ਜਲੰਧਰਜਲੰਧਰ-ਪਠਾਨਕੋਟ ਹਾਈਵੇ ‘ਤੇ ਪਿੰਡ ਸਮਸਤਪੁਰ ਕੋਲ ਦੇਸੀ ਦਵਾਈਆਂ ਵੇਚਣ ਵਾਲੇ ਲੋਕਾਂ ਦੀਆਂ ਝੁੱਗੀਆਂ ‘ਤੇ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਹਮਲਾ ਕੀਤਾ ਗਿਆ। ਇਹ ਹਮਲਾ ਸਵੇਰੇ ਕਰੀਬ 2:30 ਵਜੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ। ਇਸ ਹਮਲੇ ‘ਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਕੁਝ ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਜਿਨ੍ਹਾਂ ਨੂੰ ਕਾਲਾ ਬਕਰਾ ਸਿਵਲ ਹਸਪਤਾਲ ਅਤੇ ਜਲੰਧਰ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।



ਇਸ ਪੂਰੀ ਘਟਨਾ ਨੂੰ ਅੱਖੀਂ ਵੇਖ ਕੇ ਇੱਕ ਬਜ਼ੁਰਗ ਮਹਿਲਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸਮਸਤਪੁਰ ਦੀ ਰਹਿਣ ਵਾਲੀ ਰੇਸ਼ਮਾ (70) ਅਤੇ ਸਲਜ ਰਾਮ ਵੱਜੋਂ ਹੋਈ ਹੈ। ਇਸ ਘਟਨਾ ਦਾ ਉਸ ਵੇਲੇ ਪਤਾ ਲੱਗਿਆ ਜਦੋਂ ਸਵੇਰੇ 2:30 ਵਜੇ ਝੁੱਗੀਆਂ ਤੋਂ ਚੀਕਾਂ ਦੀਆਂ ਆਵਾਜ਼ਾਂ ਲੋਕਾਂ ਨੂੰ ਸੁਣਾਈ ਦਿੱਤੀਆਂ। ਪਰ ਜਦੋਂ ਤਕ ਲੋਕ ਮੌਕੇ ‘ਤੇ ਪਹੁੰਚੇ ਹਮਲਾਵਰ ਫਰਾਰ ਹੋ ਚੁੱਕੇ ਸੀ।



ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਲੁੱਟ ਜਾਂ ਪੁਰਾਣੀ ਰੰਜਿਸ਼ ਦਾ ਲੱਗ ਰਿਹਾ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਪੁਲਿਸ ਨੇੜਲੇ ਇਲਾਕਿਆਂ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਹਮਲਾਵਰਾਂ ਤਕ ਪਹੁੰਚਿਆ ਜਾ ਸਕੇ।