ਪੜਚੋਲ ਕਰੋ
Advertisement
ਤਰਨ ਤਾਰਨ 'ਚ 2,000 ਬਦਲੇ ਬਜ਼ੁਰਗ ਦਾ ਕਤਲ
ਤਕ ਦੇ ਪਰਿਵਾਰਕ ਮੈਬਰਾਂ ਨੇ ਕਿਹਾ ਕਿ ਦੋ ਕੁ ਹਜ਼ਾਰ ਰੁਪਏ ਲੈਣ ਆਏ ਲੋਕਾਂ ਨੇ ਘਰ ਵਿੱਚ ਦਾਖ਼ਲ ਹੋ ਕੇ ਉਨ੍ਹਾਂ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ। ਇਸ ਦੌਰਾਨ ਮੋਹਨ ਸਿੰਘ ਜ਼ਖ਼ਮੀ ਹੋ ਗਿਆ। ਬਿਰਧ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ।
ਤਰਨ ਤਾਰਨ: ਜ਼ਿਲ੍ਹੇ ਦੇ ਪਿੰਡ ਡਿਆਲ ਰਾਜਪੂਤਾਂ ਵਿੱਚ 2,000 ਰੁਪਏ ਦੇ ਲੈਣ-ਦੇਣ ਦੇ ਚੱਲਦਿਆਂ 80 ਸਾਲਾ ਬਜ਼ੁਰਗ ਦਾ ਕਤਲ ਹੋਣ ਦੀ ਖ਼ਬਰ ਹੈ। ਬਜ਼ੁਰਗ ਦੀ ਪਛਾਣ ਮੋਹਨ ਸਿੰਘ ਵਜੋਂ ਹੋਈ ਹੈ। ਇਸ ਘਟਨਾ ਵਿੱਚ ਮ੍ਰਿਤਕ ਦਾ ਭਤੀਜਾ ਵੀ ਜ਼ਖ਼ਮੀ ਹੋਇਆ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਮੋਹਨ ਸਿੰਘ ਦੇ ਪਿੰਡ ਦੇ ਕੁਝ ਵਿਅਕਤੀਆਂ ਨਾਲ ਲੈਣ-ਦੇਣ ਚੱਲਦਾ ਸੀ। ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਕਿਹਾ ਕਿ ਦੋ ਕੁ ਹਜ਼ਾਰ ਰੁਪਏ ਲੈਣ ਆਏ ਲੋਕਾਂ ਨੇ ਘਰ ਵਿੱਚ ਦਾਖ਼ਲ ਹੋ ਕੇ ਉਨ੍ਹਾਂ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ। ਇਸ ਦੌਰਾਨ ਮੋਹਨ ਸਿੰਘ ਜ਼ਖ਼ਮੀ ਹੋ ਗਿਆ। ਬਿਰਧ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ।
ਮਾਮਲੇ ਦੀ ਜਾਂਚ ਕਰ ਰਹੇ ਤਰਨ ਤਾਰਨ ਪੁਲਿਸ ਅਧਿਕਾਰੀ ਗੁਰਵੇਲ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਉਹ ਮੌਕੇ 'ਤੇ ਪਹੁੰਚੇ ਸਨ। ਮ੍ਰਿਤਕ ਦੇ ਪਰਿਵਾਰਕ ਮੈਬਰਾਂ ਦੇ ਬਿਆਨ ਦਰਜ ਕਰ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾਕਟਰੀ ਰਿਪੋਰਟ ਆਉਣ ਮਗਰੋਂ ਬਣਦੀ ਕਾਰਵਾਈ ਕੀਤੀ ਜਾਵੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਲੁਧਿਆਣਾ
Advertisement