ਫਗਵਾੜਾ: ਕੁਝ ਅਣਪਛਾਤੇ ਵਿਅਕਤੀਆਂ ਵਲੋਂ ਸ਼ੁੱਕਰਵਾਰ ਇੱਕ ਘਰ ਅੰਦਰ ਦਾਖਲ ਹੋ ਕੇ ਇੱਕ ਬਜ਼ੁਰਗ ਦਾ ਰਾਡ ਮਾਰ ਕੇ ਕਤਲ ਕਰ ਦਿੱਤਾ ਗਿਆ ਤੇ ਉਸ ਦੀ ਪਤਨੀ ਨੂੰ ਵੀ ਗੰਭੀਰ ਜ਼ਖਮੀ ਕਰ ਦਿੱਤਾ ਗਿਆ।
ਐਸਐੱਚਓ ਸਦਰ ਅਮਰਜੀਤ ਸਿੰਘ ਨੇ ਮ੍ਰਿਤਕ ਦੀ ਪਛਾਣ ਕਸ਼ਮੀਰ ਸਿੰਘ, 70 ਵਾਸੀ ਗੁਰੂ ਨਾਨਕ ਨਗਰ ਦੱਸੀ ਹੈ। ਬਦਮਾਸ਼ਾਂ ਨੇ ਬਜ਼ੁਰਗ ਤੇ ਰਾਡ ਨਾਲ ਹਮਲਾ ਕੀਤਾ ਤੇ ਉਸ ਦੇ ਸਿਰ 'ਚ ਸੱਟ ਮਾਰੀ ਜਿਸ ਨਾਲ ਬਜ਼ੁਰਗ ਕਸ਼ਮੀਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਉਸ ਦੇ ਪਤਨੀ 60 ਸਾਲਾ ਸੁਪੀਤਾ ਵੀ ਜ਼ਖਮੀ ਹੋਈ ਹੈ।
ਪੁਲਿਸ ਮੁਤਾਬਕ ਹਾਲੇ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸਦਰ ਥਾਣਾ ਪੁਲਿਸ ਨੇ ਆਈਪੀਸੀ ਦੀ ਧਾਰਾ 302 ਦੇ ਤਹਿਤ ਤਿੰਨ ਤੋਂ ਚਾਰ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ
ਵਿਸ਼ਵ ਬੈਂਕ ਨੇ ਭਾਰਤ ਲਈ ਕੀਤਾ ਵੱਡਾ ਐਲਾਨ
ਕੀ 'Youtube' ਤੇ ਕੋਰੋਨਾ ਬਾਰੇ ਜਾਣਕਾਰੀ ਸਹੀ? ਖੋਜ 'ਚ ਵੱਡਾ ਖੁਲਾਸਾ
ਠੇਕੇ ਖੁੱਲ੍ਹਵਾਉਣ ਲਈ ਕੈਪਟਨ ਸਰਕਾਰ ਦੀ ਵੱਡੀ ਧਮਕੀ, ਅਜੇ ਵੀ ਨਹੀਂ ਖੋਲ੍ਹੇ ਠੇਕੇ ਤਾਂ ਹੋਵੇਗੀ ਇਹ ਕਾਰਵਾਈ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਫਗਵਾੜਾ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ! ਅਣਪਛਾਤੇ ਬੰਦਿਆਂ ਨੇ ਘਰ ਅੰਦਰ ਵੜ ਕੀਤਾ ਘਿਨੌਣਾ ਕਾਰਾ
ਏਬੀਪੀ ਸਾਂਝਾ
Updated at:
15 May 2020 04:51 PM (IST)
ਕੁਝ ਅਣਪਛਾਤੇ ਵਿਅਕਤੀਆਂ ਵਲੋਂ ਸ਼ੁੱਕਰਵਾਰ ਇੱਕ ਘਰ ਅੰਦਰ ਦਾਖਲ ਹੋ ਕੇ ਇੱਕ ਬਜ਼ੁਰਗ ਦਾ ਰਾਡ ਮਾਰ ਕੇ ਕਤਲ ਕਰ ਦਿੱਤਾ ਗਿਆ
ਸੰਕੇਤਕ ਤਸਵੀਰ
- - - - - - - - - Advertisement - - - - - - - - -