ਤਰਨ ਤਾਰਨ: ਜ਼ਿਲ੍ਹੇ ਦੇ ਪਿੰਡ ਡਿਆਲ ਰਾਜਪੂਤਾਂ ਵਿੱਚ 2,000 ਰੁਪਏ ਦੇ ਲੈਣ-ਦੇਣ ਦੇ ਚੱਲਦਿਆਂ 80 ਸਾਲਾ ਬਜ਼ੁਰਗ ਦਾ ਕਤਲ ਹੋਣ ਦੀ ਖ਼ਬਰ ਹੈ। ਬਜ਼ੁਰਗ ਦੀ ਪਛਾਣ ਮੋਹਨ ਸਿੰਘ ਵਜੋਂ ਹੋਈ ਹੈ। ਇਸ ਘਟਨਾ ਵਿੱਚ ਮ੍ਰਿਤਕ ਦਾ ਭਤੀਜਾ ਵੀ ਜ਼ਖ਼ਮੀ ਹੋਇਆ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਮੋਹਨ ਸਿੰਘ ਦੇ ਪਿੰਡ ਦੇ ਕੁਝ ਵਿਅਕਤੀਆਂ ਨਾਲ ਲੈਣ-ਦੇਣ ਚੱਲਦਾ ਸੀ। ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਕਿਹਾ ਕਿ ਦੋ ਕੁ ਹਜ਼ਾਰ ਰੁਪਏ ਲੈਣ ਆਏ ਲੋਕਾਂ ਨੇ ਘਰ ਵਿੱਚ ਦਾਖ਼ਲ ਹੋ ਕੇ ਉਨ੍ਹਾਂ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ। ਇਸ ਦੌਰਾਨ ਮੋਹਨ ਸਿੰਘ ਜ਼ਖ਼ਮੀ ਹੋ ਗਿਆ। ਬਿਰਧ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ।

ਮਾਮਲੇ ਦੀ ਜਾਂਚ ਕਰ ਰਹੇ ਤਰਨ ਤਾਰਨ ਪੁਲਿਸ ਅਧਿਕਾਰੀ ਗੁਰਵੇਲ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਉਹ ਮੌਕੇ 'ਤੇ ਪਹੁੰਚੇ ਸਨ। ਮ੍ਰਿਤਕ ਦੇ ਪਰਿਵਾਰਕ ਮੈਬਰਾਂ ਦੇ ਬਿਆਨ ਦਰਜ ਕਰ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾਕਟਰੀ ਰਿਪੋਰਟ ਆਉਣ ਮਗਰੋਂ ਬਣਦੀ ਕਾਰਵਾਈ ਕੀਤੀ ਜਾਵੇਗੀ।