Punjab News: ਸੀਐਮ ਭਗਵੰਤ ਮਾਨ ਬੋਲੇ...22 ਮਹੀਨੇ ਹੋ ਗਏ ਕਦੇ ਮੇਰੇ ਮੂੰਹੋਂ ਸੁਣਿਆ ਖ਼ਜਾਨਾ ਖਾਲੀ? ਪਿਛਲੀਆਂ ਸਰਕਾਰਾਂ ਦੀ ਨੀਅਤ ਹੀ ਖਾਲੀ ਸੀ...
CM Mann: ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰ ਦੇ ਦੋ ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੁਰਾਣੀਆਂ ਸਰਕਾਰਾਂ ਕਹਿੰਦੀਆਂ ਰਹਿੰਦੀਆਂ ਸੀ ਕਿ ਖਜ਼ਾਨਾ ਖਾਲੀ ਹੈ
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰ ਦੇ ਦੋ ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੁਰਾਣੀਆਂ ਸਰਕਾਰਾਂ ਕਹਿੰਦੀਆਂ ਰਹਿੰਦੀਆਂ ਸੀ ਕਿ ਖਜ਼ਾਨਾ ਖਾਲੀ ਹੈ ਪਰ 22 ਮਹੀਨੇ ਹੋ ਗਏ ਕਦੇ ਮੇਰੇ ਮੂੰਹੋਂ ਸੁਣਿਆ ਕਿ ਖ਼ਜਾਨਾ ਖਾਲੀ ਹੈ?
ਸੀਐਮ ਮਾਨ ਨੇ ਸੋਸ਼ਲ ਮੀਡੀਆ ਐਕਸ ਉੱਪਰ ਪੋਸਟ ਸ਼ੇਅਰ ਕਰਦਿਆਂ ਲਿਖਿਆ....ਅਸੀਂ ਦੋ ਸਾਲ ਪੂਰੇ ਹੋਣ ਤੋਂ ਪਹਿਲਾਂ ਹੀ 40 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇ ਚੁੱਕੇ ਹਾਂ...22 ਮਹੀਨੇ ਹੋ ਗਏ ਕਦੇ ਮੇਰੇ ਮੂੰਹੋਂ ਸੁਣਿਆ ਕਿ ਖ਼ਜਾਨਾ ਖਾਲੀ ਹੈ ?... ਪਿਛਲੀਆਂ ਸਰਕਾਰਾਂ ਦੀ ਨੀਅਤ ਖਾਲੀ ਸੀ...।
ਅਸੀਂ 2 ਸਾਲ ਪੂਰੇ ਹੋਣ ਤੋਂ ਪਹਿਲਾਂ ਹੀ 40 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇ ਚੁੱਕੇ ਹਾਂ... 22 ਮਹੀਨੇ ਹੋ ਗਏ ਕਦੇ ਮੇਰੇ ਮੂੰਹੋਂ ਸੁਣਿਆ ਕਿ ਖ਼ਜਾਨਾ ਖਾਲੀ ਹੈ ?... ਪਿੱਛਲੀਆਂ ਸਰਕਾਰਾਂ ਦੀ ਨੀਅਤ ਖਾਲੀ ਸੀ... pic.twitter.com/lZh5Hd2Z4D
— Bhagwant Mann (@BhagwantMann) February 10, 2024
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਤੇ ਮੁਫ਼ਤ ਸਿੱਖਿਆ ਮੁਹੱਈਆ ਕਰਵਾ ਰਹੀ ਹੈ, ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ, ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਘਰ-ਘਰ ਰਾਸ਼ਨ ਦੀ ਨਵੀਂ ਸਕੀਮ ਤਹਿਤ ਇਕ ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਘਰ ਵਿੱਚ ਹੀ ਰਾਸ਼ਨ ਮਿਲੇਗਾ।
ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ਸੂਬੇ ਦਾ ਖਜ਼ਾਨਾ ਖਾਲੀ ਹੋਣ ਦੀ ਬਿਆਨਬਾਜ਼ੀ ਕਰਕੇ ਸਮਾਂ ਲੰਘਾਇਆ, ਜਿਸ ਨਾਲ ਸੂਬੇ ਦੇ ਵਿਕਾਸ ਨੂੰ ਢਾਹ ਲੱਗੀ। ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ’ਤੇ ਨਿਸ਼ਾਨਾ ਸੇਧਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਪਾਖੰਡਬਾਜ਼ੀ ਦਾ ਅਸਲੀ ਨਾਂ ‘ਪਰਿਵਾਰ ਬਚਾਓ ਯਾਤਰਾ’ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।