀ ਦੀ ਜਾਂਚ ਲਈ ਏ.ਆਈ.ਜੀ. ਟੀਮ ਦਾ ਗਠਨ ਕੀਤਾ ਗਿਆ ਹੈ। ਕਰੋੜਾਂ ਦੀ ਧੋਖਾਧੜੀ ਕਰਕੇ 3 ਪ੍ਰਾਈਵੇਟ ਫਰਮਾਂ ਅਤੇ ਹੋਰ ਸਰਕਾਰੀ ਅਧਿਕਾਰੀਆਂ ਖਿਲਾਫ ਕੇਸ ਦਰਜ ਕੀਤੇ ਗਏ ਹਨ। ਇਕ ਪ੍ਰਾਈਵੇਟ ਫਰਮ ਦੇ ਮਾਲਕ ਤੇਲੂ ਰਾਮ ਅਤੇ ਜਗਰੂਪ ਸਿੰਘ ਭਾਟੀਆ ਖਿਲਾਫ ਐੱਫ.ਆਈ.ਆਰ. ਵੀ ਦਰਜ ਕੀਤਾ ਗਿਆ ਹੈ। ਇਸ ਦੌਰਾਨ ਤੇਲੂ ਰਾਮ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਇਲਾਵਾ ਕਈ ਸਰਕਾਰੀ ਅਧਿਕਾਰ ਵੀ ਨਾਮਜ਼ਦ ਕੀਤੇ ਗਏ ਹਨ। ਵਿਜੀਲੈਂਸ ਨੇ ਟਰੱਕ ਫਰਾਡ ਵਿੱਚ ਕਰੋੜਾਂ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :






















